Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸੰਕਟ ਵਿੱਚ ਕਾਂਗਰਸ : ਰਾਹੁਲ ਗਾਂਧੀ ਦੇ ਅਸਤੀਫੇ ਬਾਰੇ ਕਈ ਆਗੂ ਵੱਖੋ-ਵੱਖ ਬੋਲੀਆਂ ਬੋਲਣ ਲੱਗੇ

October 10, 2019 09:54 PM

ਨਵੀਂ ਦਿੱਲੀ, 10 ਅਕਤੂਬਰ (ਪੋਸਟ ਬਿਊਰੋ)- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਹੋਣ ਤੋਂ ਪਹਿਲਾਂ ਆਪਣੇ ਨੇਤਾਵਾਂ ਦੀ ਬਗਾਵਤ ਤੋਂ ਪ੍ਰੇਸ਼ਾਨ ਕਾਂਗਰਸ ਵਿੱਚ ਸਲਮਾਨ ਖੁਰਸ਼ੀਦ ਵੱਲੋਂ ਰਾਹੁਲ ਗਾਂਧੀ ਅਤੇ ਇਸ ਪਾਰਟੀ ਦੇ ਭਵਿੱਖ ਬਾਰੇ ਕੀਤੇ ਸਵਾਲ ਨਾਲ ਸੰਕਟ ਖੜ੍ਹਾ ਹੋ ਗਿਆ ਹੈ। ਇਸ 'ਤੇ ਸਭ ਤੋਂ ਪਹਿਲਾਂ ਪਾਰਟੀ ਨੇਤਾ ਰਾਸ਼ਿਦ ਅਲਵੀ ਨੇ ਹਮਲਾ ਬੋਲਦੇ ਹੋਏ ਕਿਹਾ ਕਿ ਪਾਰਟੀ ਵਿੱਚ ਅੱਗ ਲਾਉਣ ਵਾਲੇ ਨੇਤਾ ਮੌਜੂਦ ਹਨ, ਬਾਹਰੀ ਦੁਸ਼ਮਣ ਦੀ ਲੋੜ ਨਹੀਂ। ਫਿਰ ਮਲਿਕਾਰਜੁਨ ਖੜਗੇ ਨੇ ਕਿਹਾ ਕ ਜਦ ਸੱਤਾ ਨਾ ਹੋਵੇ ਤਾਂ ਬੋਲਣ ਵਾਲਿਆਂ ਦਾ ਹੜ੍ਹ ਆ ਜਾਂਦਾ ਹੈ। ਇਸ ਦੌਰਾਨ ਜਯੋਤਿਰਦਿੱਤਿਆ ਸਿੰਧੀਆ ਨੇ ਪਾਰਟੀ ਨੂੰ ਆਤਮ ਚਿੰਤਨ ਦੀ ਨਸੀਹਤ ਦਿੱਤੀ ਹੈ।
ਆਪਣੀ ਪਾਰਟੀ ਦੇ ਬਿਆਨਾਂ ਤੋਂ ਭੜਕੇ ਹੋਏ ਹਾਲਾਤ ਨੂੰ ਸੰਭਾਲਣ ਲਈ ਪਾਰਟੀ ਦੇ ਬੁਲਾਰੇ ਪਵਨ ਖੇੜਾ ਅੱਗੇ ਆਏ ਤੇ ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਲੋਕਾਂ ਨੂੰ ਅਜਿਹੀ ਬਿਆਨਬਾਜ਼ੀ ਤੋਂ ਬਚ ਕੇ ਭਾਜਪਾ ਦੀਆਂ ਖ਼ਾਮੀਆਂ ਦੱਸਣੀਆਂ ਚਾਹੀਦੀਆਂ ਹਨ। ਪਾਰਲੀਮੈਂਟ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਕਿੰਨੇ ਨੇਤਾ ਹਨ, ਜਿਨ੍ਹਾਂ ਨੇ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦਾ ਛੱਡਿਆ ਹੈ, ਰਾਹੁਲ ਤੋਂ ਬਿਨਾਂ ਇੱਕ ਵੀ ਨਹੀਂ। ਇਸ ਲਈ ਉਨ੍ਹਾਂ ਦੀ ਤਾਰੀਫ ਹੋਣੀ ਚਾਹੀਦੀ ਹੈ। ਰਾਹੁਲ ਵਰਗੇ ਨੇਤਾ ਦੁਰਲਭ ਹਨ।
ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਸਲਮਾਨ ਖੁਰਸ਼ੀਦ ਨੇ ਕਿਹਾ ਸੀ ਕਿ ਆਮ ਚੋਣਾਂ ਵਿੱਚ ਹਾਰ ਦੇ ਬਾਅਦ ਰਾਹੁਲ ਨੇ ਪ੍ਰਧਾਨਗੀ ਛੱਡ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਕਾਂਗਰਸ ਕਿਉਂ ਹਾਰੀ, ਇਸ ਦਾ ਅਸੀਂ ਵਿਸ਼ਲੇਸ਼ਣ ਵੀ ਨਹੀਂ ਕਰ ਸਕੇ। ਸਲਮਾਨ ਖੁਰਸ਼ੀਦ ਅਨੁਸਾਰ ਪਾਰਟੀ ਦੀ ਇਸ ਹਾਲਤ ਤੋਂ ਦੁਖੀ ਹਾਂ, ਪਰ ਮੇਰਾ ਪਾਰਟੀ ਤੋਂ ਮੋਹ ਭੰਗ ਨਹੀਂ ਹੋਇਆ, ਪਾਰਟੀ ਵਿਚਾਰ ਕਰੇ ਕਿ ਅਜਿਹੀ ਹਾਲਤ ਕਿਉਂ ਹੋਈ ਹੈ। ਦੂਸਰੇ ਪਾਸੇ ਜਯੋਤਿਰਦਿੱਤਿਆ ਸਿੰਧੀਆ ਦਾ ਕਹਿਣਾ ਹੈ ਕਿ ਮੈਂ ਕਿਸੇ ਦੇ ਬਿਆਨ 'ਤੇ ਪ੍ਰਤੀਕਿਰਿਆ ਨਹੀਂ ਦਿੰਦਾ, ਪਰ ਪਾਰਟੀ ਨੂੰ ਆਤਮ ਚਿੰਤਨ ਕਰਨ ਦੀ ਲੋੜ ਹੈ। ਸਥਿਤੀ ਦਾ ਜਾਇਜ਼ਾ ਲਿਆ ਜਾਣਾ ਚਾਹੀਦਾ ਹੈ ਅਤੇ ਉਸ ਦੇ ਮੁਤਾਬਕ ਸੁਧਾਰ ਕਰਨਾ ਜ਼ਰੂਰੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼