Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਭਾਰਤ

ਉਨਾਵ ਦੀ ਪੀੜਤਾ ਨਾਲ ਨੌ ਦਿਨਾਂ ਤੱਕ ਬਲਾਤਕਾਰ ਹੁੰਦਾ ਰਿਹਾ

October 13, 2019 02:48 AM

ਨਵੀਂ ਦਿੱਲੀ, 12 ਅਕਤੂਬਰ (ਪੋਸਟ ਬਿਊਰੋ)- ਸੀ ਬੀ ਆਈ ਨੇ ਦਿੱਲੀ ਦੀ ਇੱਕ ਅਦਾਲਤ ਨੂੰ ਦੱਸਿਆ ਹੈ ਕਿ ਉਨਾਵ ਦੀ ਪੀੜਤ ਲੜਕੀ ਨੂੰ 2017 ਵਿੱਚ ਅਗਵਾ ਕਰਨ ਤੋਂ ਬਾਅਦ ਤਿੰਨ ਲੋਕਾਂ ਨੇ ਵੱਖ-ਵੱਖ ਥਾਵਾਂ 'ਤੇ ਨੌੌ ਦਿਨਾਂ ਤੱਕ ਉਸ ਨਾਲ ਬਲਾਤਕਾਰ ਕੀਤਾ, ਓਦੋਂ ਉਹ ਨਾਬਾਲਿਗਾ ਸੀ। ਇਹ ਮਾਮਲਾ ਭਾਜਪਾ ਵਿੱਚੋਂ ਕੱਢੇ ਗਏ ਵਿਧਾਇਕ ਕੁਲਦੀਪ ਸਿੰਘ ਸੇਂਗਰ ਵੱਲੋਂ 2017 ਵਿੱਚ ਔਰਤ ਨਾਲ ਬਲਾਤਕਾਰਦੇ ਕੇਸ ਤੋਂ ਵੱਖ ਹੈ।
ਅਦਾਲਤੀ ਕਾਰਵਾਈ ਮੌਕੇ ਜ਼ਿਲਾ ਮੈਜਿਸਟ੍ਰਟ ਧਰਮੇਸ਼ ਸ਼ਰਮਾ ਨੇ ਸਮੂਹਿਕ ਬਲਾਤਕਾਰਕੇਸ ਵਿੱਚ ਸੀ ਬੀ ਆਈ ਵੱਲੋਂ ਦਾਖਲ ਦੋਸ਼-ਪੱਤਰ ਦਾ ਸਖਤ ਨੋਟਿਸ ਲਿਆ ਅਤੇ ਕੇਸ ਦੀ ਅਗਲੀ ਸੁਣਵਾਈ ਲਈ 15 ਅਕਤੂਬਰ ਦੀ ਤਰੀਕ ਤੈਅ ਕੀਤੀ।ਸੀ ਬੀ ਆਈ ਨੇ ਆਪਣੇ ਦੋਸ਼-ਪੱਤਰ ਵਿੱਚ ਦੋਸ਼ੀਆਂ ਵਜੋਂ ਤਿੰਨ ਜਣਿਆਂ ਨਰੇਸ਼ ਤਿਵਾੜੀ, ਬ੍ਰਿਜੇਸ਼ ਯਾਦਵ ਅਤੇ ਸ਼ੁਭਮ ਸਿੰਘ ਨੂੰ ਨਾਮਜ਼ਦ ਕੀਤਾ ਹੈ। ਉਨਾਵ ਵਿੱਚ ਇੱਕ ਜੁਡੀਸ਼ਲ ਮੈਜਿਸਟ੍ਰੇਟ ਕੋਲ ਦਰਜ ਹੋਏ ਪੀੜਤਾ ਦੇ ਬਿਆਨ ਦੇ ਹਵਾਲੇ ਨਾਲ ਸੀ ਬੀ ਆਈ ਨੇ ਕਿਹਾ ਕਿ 11 ਜੂਨ 2017 ਉਹ ਪਾਣੀ ਲੈਣ ਆਪਣੇ ਘਰੋਂ ਬਾਹਰ ਨਿਕਲੀ ਤਾਂ ਸ਼ੁਭਮ ਸਿੰਘ ਅਤੇ ਤਿਵਾੜੀ ਨੇ ਤਿੰਨ ਹੋਰ ਲੋਕਾਂ ਨਾਲ ਮਿਲ ਕੇ ਉਸ ਨੂੰ ਕਾਰ ਵਿੱਚ ਖਿੱਚ ਲਿਆ ਅਤੇ ਕੁਝ ਦੂਰ ਜਾਣ ਤੋਂ ਬਾਅਦ ਸਿੰਘ ਅਤੇ ਤਿਵਾੜੀ ਨੇ ਕਾਰ ਵਿੱਚ ਉਸ ਨਾਲ ਬਲਾਤਕਾਰ ਕੀਤਾ। ਇਸ ਪਿੱਛੋਂ ਉਸ ਨੂੰ ਕਾਨਪੁਰ ਦੇ ਰਸਤੇ ਉੱਤੇ ਇੱਕ ਮਕਾਨ ਵਿੱਚ ਲਿਜਾਇਆ ਗਿਆ ਜਿਥੇ ਚਿਹਰਾ ਢੱਕੇ ਹੋਏ ਦੋ ਅਣਪਛਾਤੇ ਲੋਕਾਂ ਨੇ ਉਸ ਨਾਲ ਬਲਾਤਕਾਰ ਕੀਤਾ। ਦੋ-ਤਿੰਨ ਦਿਨ ਬਾਅਦ ਉਸ ਨੂੰ ਯਾਦਵ ਦੇ ਘਰ ਲਿਜਾਇਆ ਗਿਆ, ਜਿਥੇ ਉਸ ਨਾਲ ਬਲਾਤਕਾਰ ਕੀਤਾ ਗਿਆ। ਇਸ ਤੋਂ ਦੋ ਦਿਨਾਂ ਬਾਅਦ ਉਸ ਨੂੰ ਉੱਤਰ ਪ੍ਰਦੇਸ਼ ਦੇ ਓਰਈਆ ਜ਼ਿਲ੍ਹੇੇ ਵਿੱਚ ਲਿਜਾਇਆ ਗਿਆ, ਜਿਥੇ ਉਹ ਪੁਲਸ ਨੂੰ ਮਿਲੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ