Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਜਗਮੀਤ ਸਿੰਘ ਨੇ ਐਨਡੀਪੀ ਦੇ ਹੱਥ ਮਜ਼ਬੂਤ ਕਰਨ ਦੀ ਕੈਨੇਡੀਅਨਾਂ ਨੂੰ ਕੀਤੀ ਅਪੀਲ

October 15, 2019 08:58 AM

ਹੁਣ ਗੱਠਜੋੜ ਸਰਕਾਰ ਬਣਾਉਣ ਦੇ ਹੱਕ ਵਿੱਚ ਨਹੀਂ ਟਰੂਡੋ ਤੇ ਜਗਮੀਤ ਸਿੰਘ?


ਟੋਰਾਂਟੋ, 14 ਅਕਤੂਬਰ (ਪੋਸਟ ਬਿਊਰੋ) : ਅਗਲੇ ਹਫਤੇ ਪੈਣ ਜਾ ਰਹੀਆਂ ਵੋਟਾਂ ਵਿੱਚ ਕੰਜ਼ਰਵੇਟਿਵਾਂ ਨੂੰ ਬਹੁਮਤ ਮਿਲਣ ਦੇ ਸਬੰਧ ਵਿੱਚ ਇੱਕ ਈਵੈਂਟ ਵਿੱਚ ਐਨਡੀਪੀ ਆਗੂ ਜਗਮੀਤ ਸਿੰਘ ਨੇ ਆਖਿਆ ਸੀ ਕਿ ਉਹ ਅਜਿਹਾ ਹੋਣ ਤੋਂ ਰੋਕਣ ਲਈ ਹੋਰਨਾਂ ਪਾਰਟੀਆਂ ਨਾਲ ਰਲ ਕੇ ਸਰਕਾਰ ਬਣਾਉਣ ਨੂੰ ਤਰਜੀਹ ਦੇਣਗੇ। ਪਰ ਸੋਮਵਾਰ ਨੂੰ ਆਪਣੀ ਇਸ ਗੱਠਜੋੜ ਸਰਕਾਰ ਵਾਲੀ ਗੱਲ ਤੋਂ ਐਨਡੀਪੀ ਆਗੂ ਨੇ ਆਪਣੇ ਹੱਥ ਖਿੱਚ ਲਏ।
ਐਤਵਾਰ ਨੂੰ ਸਰ੍ਹੀ, ਬੀਸੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੀਤ ਸਿੰਘ ਨੇ ਆਖਿਆ ਸੀ ਕਿ ਕੰਜ਼ਰਵੇਟਿਵ ਸਰਕਾਰ ਬਣਨ ਤੋਂ ਰੋਕਣ ਲਈ ਉਨ੍ਹਾਂ ਨੂੰ ਜੋ ਕੁੱਝ ਕਰਨਾ ਪਵੇਗਾ ਉਹ ਕਰਨਗੇ। ਇੱਥੋਂ ਤੱਕ ਕਿ ਜੇ ਕੰਜ਼ਰਵੇਟਿਵ ਜਿੱਤ ਵੀ ਜਾਂਦੇ ਹਨ ਤਾਂ ਉਹ ਲਿਬਰਲ ਆਗੂ ਜਸਟਿਨ ਟਰੂਡੋ ਨਾਲ ਰਲ ਕੇ ਗੱਠਜੋੜ ਸਰਕਾਰ ਬਣਾਉਣ ਨੂੰ ਪਹਿਲ ਦੇਣਗੇ। ਜਿੱਥੋਂ ਤੱਕ ਹੋ ਸਕੇਗਾ ਅਸੀਂ ਕੰਜ਼ਰਵੇਟਿਵ ਸਰਕਾਰ ਬਣਨ ਤੋਂ ਰੋਕਣ ਲਈ ਸੰਘਰਸ਼ ਕਰਾਂਗੇ।
ਪਰ ਸੋਮਵਾਰ ਨੂੰ ਜਗਮੀਤ ਸਿੰਘ ਨੇ ਇਨ੍ਹਾਂ ਟਿੱਪਣੀਆਂ ਤੋਂ ਟਾਲਾ ਵੱਟ ਲਿਆ ਤੇ ਕੈਨੇਡੀਅਨਾਂ ਨੂੰ ਬਿਹਤਰੀਨ ਸੇਵਾਵਾਂ ਹਾਸਲ ਕਰਨ ਲਈ ਐਨਡੀਪੀ ਨੂੰ ਵੋਟ ਪਾਉਣ ਲਈ ਆਖਿਆ। ਫਰੈਂਚ ਭਾਸ਼ਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੀਤ ਸਿੰਘ ਨੇ ਆਖਿਆ ਕਿ ਇਹ ਗੱਠਜੋੜ ਦਾ ਸਵਾਲ ਨਹੀਂ ਹੈ ਸਗੋਂ ਸਾਡੀਆਂ ਤਰਜੀਹਾਂ ਦਾ ਸਵਾਲ ਹੈ। ਉਨ੍ਹਾਂ ਆਖਿਆ ਕਿ ਉਹ ਕੈਨੇਡੀਅਨਾਂ ਨੂੰ ਇਹ ਆਖਣਾ ਚਾਹੁੰਦੇ ਹਨ ਕਿ ਜੇ ਕੋਈ ਕਲਾਈਮੇਟ ਚੇਂਜ ਲਈ ਤੁਹਾਡੇ ਵਾਸਤੇ ਲੜ ਸਕਦਾ ਹੈ ਤਾਂ ਉਹ ਹੋਰ ਕੋਈ ਨਹੀਂ ਸਗੋਂ ਐਨਡੀਪੀ ਹੈ। ਜੇ ਤੁਸੀਂ ਸਾਨੂੰ ਵੋਟ ਪਾਵੋਂਗੇ ਤਾਂ ਅਸੀਂ ਤੁਹਾਡੇ ਲਈ ਲੜਾਂਗੇ।
ਸੋਮਵਾਰ ਨੂੰ ਬਾਅਦ ਵਿੱਚ ਐਨਡੀਪੀ ਦੇ ਬੁਲਾਰੇ ਨੇ ਜਗਮੀਤ ਸਿੰਘ ਦੇ ਇਸ ਬਿਆਨ ਨੂੰ ਸਪਸ਼ਟ ਕਰਦਿਆਂ ਆਖਿਆ ਕਿ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਲੜ ਰਹੇ ਹਨ ਤੇ ਗੱਠਜੋੜ ਸਰਕਾਰ ਤਾਂ ਉਸ ਸਬੰਧ ਵਿੱਚ ਇੱਕ ਬਦਲ ਹੀ ਹੈ। ਬੱਸ ਉਹ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਸੱਤਾ ਕੰਜ਼ਰਵੇਟਿਵਾਂ ਦੇ ਹੱਥ ਨਾ ਜਾ ਪਵੇ। ਤਰਜ਼ਮਾਨ ਮਿਲੇਨੀ ਰਿਚਰ ਨੇ ਈਮੇਲ ਰਾਹੀਂ ਆਖਿਆ ਕਿ ਜਗਮੀਤ ਸਿੰਘ ਆਪਣੀਆਂ ਤਰਜੀਹਾਂ ਨਾਲ ਮੇਲ ਖਾਂਦੀਆਂ ਤਰਜੀਹਾਂ ਰੱਖਣ ਵਾਲਿਆਂ ਨਾਲ ਰਲ ਕੇ ਕੰਮ ਕਰਨਾ ਚਾਹੁੰਦੇ ਹਨ। ਫਿਰ ਭਾਵੇਂ ਉਨ੍ਹਾਂ ਨੂੰ ਵਿਰੋਧੀ ਧਿਰ ਵਜੋਂ ਕੰਮ ਕਰਨਾ ਪਵੇ, ਗੱਠਜੋੜ ਹੋਵੇ ਜਾਂ ਘੱਟਗਿਣਤੀ ਸਰਕਾਰ ਬਣੇ।
ਭਾਵੇਂ ਟਰੂਡੋ ਕੈਨੇਡੀਅਨਾਂ ਨੂੰ ਇਹ ਦਰਸਾਉਣਾ ਚਾਹੁੰਦੇ ਹਨ ਕਿ ਕੰਜ਼ਰਵੇਟਿਵਾਂ ਤੋਂ ਬਚਣ ਲਈ ਸਿਰਫ ਲਿਬਰਲਾਂ ਦਾ ਆਸਰਾ ਹੀ ਲਿਆ ਜਾ ਸਕਦਾ ਹੈ ਪਰ ਜਗਮੀਤ ਸਿੰਘ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਕੈਨੇਡੀਅਨਾਂ ਕੋਲ ਹੋਰ ਬਦਲ ਵੀ ਹਨ। ਉਨ੍ਹਾਂ ਇੱਕ ਵਾਰੀ ਮੁੜ ਕੈਨੇਡੀਅਨਾਂ ਨੂੰ ਜੋ਼ਰਦਾਰ ਅਪੀਲ ਕਰਦਿਆਂ ਆਖਿਆ ਕਿ ਐਨਡੀਪੀ ਨੂੰ ਵੋਟ ਪਾਓ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਤੁਹਾਡੀਆਂ ਤਰਜੀਹਾਂ ਨੂੰ ਸਾਹਮਣੇ ਰੱਖ ਕੇ ਤੇ ਧਿਆਨ ਵਿੱਚ ਰੱਖ ਕੇ ਹੀ ਕੋਈ ਫੈਸਲਾ ਲਿਆ ਜਾਵੇ। ਅਸੀਂ ਜਿੱਤ ਸਕਦੇ ਹਾਂ ਤੇ ਅਸੀਂ ਇਹ ਯਕੀਨੀ ਬਣਾਉਣ ਦੀ ਕੋਸਿ਼ਸ਼ ਕਰਾਂਗੇ ਕਿ ਤੁਹਾਡੀ ਜਿ਼ੰਦਗੀ ਹੋਰ ਬਿਹਤਰ ਹੋ ਸਕੇ। ਇਸ ਦੌਰਾਨ ਜਦੋਂ ਟਰੂਡੋ ਤੋਂ ਇਹ ਪੁੱਛਿਆ ਗਿਆ ਕਿ ਐਨਡੀਪੀ ਨਾਲ ਰਲ ਕੇ ਗੱਠਜੋੜ ਸਰਕਾਰ ਬਣਾਉਣ ਬਾਰੇ ਕੀ ਖਿਆਲ ਹੈ ਤਾਂ ਉਹ ਇਸ ਸਵਾਲ ਨੂੰ ਟਾਲ ਗਏ ਤੇ ਉਨ੍ਹਾਂ ਆਖਿਆ ਕਿ ਐਨਡੀਪੀ ਨਾਫਟਾ ਡੀਲ ਨੂੰ ਖਤਮ ਕਰ ਦੇਵੇਗੀ। ਪਰ ਜਗਮੀਤ ਸਿੰਘ ਨੇ ਟਰੂਡੋ ਦੇ ਇਸ ਦਾਅਵੇ ਨੂੰ ਝੂਠਾ ਦੱਸਿਆ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ