Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪਾਵਰ ਕਾਰਪੋਰੇਸ਼ਨ ਦਾ ਮੁੱਖ ਇੰਜੀਨੀਅਰ ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਸਸਪੈਂਡ

October 10, 2019 09:37 PM

ਅੰਮ੍ਰਿਤਸਰ, 10 ਅਕਤੂਬਰ (ਪੋਸਟ ਬਿਊਰੋ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਰਹੱਦੀ ਜ਼ੋਨ ਦੇ ਚੀਫ ਇੰਜੀਨੀਅਰ ਸੰਦੀਪ ਕੁਮਾਰ ਨੂੰ ਡਿਊਟੀ ਤੋਂ ਕੁਤਾਹੀ/ ਅਣਗਹਿਲੀ ਦੇ ਦੋਸ਼ ਹੇਠ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ (ਸਜ਼ਾ ਅਤੇ ਅਪੀਲ) ਰੈਗੂਲੇਸ਼ਨ 1971 ਦੇ ਨਿਯਮ-4 ਅਧੀਨ ਹੇਠ ਸਸਪੈਂਡ ਮੁਅੱਤਲ ਕੀਤਾ ਗਿਆ ਹੈ। 

ਵਰਨਣ ਯੋਗ ਹੈ ਕਿ ਸੋਸ਼ਲ ਮੀਡੀਏ ਉਤੇ ਕੱਲ੍ਹ ਇੱਕ ਆਡੀਓ ਵਾਇਰਲ ਹੋਈ ਸੀ, ਜਿਸ ਵਿੱਚ ਫੋਨ ਉਤੇ ਇੱਕ ਠੇਕੇਦਾਰ ਦੇ ਨਜ਼ਦੀਕੀ ਦੱਸੇ ਜਾਂਦੇ ਵਿਅਕਤੀ ਨਾਲ ਚੀਫ ਇੰਜੀਨੀਅਰ ਵੱਲੋਂ ਕੀਤੇ ਕੰਮਾਂ ਵਿੱਚੋਂ ਕਮਿਸ਼ਨ ਪੂਰਾ ਨਾ ਦਿੱਤੇ ਜਾਣ ਕਾਰਨ ਅਤੇ ਉਸ ਠੇਕੇਦਾਰ ਵੱਲੋਂ ਫੋਨ ਨਾ ਚੁੱਕਣ ਬਾਰੇ ਗੱਲਬਾਤ ਕੀਤੀ ਗਈ ਹੈ ਅਤੇ ਆਪਣਾ ਹਿੱਸਾ ਸੱਤ ਫੀਸਦੀ ਲੈਣ ਦੀ ਗੱਲਬਾਤ ਹੁੰਦੀ ਹੈ। ਇਸ ਆਡੀਓ ਵਿੱਚ ਆ ਰਹੇ ਨਾਂਅ ਦੇ ਠੇਕੇਦਾਰ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਸੇ ਤਰ੍ਹਾਂ ਦੇ ਕਮਿਸ਼ਨ ਦੀ ਕੋਈ ਵੀ ਜਾਣਕਾਰੀ ਹੋਣ ਤੋਂ ਬਿਲਕੁਲ ਇਨਕਾਰ ਕੀਤਾ, ਪਰ ਇਸ ਦੇ ਸੱਚ ਦਾ ਨਿਤਾਰਾ ਪੜਤਾਲ ਦੇ ਬਾਅਦ ਹੋਵੇਗਾ। ਸਸਪੈਂਸ਼ਨ ਸਮੇਂ ਉਪਰੋਕਤ ਅਫਸਰ ਨੂੰ ਪੰਜਾਬ ਰਾਜ ਬਿਜਲੀ ਬੋਰਡ ਦੀ ਨਿਯਮਾਂਵਲੀ 1972 ਦਾ ਭਾਗ ਇੱਕ ਦੇ ਰੈਗੂਲੇਸ਼ਨ-7/2 ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ।
ਮੁੱਖ ਇੰਜੀਨੀਅਰ ਸੰਦੀਪ ਕੁਮਾਰ ਦੀ ਰਿਸ਼ਵਤਖੋਰੀ ਬਾਰੇ ਜਿਹੜੀ ਆਡੀਓ ਸੀ ਐੱਮ ਜੀ ਬਲਦੇਵ ਸਿੰਘ ਸਰਾਂ ਕੋਲ ਪੁੱਜੀ ਹੈ, ਉਸ ਵਿੱਚ ਮੁੱਖ ਇੰਜੀਨੀਅਰ ਇੱਕ ਠੇਕੇਦਾਰ ਨਾਲ ਗੱਲ ਕਰ ਰਿਹਾ ਹੈ, ਜਿਸ ਵਿੱਚ ਮੁੱਖ ਇੰਜੀਨੀਅਰ ਠੇਕੇਦਾਰ ਨੂੰ ਆਖਦਾ ਹੈ ਕਿ ਢਾਈ ਲੱਖ ਰੁਪਏ ਆ ਗਏ ਹਨ ਅਤੇ ਬਚਦੇ ਅੱਸੀ ਹਜ਼ਾਰ ਰੁਪਏ ਹੋਰ ਦੇਣੇ ਹਨ। ਇਸ ਦੇ ਜਵਾਬ ਵਿੱਚ ਠੇਕੇਦਾਰ ਆਖਦਾ ਹੈ ਕਿ ਉਹ ਸੋਮਵਾਰ ਨੂੰ ਉਸ ਵਿਅਕਤੀ ਨੂੰ ਤੁਹਾਡੇ ਕੋਲ ਲੈ ਆਵੇਗਾ, ਜਿਸ ਨੇ ਬਾਕੀ ਦੀ ਰਕਮ ਦੇਣੀ ਹੈ। ਮੁੱਖ ਇੰਜੀਨੀਅਰ ਇਹ ਵੀ ਆਖਦਾ ਹੈ ਕਿ ਜਿਸ ਕੰਮ ਦੀ ਕੀਮਤ 4200 ਰੁਪਏ ਹੈ, ਉਸ ਨੂੰ ਉਸ ਨੇ 4800 ਰੁਪਏ ਵਿੱਚ ਕਰ ਦਿੱਤਾ ਹੈ, ਜੋ ਹੋਰ ਕੋਈ ਵੀ ਨਹੀਂ ਕਰ ਸਕਦਾ ਸੀ।ੇ

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ