Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਟਰੰਪ ਦੇ ਖ਼ਿਲਾਫ਼ ਮਹਾਦੋਸ਼ ਦੀ ਮੰਗ ਬਿਡੇਨ ਨੇ ਵੀ ਚੁੱਕ ਦਿੱਤੀ

October 10, 2019 10:10 PM

ਵਾਸ਼ਿੰਗਟਨ, 10 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਦੇ ਸਾਬਕਾ ਉਪ ਰਾਸ਼ਟਰਪਤੀ ਤੇ ਡੈਮੋਕ੍ਰੇਟਿਕ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਪ੍ਰਮੁੱਖ ਦਾਅਵੇਦਾਰ ਜੋ ਬਿਡੇਨ ਨੇ ਵੀ ਰਾਸ਼ਟਰਪਤੀ ਡੋਨਾਲਡ ਟਰੰਪ ਉੱਤੇ ਮਹਾਦੋਸ਼ ਚਲਾਉਣ ਦੀ ਮੰਗ ਕੀਤੀ ਹੈ। ਪਹਿਲੀ ਵਾਰ ਇਹ ਮੰਗ ਉਠਾਉਂਦੇ ਹੋਏ ਬਿਡੇਨ ਨੇ ਕਿਹਾ ਕਿ ਟਰੰਪ ਅਮਰੀਕੀ ਲੋਕਤੰਤਰ ਲਈ ਖ਼ਤਰਾ ਹਨ ਤੇ ਉਨ੍ਹਾਂ ਨੇ ਅਹੁਦੇ ਦੀ ਸਹੁੰ ਦੀ ਉਲੰਘਣਾ ਕੀਤੀ ਹੈ।
ਵਰਨਣ ਯੋਗ ਹੈ ਕਿ ਡੋਨਾਲਡ ਟਰੰਪ ਉੱਤੇ ਦੋਸ਼ ਹੈ ਕਿ ਉਨ੍ਹਾਂ ਨੇ ਯੂਕ੍ਰੇਨੀ ਰਾਸ਼ਟਰਪਤੀ ਵੋਲੋਦੀਮੀਰ ਜੇਲੇਂਸਕੀ ਨੂੰ 25 ਜੁਲਾਈ ਨੂੰ ਫੋਨ ਕਰ ਕੇ ਬਿਡੇਨ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਸੌਦਿਆਂ ਦੀ ਜਾਂਚ ਕਰਾਉਣ ਦਾ ਦਬਾਅ ਪਾਇਆ ਸੀ। ਬਿਡੇਨ ਦੀ ਪਾਰਟੀ ਨੇ ਟਰੰਪ ਦੇ ਖ਼ਿਲਾਫ਼ ਮਹਾਦੋਸ਼ ਦੀ ਜਾਂਚ ਸ਼ੁਰੂ ਕੀਤੀ ਹੋਈ ਹੈ। ਡੈਮੋਕ੍ਰੇਟ ਮੈਂਬਰਾਂ ਦਾ ਕਹਿਣਾ ਹੈ ਕਿ ਟਰੰਪ ਨੇ ਯੂਕ੍ਰੇਨ ਵਿੱਚ ਅਮਰੀਕੀ ਫ਼ੌਜੀ ਮਦਦ ਰੋਕ ਕੇ ਓਥੋਂ ਦੇ ਰਾਸ਼ਟਰਪਤੀ ਨੂੰ ਏਦਾਂ ਕਰਨ ਨੂੰ ਮਜਬੂਰ ਕੀਤਾ। ਟਰੰਪ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਤੇ ਮਹਾਦੋਸ਼ ਦੀ ਜਾਂਚ ਨੂੰ ਮੰਦੀ ਭਾਵਨਾ ਤੋਂ ਪ੍ਰੇਰਿਤ ਦੱਸਿਆ ਹੈ।
ਕੱਲ੍ਹ ਨਿਊ ਹੈਂਪਸ਼ਾਇਰ ਵਿੱਚ ਇਕ ਚੋਣ ਰੈਲੀ ਵਿੱਚ ਬਿਡੇਨ ਨੇ ਕਿਹਾ, ‘ਅਮਰੀਕਾ ਦੇ ਇਤਿਹਾਸ ਵਿੱਚ ਕਦੇ ਵੀ ਕਿਸੇ ਰਾਸ਼ਟਰਪਤੀ ਨੇ ਏਦਾਂ ਦਾ ਅਨੋਖਾ ਵਿਹਾਰ ਨਹੀਂ ਕੀਤਾ। ਆਪਣੇ ਬਿਆਨਾਂ ਅਤੇ ਕੰਮਾਂ ਨਾਲ ਟਰੰਪ ਨੇ ਖ਼ੁਦ ਨੂੰ ਦੋਸ਼ੀ ਸਾਬਤ ਕੀਤਾ ਹੈ। ਉਨ੍ਹਾਂ ਨੇ ਨਿਆਂ ਪ੍ਰਕਿਰਿਆ ਵਿੱਚ ਰੁਕਾਵਟ ਪਾ ਕੇ ਅਤੇ ਕਾਂਗਰਸ ਦੀ ਜਾਂਚ ਵਿੱਚ ਸਹਿਯੋਗ ਨਾ ਕਰ ਕੇ ਖ਼ੁਦ ਨੂੰ ਦੋਸ਼ੀ ਠਹਿਰਾ ਦਿੱਤਾ ਹੈ।`
ਡੋਨਾਲਡ ਟਰੰਪ ਉੱਤੇ ਮਹਾਦੋਸ਼ ਚਲਾਉਣ ਦੀ ਪਹਿਲੀ ਵਾਰ ਜਨਤਕ ਤੌਰ ਉੱਤੇ ਹਮਾਇਤ ਕਰਦਿਆਂ ਬਿਡੇਨ ਨੇ ਕਿਹਾ, ‘ਅਮਰੀਕੀ ਜਨਤਾ ਸਾਫ਼ ਦੇਖ ਰਹੀ ਹੈ ਕਿ ਟਰੰਪ ਨੇ ਅਹੁਦੇ ਦੀ ਸਹੁੰ ਦੀ ਉਲੰਘਣਾ ਕੀਤੀ ਹੈ, ਦੇਸ਼ ਨੂੰ ਧੋਖਾ ਦਿੱਤਾ ਤੇ ਮਹਾਦੋਸ਼ ਦੇ ਲਾਇਕ ਕੰਮ ਕੀਤੇ। ਸਾਡੇ ਸੰਵਿਧਾਨ, ਲੋਕਤੰਤਰ ਅਤੇ ਬੁਨਿਆਦੀ ਏਕਤਾ ਬਚਾਉਣ ਦੀ ਖ਼ਾਤਰ ਉਨ੍ਹਾਂ ਉੱਤੇ ਜ਼ਰੂਰ ਮਹਾਦੋਸ਼ ਚਲਾਇਆ ਜਾਣਾ ਚਾਹੀਦਾ ਹੈ।`
ਜੋ ਬਿਡੇਨ ਦੇ ਬਿਆਨ ਉੱਤੇ ਪਲਟਵਾਰ ਕਰਦਿਆਂ ਟਰੰਪ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰੀ ਕਿਹਾ। ਵ੍ਹਾਈਟ ਹਾਊਸ ਦੀ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਬਿਡੇਨ ਨੂੰ ਭ੍ਰਿਸ਼ਟਾਚਾਰ ਨਾਲ ਫੜਿਆ ਹੈ। ਟਰੰਪ ਨੇ ਬਿਡੇਨ ਦੇ ਪੁੱਤਰ ਉੱਤੇ ਵੀ ਯੂਕ੍ਰੇਨ ਵਿੱਚ ਭਿਰਸ਼ਟਾਚਾਰ ਕਰਨ ਦੇ ਦੋਸ਼ ਲਾਏ ਅਤੇ ਦਾਅਵਾ ਕੀਤਾ ਕਿ ਬਿਡੇਨ ਦੇ ਰਾਸ਼ਟਰਪਤੀ ਬਣਨ ਦੀ ਕੋਈ ਸੰਭਾਵਨਾ ਹੀ ਨਹੀਂ ਹੈ। ਇਸ ਨਾਲ ਬਹਿਸ ਅੱਗੇ ਵਧ ਗਈ ਹੈ

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ