Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਟਰੰਪ ਵੱਲੋਂ ਬਾਇਡਨ ਖਿਲਾਫ ਜਾਂਚ ਲਈ ਕੋਈ ਦਬਾਅ ਨਹੀਂ ਪਾਇਆ ਗਿਆ : ਜ਼ੈਲੈਂਸਕੀ

October 11, 2019 05:26 AM

ਕੀਵ, ਯੂਕਰੇਨ, 9 ਅਕਤੂਬਰ (ਪੋਸਟ ਬਿਊਰੋ) : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਨੇ ਵੀਰਵਾਰ ਨੂੰ ਆਖਿਆ ਕਿ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ ਉੱਤੇ ਉਨ੍ਹਾਂ ਦੀ ਹੋਈ ਗੱਲਬਾਤ ਵਿੱਚ ਕਿਸੇ ਵੀ ਤਰ੍ਹਾਂ ਦੇ ਬਲੈਕਮੇਲ ਸਬੰਧੀ ਕੋਈ ਗੱਲ ਹੀ ਨਹੀਂ ਸੀ ਹੋਈ, ਜਿਸ ਕਾਰਨ ਇੰਪੀਚਮੈਂਟ ਸਬੰਧੀ ਜਾਂਚ ਦਾ ਮੁੱਦਾ ਛਿੜਿਆ ਹੋਇਆ ਹੈ।
ਜੈ਼ਲੈਂਸਕੀ ਖੁਦ ਦੀ ਸਾਖ ਬਚਾਉਣ ਦੀ ਕੋਸਿ਼ਸ਼ ਕਰ ਰਹੇ ਹਨ ਤੇ ਇਸ ਦੇ ਨਾਲ ਹੀ ਖੁਦ ਨੂੰ ਅਮਰੀਕਾ ਦੇ ਸਿਆਸੀ ਡਰਾਮੇ ਤੋਂ ਪਾਸੇ ਕਰਨਾ ਚਾਹੁੰਦੇ ਹਨ। ਇੱਕ ਫੂਡ ਕੋਰਟ ਵਿੱਚ ਸਾਰਾ ਦਿਨ ਚੱਲੀ ਮੀਡੀਆ ਮੈਰਾਥਨ ਵਿੱਚ ਜ਼ੈਲੈਂਸਕੀ ਨੇ ਇਨ੍ਹਾਂ ਕਿਆਫਿਆਂ ਤੋਂ ਇਨਕਾਰ ਕੀਤਾ ਕਿ ਯੂਕਰੇਨ ਨੂੰ ਫੌਜੀ ਸਹਾਇਤਾ ਦੇ ਬਦਲੇ ਟਰੰਪ ਵੱਲੋਂ ਉਨ੍ਹਾਂ ਉੱਤੇ ਉਨ੍ਹਾਂ ਦੇ ਸਿਆਸੀ ਵਿਰੋਧੀ ਜੋਅ ਬਾਇਡਨ ਤੇ ਉਸ ਦੇ ਬੇਟੇ ਖਿਲਾਫ ਜਾਂਚ ਲਈ ਦਬਾਅ ਪਾਇਆ ਗਿਆ ਸੀ।
ਮੀਡੀਆ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਜ਼ੈਲੈਂਸਕੀ ਨੇ ਆਖਿਆ ਕਿ ਉਨ੍ਹਾਂ ਨੂੰ 25 ਜੁਲਾਈ ਵਾਲੀ ਵਾਰਤਾ ਤੋਂ ਬਾਅਦ ਇਹ ਪਤਾ ਲੱਗਿਆ ਕਿ ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਸੈਂਕੜੇ ਮਿਲੀਅਨ ਡਾਲਰ ਦੀ ਇਮਦਾਦ ਰੋਕ ਦਿੱਤੀ ਹੈ। ਉਨ੍ਹਾਂ ਆਖਿਆ ਕਿ 25 ਜੁਲਾਈ ਨੂੰ ਟਰੰਪ ਨਾਲ ਹੋਈ ਫੋਨ ਕਾਲ ਦੌਰਾਨ ਉਨ੍ਹਾਂ ਨੂੰ ਇਸ ਬਾਰੇ ਉੱਕਾ ਹੀ ਕੋਈ ਜਾਣਕਾਰੀ ਨਹੀਂ ਸੀ। ਕਿਸੇ ਨੇ ਕਿਸੇ ਨੂੰ ਬਲੈਕਮੇਲ ਨਹੀਂ ਕੀਤਾ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ