Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਮੋਦੀ ਨੇ ਫੌਜ ਦੇ ਨਾਂਅ ਉੱਤੇ ਵੋਟਾਂ ਮੰਗੀਆਂ, ਇੰਦਰਾ ਕਦੇ ਏਦਾਂ ਨਹੀਂ ਸੀ ਕਰਦੀ: ਪਵਾਰ

October 10, 2019 09:49 PM

ਅਕੋਲਾ, 10 ਅਕਤੂਬਰ (ਪੋਸਟ ਬਿਊਰੋ)- ਐੱਨ ਸੀ ਪੀ ਦੇ ਮੁਖੀ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਉਨ੍ਹਾਂ ਉਤੇ ਫੌਜ ਦੀ ਬਹਾਦਰੀ ਦੇ ਨਾਂਅ 'ਤੇ ਵੋਟਾਂ ਮੰਗਣ ਦਾ ਦੋਸ਼ ਲਾਇਆ ਹੈ।
ਇਸ ਸੰਬੰਧ ਵਿੱਚ ਸ਼ਰਦ ਪਵਾਰ ਨੇ ਨਰਿੰਦਰ ਮੋਦੀ ਨੂੰ ਇਹ ਯਾਦ ਦਿਵਾਉਣ ਦੀ ਕੋਸ਼ਿਸ਼ ਕੀਤੀ ਕਿ ਦੁਨੀਆ ਦਾ ਨਕਸ਼ਾ ਬਦਲਣ ਲਈ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਪਾਕਿਸਤਾਨ ਵਿਰੁੱਧ ਜੰਗ ਜਿੱਤਣ ਦਾ ਸਿਹਰਾ ਵੀ ਸੁਰੱਖਿਆ ਫੋਰਸਾਂ ਨੂੰ ਦਿੱਤਾ ਸੀ। ਪੂਰਬੀ ਮਹਾਰਾਸ਼ਟਰ ਦੇ ਬਾਲਾਪੁਰ ਸ਼ਹਿਰ ਵਿੱਚ ਚੋਣ ਰੈਲੀ ਵਿੱਚ ਪਵਾਰ ਨੇ ਕੇਂਦਰ ਅਤੇ ਮਹਾਰਾਸ਼ਟਰ ਦੀਆਂ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ 'ਤੇ ਕਿਸਾਨਾਂ ਦੀ ਹਾਲਤ ਬਾਰੇ ਚਿੰਤਤ ਨਾ ਹੋਣ ਦਾ ਦੋਸ਼ ਲਾਇਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ 21 ਅਕਤੂਬਰ ਨੂੰ ਹੋ ਰਹੀਆਂ ਅਸੈਂਬਲੀ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਨੂੰ ਪਛਾੜ ਦੇਣ। ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਸੀ ਆਰ ਪੀ ਐੱਫ ਕਾਫਲੇ 'ਤੇ ਹੋਏ ਹਮਲੇ ਬਾਰੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਇਸ ਸਾਲ ਦੇ ਸ਼ੁਰੂ ਵਿੱਚ ਲੋਕ ਸਭਾ ਦੀਆਂ ਚੋਣਾਂ ਲਈ ਕੌਮੀ ਸੁਰੱਖਿਆ ਦੇ ਮੁੱਦੇ 'ਤੇ ਪ੍ਰਚਾਰ ਕੀਤਾ। ਫਰਵਰੀ ਵਿੱਚ ਸੀ ਆਰ ਪੀ ਐੱਫ ਦੇ ਚਾਲੀ ਜਵਾਨ ਸ਼ਹੀਦ ਹੋਏ ਸਨ। ਉਸ ਪਿੱਛੋਂ ਭਾਰਤੀ ਫੌਜ ਨੇ ਬਾਲਾਕੋਟ ਵਿਖੇ ਕਾਰਵਾਈ ਕੀਤੀ ਸੀ। ਇਸ ਘਟਨਾ ਚੱਕਰ ਬਾਰੇ ਪਵਾਰ ਨੇ ਕਿਹਾ ਕਿ ਪੁਲਵਾਮਾ ਹਮਲੇ ਦੇ ਸਾਜ਼ਿਸ਼ੀਆਂ ਨੂੰ ਭਾਰਤੀ ਹਵਾਈ ਫੌਜ ਨੇ ਮੂੰਹ-ਤੋੜ ਜਵਾਬ ਦਿੱਤਾ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਰੱਖਿਆ ਮੁਲਾਜ਼ਮਾਂ ਦੀ ਬਹਾਦਰੀ ਦੇ ਨਾਂਅ 'ਤੇ ਵੋਟਾਂ ਮੰਗੀਆਂ। ਰੱਖਿਆ ਮੰਤਰੀ ਰਹਿ ਚੁੱਕੇ ਪਵਾਰ ਨੇ ਕਿਹਾ ਕਿ ਮੈਨੂੰ ਯਾਦ ਹੈ ਕਿ ਜਦੋਂ ਭਾਰਤ ਤੇ ਪਾਕਿਸਤਾਨ ਦੀ 1971 ਵਿੱਚ ਜੰਗ ਹੋਈ ਤਾਂ ਇੰਦਰਾ ਗਾਂਧੀ ਪ੍ਰਧਾਨ ਮੰਤਰੀ ਸੀ। ਇੰਦਰਾ ਗਾਂਧੀ ਨਾ ਸਿਰਫ ਭਾਰਤ ਲਈ ਜੰਗ ਜਿੱਤੀ, ਸਗੋਂ ਇਤਿਹਾਸ ਵੀ ਰਚਿਆ ਅਤੇ ਦੁਨੀਆ ਦਾ ਨਕਸ਼ਾ ਬਦਲ ਦਿੱਤਾ। ਪਾਕਿਸਤਾਨ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਬੰਗਲਾ ਦੇਸ਼ ਦੇ ਰੂਪ ਵਿੱਚ ਨਵਾਂ ਦੇਸ਼ ਸਾਹਮਣੇ ਆਇਆ। ਇਸ ਦੇ ਬਾਵਜੂਦ ਇੰਦਰਾ ਨੇ ਉਦੋਂ ਕਦੇ ਵੀ ਫੌਜ ਦੀ ਬਹਾਦਰੀ ਦੇ ਨਾਂਅ 'ਤੇ ਵੋਟਾਂ ਨਹੀਂ ਮੰਗੀਆਂ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼