Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਭਾਰਤ

ਸੈਕਸ ਸ਼ੋਸ਼ਣ ਮਾਮਲੇ ਅੰਦਰੂਨੀ ਜਾਂਚ ਦੂਜੇ ਸੂਬੇ ਨੂੰ ਸੌਂਪਣ ਬਾਰੇ ਸੁਪਰੀਮ ਕੋਰਟ ਵਿਚਾਰ ਕਰੇਗੀ

October 10, 2019 10:16 AM

ਨਵੀਂ ਦਿੱਲੀ, 9 ਅਕਤੂਬਰ (ਪੋਸਟ ਬਿਊਰੋ)- ਸੁਪਰੀਮ ਕੋਰਟ ਇਸ ਬਾਰੇ ਵਿਚਾਰ ਕਰਨ ਲਈ ਤਿਆਰ ਹੈ ਕਿ ਹਾਈ ਕੋਰਟ ਅੰਦਰੂਨੀ ਸ਼ਿਕਾਇਤ ਕਮੇਟੀ ਕੋਲ ਸੈਕਸ ਸ਼ੋਸ਼ਣ ਦੇ ਦੋਸ਼ਾਂ ਦੀ ਲਟਕਦੀ ਜਾਂਚ ਅਤੇ ਇਸ ਘਟਨਾ ਦੇ ਬਾਰੇ ਪੁਲਿਸ ਕੋਲ ਦਰਜ ਕੇਸ ਕਿਸੇ ਹੋਰ ਸੂਬੇ ਨੂੰ ਟਰਾਂਸਫਰ ਕਰ ਸਕਦੇ ਹਨ ਜਾਂ ਨਹੀਂ। ਸੁਪਰੀਮ ਕੋਰਟ ਨੇ ਇਸ ਬਾਰੇ ਵਿਚਾਰ ਲਈ ਤਾਮਿਲ ਨਾਡੂ ਸਰਕਾਰ ਅਤੇ ਹੋਰ ਵਿਭਾਗਾਂ ਤੇ ਇਸ ਨਾਲ ਸਬੰਧਤ ਲੋਕਾਂ ਨੂੰ ਨੋਟਿਸ ਜਾਰੀ ਕੀਤੇ ਹਨ।
ਜਸਟਿਸ ਇੰਦੂ ਮਲਹੋਤਰਾ ਅਤੇ ਜਸਟਿਸ ਆਰ ਸੁਭਾਸ਼ ਰੈੱਡੀ ਦੇ ਬੈਂਚ ਨੇ ਅੱਜ ਮਦਰਾਸ ਹਾਈ ਕੋਰਟ ਦੇ ਆਦੇਸ਼ ਦੇ ਖਿਲਾਫ਼ ਇਕ ਆਈ ਪੀ ਐੱਸ ਅਧਿਕਾਰੀ ਦੀ ਪਟੀਸ਼ਨ ਉੱਤੇ ਸੁਣਵਾਈ ਵੇਲੇ ਬਚਾਅ ਪੱਖ (ਮਹਿਲਾ ਪੁਲਿਸ ਅਫਸਰ ਅਤੇ ਹੋਰ) ਨੂੰ ਨੋਟਿਸ ਜਾਰੀ ਕੀਤੇ ਹਨ। ਭਾਰਤੀ ਪੁਲਿਸ ਸੇਵਾ ਦੇ ਇਸ ਅਧਿਕਾਰੀ ਨੇ ਦਫ਼ਤਰ ਵਿੱਚ ਔਰਤਾਂ ਦਾ ਸ਼ੋਸ਼ਣ ਕਾਨੂੰਨ-2013 ਅਧੀਨ ਅੰਦਰੂਨੀ ਸ਼ਿਕਾਇਤ ਕਮੇਟੀ ਵੱਲੋਂ ਚੱਲਦੀ ਜਾਂਚ ਤੇ ਸੀਨੀਅਰ ਮਹਿਲਾ ਪੁਲਿਸ ਅਧਿਕਾਰੀ ਵਲੋਂ ਦਰਜ ਕਰਵਾਏ ਕੇਸ ਦੀ ‘ਨਿਰਪੱਖ, ਸੁਤੰਤਰ ਤੇ ਪੱਖਪਾਤ ਰਹਿਤ` ਜਾਂਚ ਲਈ ਤੇਲੰਗਾਨਾ ਵਿੱਚ ਭੇਜਣ ਵਾਸਤੇ ਮਦਰਾਸ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਨੇ ਮਦਰਾਸ ਹਾਈ ਕੋਰਟ ਦੇ ਬੈਂਚ ਦੇ ਆਦੇਸ਼ ਬਾਰੇ ਕਿਹਾ ਸੀ ਕਿ ‘ਸੈਕਸ ਸ਼ੋਸ਼ਣ ਦੀ ਸ਼ਿਕਾਇਤ ਦੀ ਜਾਂਚ ਦੀ ਕਾਰਵਾਈ ਅਤੇ ਕੇਸ ਦੀ ਜਾਂਚ ਟਰਾਂਸਫਰ ਕਰਨ ਦੇ ਹਾਈ ਕੋਰਟ ਦੇ ਅਧਿਕਾਰ ਦੇ ਮੁੱਦੇ ਉੱਤੇ (ਮਹਿਲਾ ਪੁਲਿਸ ਅਧਿਕਾਰੀ ਤੇ ਹੋਰਨਾਂ ਨੂੰ) ਨੋਟਿਸ ਜਾਰੀ ਕੀਤਾ ਜਾਂਦਾ ਹੈ। ਕੋਰਟ ਨੇ ਸਾਰਾ ਕੇਸ ਤੇਲੰਗਾਨਾ ਟਰਾਂਸਫਰ ਕਰਨ ਦੇ ਹਾਈ ਕੋਰਟ ਦੇ 28 ਅਗਸਤ ਦੇ ਆਦੇਸ਼ ਉੱਤੇ ਰੋਕ ਲਾ ਦਿੱਤੀ ਹੈ। ਅਦਾਲਤ ਇਸ ਕੇਸ ਵਿੱਚ ਅਗਲੇ ਹਫਤੇ ਸੁਣਵਾਈ ਕਰੇਗੀ।`
ਵਰਨਣ ਯੋਗ ਹੈ ਕਿ ਤਾਮਿਲ ਨਾਡੂ ਵਿੱਚ ਐੱਸ ਪੀ ਵਜੋਂ ਤਾਇਨਾਤ 44 ਸਾਲਾ ਮਹਿਲਾ ਅਫਸਰ ਨੇ ਪਿਛਲੇ ਸਾਲ ਅਗਸਤ ਵਿੱਚ ਚੇਨੱਈ ਵਿੱਚ ਤਾਇਨਾਤ ਸੀਨੀਅਰ ਆਈ ਪੀ ਐੱਸ ਅਧਿਕਾਰੀ ਦੇ ਖਿਲਾਫ਼ ਸੈਕਸ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ। ਇਸ ਸ਼ਿਕਾਇਤ ਦੀ ਜਾਂਚ ਲਈ ਅੰਦਰੂਨੀ ਕਮੇਟੀ ਬਣਾਈ ਗਈ ਸੀ। ਫਿਰ ਮਹਿਲਾ ਅਧਿਕਾਰੀ ਨੇ ਆਈ ਪੀ ਐੱਸ ਅਧਿਕਾਰੀ ਦੇ ਖ਼ਿਲਾਫ਼ ਪੁਲਿਸ ਕੋਲ ਸਿ਼ਕਾਇਤ ਦਰਜ ਕਰਾਈ ਸੀ। ਹਾਈ ਕੋਰਟ ਨੇ ਆਈ ਪੀ ਐੱਸ ਅਧਿਕਾਰੀ ਦੀ ਅਰਜ਼ੀ ਉੱਤੇ ਸੁਣਵਾਈ ਪਿੱਛੋਂ ਅੰਦਰੂਨੀ ਸ਼ਿਕਾਇਤ ਕਮੇਟੀ ਦੀ ਜਾਂਚ ਉੱਤੇ ਇਹ ਸਿ਼ਕਾਇਤ ਤੇਲੰਗਾਨਾ ਵਿੱਚ ਟਰਾਂਸਫਰ ਕਰ ਦਿੱਤੀ ਸੀ। ਮਹਿਲਾ ਅਧਿਕਾਰੀ ਨੇ ਐਫੀਡੇਵਿਟ ਦਿੱਤਾ ਤੇ ਸ਼ਿਕਾਇਤ ਕਮੇਟੀ ਦੀ ਜਾਂਚ ਦੀ ਕਾਰਵਾਈ ਤੇ ਸਿ਼ਕਾਇਤ ਕੇਰਲ ਜਾਂ ਕਿਸੇ ਹੋਰ ਗੁਆਂਢੀ ਰਾਜ ਜਾਂ ਨਵੀਂ ਦਿੱਲੀ ਨੂੰ ਟਰਾਂਸਫਰ ਕਰਨ ਦੀ ਸਹਿਮਤੀ ਪ੍ਰਗਟਾਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼