Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਨਾਜਾਇਜ਼ ਚੱਲਦੇ ਮੈਰਿਜ ਪੈਲੇਸਾਂ ਨੂੰ ਨੋਟਿਸ ਜਾਰੀ ਹੋਣ ਲੱਗੇ

October 10, 2019 09:47 PM

ਜਲੰਧਰ, 10 ਅਕਤੂਬਰ (ਪੋਸਟ ਬਿਊਰੋ)- ਨਗਰ ਨਿਗਮ ਨੇ ਸ਼ਹਿਰ 'ਚ ਨਾਜਾਇਜ਼ ਮੈਰਿਜ ਪੈਲੇਸਾਂ ਅਤੇ ਕਾਲੋਨੀਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ ਤੇ ਛੇਤੀ ਹੀ ਇਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ।
ਇਸ ਬਾਰੇ ਨਗਰ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਬੀਤੀ ਦਿਨੀਂ ਬਿਲਡਿੰਗ ਬ੍ਰਾਂਚ ਦੀ ਮੀਟਿੰਗ ਸੱਦੀ ਸੀ, ਜਿਸ ਵਿੱਚ ਸ਼ਹਿਰ ਦੇ ਨਾਜਾਇਜ਼ ਮੈਰਿਜ ਪੈਲੇਸਾਂ ਤੇ ਕਾਲੋਨੀਆਂ ਨੂੰ ਨੋਟਿਸ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਤੇ ਕਿਹਾ ਸੀ ਕਿ ਜਲਦੀ ਹੀ ਨਾਜਾਇਜ਼ ਕਾਲੋਨੀਆਂ ਨੂੰ ਨੋਟਿਸ ਜਾਰੀ ਕਰਨ ਬਾਰੇ ਮੀਟਿੰਗ ਹੋਵੇਗੀ ਤੇ ਉਸ ਮਗਰੋਂ ਨੋਟਿਸ ਜਾਰੀ ਕੀਤੇ ਜਾਣਗੇ। ਇਹ ਹਦਾਇਤ ਐਮ ਟੀ ਪੀ ਪਰਮਪਾਲ ਸਿੰਘ ਅਤੇ ਮੁੱਖ ਡਰਾਫਟਸਮੈਂਨ ਵਿਕਾਸ ਦੂਆ ਨੂੰ ਦਿੱਤੀ ਗਈ। ਮੀਟਿੰਗ ਦੌਰਾਨ ਸ਼ਹਿਰ 'ਚ ਚੱਲਦੀਆਂ ਨਾਜਾਇਜ਼ ਉਸਾਰੀਆਂ 'ਤੇ ਵੀ ਚਰਚਾ ਹੋਈ ਅਤੇ ਕਿਹਾ ਗਿਆ ਕਿ ਜਿਸ ਇੰਸਪੈਕਟਰ ਜਾਂ ਏ ਟੀ ਪੀ ਦੇ ਹਲਕੇ 'ਚ ਨਾਜਾਇਜ਼ ਉਸਾਰੀਆਂ ਹੋਈਆਂ ਜਾਂ ਚੱਲ ਰਹੀਆਂ ਹਨ, ਉਨ੍ਹਾਂ ਬਾਰੇ ਵੀ ਰਿਪੋਰਟ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਵੀ ਨੋਟਿਸ ਜਾਰੀ ਕੀਤੇ ਜਾ ਸਕਣ।
ਪਤਾ ਲੱਗਾ ਹੈ ਕਿ ਕਮਿਸ਼ਨਰ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਉਨ੍ਹਾਂ ਮੈਰਿਜ ਪੈਲੇਸਾਂ ਨੂੰ ਵੀ ਨੋਟਿਸ ਜਾਰੀ ਕਰਨ ਦੀ ਹਦਾਇਤ ਕੀਤੀ ਹੈ, ਜਿਹੜੇ ਨਿਗਮ ਦੇ ਨਿਯਮਾਂ ਦੇ ਅਨੁਸਾਰ ਨਹੀਂ ਬਣੇ। ਐਮ ਟੀ ਪੀ ਪਰਮਪਾਲ ਸਿੰਘ ਦੇ ਅਨੁਸਾਰ ਸ਼ਹਿਰ 'ਚ 47 ਮੈਰਿਜ ਪੈਲੇਸ ਹਨ ਤੇ ਇਨ੍ਹਾਂ 'ਚ ਸੱਤ ਬੰਦ ਹੋ ਚੁੱਕੇ ਅਤੇ ਤਿੰਨ ਦੇ ਨਕਸ਼ੇ ਪਾਸ ਹਨ। ਇਸ ਲਈ ਹੋਰ 37 ਮੈਰਿਜ ਪੈਲੇਸਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ ਕੀਤੇ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ