Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕੱਟੜ ਇਸਲਾਮਿਕ ਲੋਕਾਂ ਘਰ ਬਹੁਤੇ ਪੈਦਾ ਹੋਏ ਬੱਚੇ ਅਤਿਵਾਦੀ ਬਣਨਗੇ: ਰਾਮ ਵਿਲਾਸ ਵੇਦਾਂਤੀ

October 10, 2019 09:51 PM

ਇਟਾਵਾ, 10 ਅਕਤੂਬਰ (ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪਾਰਲੀਮੈਂਟ ਮੈਂਬਰ ਰਾਮ ਵਿਲਾਸ ਵੇਦਾਂਤੀ ਨੇ ਵਿਵਾਦਤ ਬਿਆਨ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਇਟਾਵਾ ਵਿਚ ਇਸ ਮੰਗਲਵਾਰ ਦੁਸਹਿਰੇ ਮੌਕੇ ਸ੍ਰੀਰਾਮ ਯਾਤਰਾ ਵਿਚ ਸ਼ਾਮਲ ਹੋਣ ਆਏ ਵੇਦਾਂਤੀ ਨੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਸਾਫ ਕਿਹਾ ਕਿ ਇਕ ਧਰਮ ਦੇ ਲੋਕਾਂ ਦੀ ਅਬਾਦੀ ਲਗਾਤਾਰ ਵਧੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੱਟੜ ਇਸਲਾਮਿਕ ਲੋਕ ਬਹੁਤੇ ਬੱਚੇ ਪੈਦਾ ਕਰਦੇ ਹਨ ਤਾਂ ਉਹ ਅਤਿਵਾਦੀ ਹੀ ਬਣਨਗੇ। ਰਾਮ ਵਿਲਾਸ ਵੇਦਾਂਤੀ ਦੇ ਮੁਤਾਬਕ ਇਸੇ ਕਾਰਨ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਜਨ ਸੰਖਿਆ ਕੰਟਰੋਲ ਕਾਨੂੰਨ ਪਾਸ ਕੀਤਾ ਜਾਵੇਗਾ।
ਸਾਬਕਾ ਪਾਰਲੀਮੈਂਟ ਮੈਂਬਰ ਅਤੇ ਭਾਜਪਾ ਆਗੂ ਵੇਦਾਂਤੀ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿਚ ਉਹ ਕਹਿ ਰਹੇ ਹਨ, ‘ਦੇਸ਼ ਵਿਚ ਜਨ ਸੰਖਿਆ ਭਿਆਨਕ ਰੂਪ ਨਾਲ ਵਧੀ ਜਾਂਦੀ ਹੈ। ਇਕ ਖਾਸ ਵਰਗ ਦੀ ਆਬਾਦੀ ਤੇਜ਼ੀ ਨਾਲ ਵਧ ਰਹੀ ਹੈ ਅਤੇ ਅਜਿਹੇ ਵੀ ਲੋਕ ਹਨ, ਜੋ ਇਕ ਨਹੀਂ, ਚਾਰ ਵਿਆਹ ਕਰਦੇ ਤੇ ਚਾਰ ਵਿਆਹ ਤੋਂ ਪਿੱਛੋਂ ਤਲਾਕ ਦੇ ਦਿੰਦੇ ਹਨ। ਅਯੋਧਿਆ ਨੇੜਲੇ ਇਲਾਕੇ ਦੇ ਇਕ 80 ਸਾਲਾ ਮੁਸਲਮਾਨ ਨੇ 40 ਵਿਆਹ ਕਰ ਕੇ 107 ਲੜਕੇ ਪੈਦਾ ਕੀਤੇ। ਇਕ ਵਿਅਕਤੀ 107 ਬੱਚੇ ਪੈਦਾ ਕਰੇਗਾ ਤਾਂ ਕੀ ਹੋਵੇਗਾ। ਅਤਿਵਾਦੀ ਹੀ ਬਣਨਗੇ ਨਾ`।
ਵੇਦਾਂਤੀ ਨੇ ਅਪਣੇ ਭਾਸ਼ਣ ਦੌਰਾਨ ਸਮਾਜਵਾਦੀ ਪਾਰਟੀ ਅਤੇ ਬਸਪਾ ਉੱਤੇ ਨਿਸ਼ਾਨਾ ਲਾਉਂਦੇ ਹੋਏ ਦੋਵਾਂ ਧਿਰਾਂ ਉੱਤੇ ਅਤਿਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤੁਲਨਾ ਭਗਵਾਨ ਰਾਮ ਤੇ ਲਸ਼ਮਣ ਨਾਲ ਕੀਤੀ ਅਤੇ ਰਾਮ ਮੰਦਰ ਮੁੱਦੇ ਉੱਤੇ ਸੁਝਾਅ ਦਿੱਤਾ ਕਿ ਹਿੰਦੂ ਸੁਪਰੀਮ ਕੋਰਟ ਵਿਚ ਵਿਸ਼ਵਾਸ ਰੱਖਦੇ ਹਨ। ਕੋਰਟ ਦੀ ਤੁਲਨਾ ਹੰਸ ਨਾਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਿਵੇਂ ਹੰਸ ਚੁਣ ਕੇ ਫੈਸਲਾ ਲੈਂਦਾ ਹੈ, ਉਸੇ ਤਰ੍ਹਾਂ ਸੁਪਰੀਮ ਕੋਰਟ ਦੁੱਧ ਦਾ ਦੁੱਧ, ਪਾਣੀ ਦਾ ਪਾਣੀ ਕਰ ਕੇ ਫੈਸਲਾ ਕਰਨ ਵਾਲੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ