Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਭਾਰਤ ਮਾਤਾ ਦੀ ਜੈ ਦਾ ਨਾਅਰੇ ਨਾ ਲਾਉਣ ਵਾਲਿਆਂ ਨੂੰ ਸੋਨਾਲੀ ਪੈ ਨਿਕਲੀ

October 10, 2019 10:15 AM

* ਜਿਹੜੇ ਨਾਅਰੇ ਨਹੀਂ ਲਾਉਂਦੇ, ਕੀ ਉਹ ਪਾਕਿਸਤਾਨੀ ਹਨ: ਸੋਨਾਲੀ

ਚੰਡੀਗੜ੍ਹ, 9 ਅਕਤੂਬਰ (ਪੋਸਟ ਬਿਊਰੋ)- ਹਰਿਆਣਾ ਦੀ ਆਦਮਪੁਰ ਸੀਟ ਤੋਂ ਭਾਜਪਾ ਉਮੀਦਵਾਰ ਅਤੇ ‘ਟਿਕ-ਟੋਕ' ਸਨਸਨੀ ਕਹੀ ਜਾਂਦੀ ਸੋਨਾਲੀ ਫੋਗਾਟ ਨੇ ਕੱਲ੍ਹ ਇੱਕ ਚੋਣ ਰੈਲੀ ਵਿੱਚ ‘ਭਾਰਤ ਮਾਤਾ ਦੀ ਜੈ' ਦੇ ਨਾਅਰੇ ਨਾ ਲਾਉਣ ਵਾਲੇ ਲੋਕਾਂ ਤੋਂ ਪੁੱਛਿਆ ਕਿ ‘ਕੀ ਉਹ ਪਾਕਿਸਤਾਨੀ ਹਨ?'
ਹਿਸਾਰ ਜਿਲ੍ਹੇ ਦੇ ਆਦਮਪੁਰ ਵਿੱਚ ਬਾਲਸਮੰਦ ਪਿੰਡ ਵਿੱਚ ਇੱਕ ਰੈਲੀ ਵਿੱਚ ਫੋਗਾਟ ਨੇ ਲੋਕਾਂ ਤੋਂ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਵਾਏ। ਉਨ੍ਹਾਂ ਨੇ ਜਦੋ ਨਾਅਰੇ ਲਾਉਣ ਲਈ ਕਿਹਾ ਤਾਂ ਭੀੜ ਵਿੱਚ ਕੁਝ ਲੋਕਾਂ ਨੂੰ ਸ਼ਾਂਤ ਰਹਿਣ ਕਾਰਨ ਉਸ ਨੇ ਪੁੱਛਿਆ, ‘ਕੀ ਤੁਸੀਂ ਪਾਕਿਸਤਾਨ ਤੋ ਆਏ ਹੋ? ਤੁਸੀਂ ਪਾਕਿਸਤਾਨੀ ਹੋ? ਜੇ ਹਿੰਦੁਸਤਾਨ ਦੇੇ ਹੋ ਤਾਂ ਭਾਰਤ ਮਾਤਾ ਦੀ ਜੈ ਬੋਲੋ।’ ਫੋਗਾਟ ਨੇ ਇਸ ਤੋਂ ਬਾਅਦ ਭੀੜ ਵਿੱਚ ਨਾਰਾ ਨਾ ਲਾਉਣ ਵਾਲੇ ਲੋਕਾਂ ਵੱਲ ਦੇਖ ਕੇ ਕਿਹਾ, ‘ਮੈਨੂੰ ਸ਼ਰਮ ਆਉਂਦੀ ਹੈ ਕਿ ਤੁਹਾਡੇ ਵਰਗੇ ਲੋਕ ਵੀ ਭਾਰਤੀ ਹਨ, ਜੋ ਕੁਝ ਰਾਜਨੀਤੀ ਲਈ ‘ਭਾਰਤ ਮਾਤਾ ਦੀ ਜੈ' ਦੇ ਨਾਅਰੇ ਨਹੀਂ ਲਾਉਂਦੇ।'' ਸੋਨਾਲੀ ਫੋਗਾਟ ਦੇ ਗੁੱਸੇ ਦਾ ਵੀਡੀਓ ਸੋਸ਼ਲ ਮੀਡੀਆ ਵਿੱਚ ਵਇਰਲ ਹੋਇਆ ਹੈ ਜਿਸ ਵਿੱਚ ਉਹ ਕਹਿ ਰਹੀ ਹੈ ਕਿ ਜੋ ਲੋਕ ‘ਭਾਰਤ ਮਾਤਾ ਦੀ ਜੈ' ਨਹੀਂ ਬੋਲ ਸਕਦੇ, ਉਨ੍ਹਾਂ ਦੀਆਂ ਵੋਟਾਂ ਦਾ ਕੋਈ ਮੁੱਲ ਨਹੀਂ। ਬਾਅਦ ਵਿੱੱਚ ਭਾਸ਼ਣ ਵਿੱਚ ਲੋਕਾਂ ਨਾਲ ਇਲਾਕੇ ਵਿੱਚ ਕਾਲਜ ਬਣਾਉਣ ਦਾ ਵਾਅਦਾ ਕਰਦੀ ਹੈ ਅਤੇ ਜ਼ੋਰ-ਜ਼ੋਰ ਨਾਲ ‘ਭਾਰਤ ਮਾਤਾ ਦੀ ਜੈ' ਦੇ ਨਾਰੇ ਲਾਉਦੇ ਹਨ। ਸੋਨਾਲੀ ਨੇ ਸਫਾਈ ਵਿੱਚ ਕਿਹਾ ਕਿ ਉਨ੍ਹਾਂ ਨੇ ਭੀੜ ਵਿੱਚ ਬੈਠੇ ਲੋਕਾਂ ਨੂੰ ਪਾਕਿਸਤਾਨੀ ਨਹੀਂ ਕਿਹਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼