Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਟਵਿੱਟਰ ਨੇ ਮੰਨ ਲਿਆ, ਯੂਜ਼ਰਸ ਡਾਟਾ ਗਲਤੀ ਨਾਲ ਵਰਤਿਆ ਗਿਆ

October 10, 2019 09:59 PM

ਨਵੀਂ ਦਿੱਲੀ, 10 ਅਕਤੂਬਰ (ਪੋਸਟ ਬਿਊਰੋ)- ਮਾਈਕ੍ਰੋਬਲਾਗਿੰਗ ਪਲੇਟਫਾਰਮ ਟਵਿੱਟਰ ਨੇ ਸਵੀਕਾਰ ਕੀਤਾ ਹੈ ਕਿ ਯੂਜ਼ਰਸ ਵੱਲੋਂ ਸੁਰੱਖਿਆ ਦੇ ਮਕਸਦ ਨਾਲ ਦਿੱਤੇ ਈਮੇਲ ਐਡਰੈਂਸ ਅਤੇ ਫੋਨ ਨੰਬਰਾਂ ਜਿਵੇਂ ਡਾਟਾ ਨੂੰ ਅਣਜਾਨੇ ਵਿੱਚ ਇਸ਼ਤਿਹਾਰ ਲਈ ਵਰਤਿਆ ਗਿਆ ਹੈ। ਇਸ ਲਈ ਕੰਪਨੀ ਨੇ ਯੂਜ਼ਰਸ ਤੋਂ ਮਾਫੀ ਮੰਗੀ ਹੈ।
ਟਵਿੱਟਰ ਨੇ ਕਿਹਾ, ‘ਸਾਨੂੰ ਪਿੱਛੇ ਜਿਹੇ ਪਤਾ ਲੱਗਾ ਹੈ ਕਿ ਅਕਾਊਂਟ ਸੁਰੱਖਿਆ ਦੇ ਉਦੇਸ਼ ਨਾਲ ਦਿੱਤੇ ਗਏ ਕੁਝ ਈਮੇਲ ਐਡਰੈਂਸ ਅਤੇ ਫੋਨ ਨੰਬਰਾਂ ਦਾ ਸੰਭਵ ਤੌਰ 'ਤੇ ਅਣਜਾਨੇ ਵਿੱਚ ਇਸ਼ਤਿਹਾਰ ਲਈ ਇਸਤੇਮਾਲ ਕੀਤਾ ਗਿਆ ਹੈ, ਪਰ ਅੱਜਕੱਲ੍ਹ ਇਹ ਨਹੀਂ ਹੋ ਰਿਹਾ ਅਤੇ ਅਸੀ ਹਾਲਾਤ ਦੇ ਬਾਰੇ ਵਿੱਚ ਤੁਹਾਨੂੰ ਵੱਧ ਸਪਸ਼ਟ ਕਰਨਾ ਚਾਹੁੰਦੇ ਹਾਂ।' ਟਵਿੱਟਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਨਿਸ਼ਚਿਤ ਤੌਰ 'ਤੇ ਨਹੀਂ ਦੱਸ ਸਕਦੇ ਕਿ ਇਸ ਨਾਲ ਕਿੰਨੇ ਲੋਕ ਪ੍ਰਭਾਵਿਤ ਹੋਏ ਹਨ, ਪਰ ਪਾਰਦਰਸ਼ਿਤਾ ਦੀਆਂ ਕੋਸ਼ਿਸ਼ਾਂ ਹੇਠ ਅਸੀਂ ਸਭ ਨੂੰ ਜਾਗਰੂਕ ਕਰਨਾ ਚਾਹੁੰਦੇ ਹਾਂ। ਕੰਪਨੀ ਨੇ ਅੱਗੇ ਕਿਹਾ ਕਿ ਕੋਈ ਵੀ ਨਿੱਜੀ ਡਾਟਾ ਕਿਸੇ ਭਾਈਵਾਲ ਜਾਂ ਕਿਸੇ ਹੋਰ ਤੀਜੇ ਪੱਖ ਨਾਲ ਬਾਹਰੀ ਤੌਰ 'ਤੇ ਸਾਂਝਾ ਨਹੀਂ ਕੀਤਾ ਗਿਆ। ਟਵਿੱਟਰ ਨੇ ਕਿਹਾ ਕਿ ਸਾਨੂੰ ਅਫਸੋਸ ਹੈ ਕਿ ਅਜਿਹਾ ਹੋਇਆ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਕਦਮ ਚੁੱਕ ਰਹੇ ਹਾਂ ਕਿ ਅਸੀਂ ਇਹ ਗਲਤੀ ਦੁਬਾਰਾ ਨਾ ਕਰੀਏ। ਕੰਪਨੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਲਈ ਟਵਿੱਟਰ ਯੂਜ਼ਰਸ ਇੱਕ ਫਾਰਮ ਭਰ ਕੇ ਡਾਟਾ ਪ੍ਰੋਟੈਕਸ਼ਨ ਆਫਿਸ ਨਾਲ ਸੰਪਰਕ ਕਰ ਸਕਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ