Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੈਂ ਉੱਪ ਚੋਣ ਦਾ ਖਰਚਾ ਦੇਣ ਲਈ ਤਿਆਰ ਹਾਂ, ਕੇਜਰੀਵਾਲ ਤੋਂ ਭਗਵੰਤ ਪੁੱਛੇ: ਫੂਲਕਾ

October 13, 2019 02:40 AM

ਚੰਡੀਗੜ੍ਹ, 12 ਅਕਤੂਬਰ (ਪੋਸਟ ਬਿਊਰੋ)-ਪੰਜਾਬ ਦੇ ਹਲਕਾ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਇਕ ਐਚ ਐਸ ਫੁਲਕਾ ਨੇ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਇੱਕ ਟਿੱਪਣੀ 'ਤੇ ਤਿੱਖਾ ਜਵਾਬੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਕਹੇ ਅਨੁਸਾਰ ਉਪ ਚੋਣਾਂ ਦਾ ਖਰਚਾ ਦੇਣ ਨੂੰਉਹ ਤਿਆਰ ਹਨ ਪਰ ਇਸ ਤੋਂ ਪਹਿਲਾਂ ਮਾਨ ਨੂੰ ਚਾਹੀਦਾ ਹੈ ਕਿ ਉਹ ਕੇਜਰੀਵਾਲ ਤੋਂ ਪੁੱਛ ਲੈਣ ਕਿ ਕੀ ਉਹ ਵੀ ਏਦਾਂ ਦਾ ਖਰਚਾ ਭਰਨਗੇ।
ਐੱਚ ਐੱਸ ਫੂਲਕਾ ਨੇ ਕਿਹਾ ਕਿ ਭਗਵੰਤ ਮਾਨ ਨੇ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਉਪ ਚੋਣਾਂ ਨੂੰ ਮੇਰੇ ਅਸਤੀਫੇ ਦੇਣ ਦੇ ਕਾਰਨ ਕਰਾਏ ਜਾਣ ਦੀ ਮਜਬੂਰੀ ਦੱਸ ਕੇ ਇਸ ਦਾ ਸਾਰਾ ਖਰਚਾ ਮੇਰੇ (ਫੂਲਕਾ) ਤੋਂ ਲੈਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਲੋਕਤੰਤਰ 'ਚ ਰੋਸ ਪ੍ਰਗਟ ਕਰਨ ਲਈ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਸਭ ਤੋਂ ਵੱਡਾ ਲੋਕਤੰਤਰਿਕ ਹਥਿਆਰ ਮੰਨਿਆ ਜਾਂਦਾ ਹੈ ਅਤੇ ਮੈਂ ਬੇਅਦਬੀ ਦੇ ਮਾਮਲੇ ਉੱਤੇ ਇਸ ਕਾਰਨ ਅਸਤੀਫਾ ਦਿੱਤਾ ਸੀ। ਫੂਲਕਾ ਨੇ ਕਿਹਾ ਕਿ ਉਹ ਦਾਖੇ ਦੇ ਇਲਾਕੇ ਵਿੱਚ ਆਪਣੇ ਨਿੱਜੀ ਪੈਸੇ ਨਾਲ ਮੋਬਾਇਲ ਹਸਪਤਾਲ ਚਲਾਉਣ ਦੇ ਨਾਲ ਕਈ ਸਕੂਲਾਂ 'ਚ ਆਪਣੇ ਖਰਚੇ 'ਤੇ ਸਮਾਰਟ ਕਲਾਸ ਰੂਮ ਬਣਾ ਚੁੱਕੇ ਹਨ। ਇਹ ਸਾਰਾ ਐਸਟੀਮੇਂਟ ਕਰੀਬ ਇੱਕ ਕਰੋੜ ਦੇ ਆਸਪਾਸ ਬਣਦਾ ਹੈ ਅਤੇ ਜੇ ਭਗਵੰਤ ਮਾਨ ਦੇ ਅਨੁਸਾਰ ਇਨ੍ਹਾਂ ਉਪ ਚੋਣਾਂ 'ਤੇ ਇੱਕ ਕਰੋੜ ਤੋਂ ਵੱਧ ਦਾ ਖਰਚ ਆਇਆ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇਹ ਰਕਮ ਵੀ ਦਾਖਾ ਹਲਕੇ ਦੀ ਭਲਾਈ ਲਈ ਖਰਚਣ ਨੂੰ ਤਿਆਰ ਹਨ, ਪਰ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਕਾ ਅਰਵਿੰਦ ਕੇਜਰੀਵਾਲ ਤੋਂ ਵੀ ਪੁੱਛੇ, ਕਿਉਂਕਿ ਕੇਜਰੀਵਾਲ ਨੇ ਪਹਿਲੀ ਵਾਰ ਮੁੱਖ ਮੰਤਰੀ ਬਣਨ ਤੋਂ ਕੁਝ ਦਿਨਾਂ ਬਾਅਦ ਅਸਤੀਫਾ ਦੇ ਦਿੱਤਾ ਸੀ, ਜਿਸ ਕਾਰਨ ਪੂਰੀ ਦਿੱਲੀ ਵਿੱਚ ਦੁਬਾਰਾ ਚੋਣਾਂ ਕਰਵਾਉਣੀਆਂ ਪਈਆਂ ਸਨ। ਫੂਲਕਾ ਨੇ ਭਗਵੰਤ ਮਾਨ ਤੋਂ ਪੁੱਛਿਆ ਕਿ ਕੀ ਕੇਜਰੀਵਾਲ ਉਹ ਸਾਰਾ ਖਰਚਾ ਜਮ੍ਹਾਂ ਕਰਾਉਣ ਲਈ ਤਿਆਰ ਹਨ। ਉਨ੍ਹਾ ਨੇ ਕਿਹਾ ਕਿ ਜੇ ਚੋਣ ਕਮਿਸ਼ਨ ਕੋਈ ਫੈਸਲਾ ਲੈਂਦਾ ਹੈ ਕਿ ਕਿਸੇ ਦੇ ਅਸਤੀਫਾ ਦੇਣਾ ਕਾਰਨ ਹੋਣ ਵਾਲੀ ਉਪ ਚੋਣ ਦਾ ਖਰਚਾ ਉਸ 'ਤੇ ਪਾਇਆ ਜਾਵੇ ਤਾਂ ਉਹ ਉਸ ਦਾ ਸਵਾਗਤ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ