Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਹਰਸਿਮਰਤ ਕੌਰ ਦੀ ਹਮਲਾਵਰ ਭਾਸ਼ਾ ਦਾ ਅਮਰਿੰਦਰ ਸਿੰਘ ਵੱਲੋਂ ਠੋਕਵਾਂ ਜਵਾਬ

October 15, 2019 10:17 AM

ਚੰਡੀਗੜ੍ਹ, 14 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਤੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਸਰਕਾਰ ਵਿਰੁਧ ਕੀਤੀ ਬਿਆਨਬਾਜ਼ੀ ਦਾ ਠੋਕਵਾਂ ਜਵਾਬ ਦਿੰਦੇ ਹੋਏ ਅੱਜ ਉਸ ਨੂੰ ਚੇਤੇ ਕਰਵਾਇਆ ਕਿ ਉਸ ਦੀ ਪਾਰਟੀ ਅਕਾਲੀ ਦਲ ਦੀ ਸਰਕਾਰ ਵੇਲੇ ਅਕਾਲੀ ਆਗੂ ਖੁਦ ਹੀ ਰਾਜਸੀ ਸ਼ਕਤੀ ਦੇ ਬਲਬੂਤੇ ਬੜੀ ਬੇਸ਼ਰਮੀ ਨਾਲ ਗਿਣ-ਮਿੱਥ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਹੱਤਕ ਕਰਦੇ ਰਹੇ ਹਨ, ਜਦ ਕਿ ਇਸ ਤੋਂ ਉਲਟ ਸਾਡੀ ਸਰਕਾਰ ਨੇ ਅਕਾਲ ਤਖ਼ਤ ਸਾਹਿਬ ਜੀ ਦੀ ਸਰਬ ਉਚਤਾ ਪ੍ਰਵਾਨ ਕਰਦੇ ਹੋਏ ਇਸ ਦਾ ਹਰ ਪੱਖ ਤੋਂ ਬਣਦਾ ਮਾਣ ਅਤੇ ਸਤਿਕਾਰ ਕੀਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ 10 ਸਾਲਾ ਰਾਜ ਵੇਲੇ ਹਰਸਿਮਰਤ ਕੌਰ ਬਾਦਲ ਸਮੇਤ ਸਾਰੇ ਅਕਾਲੀ ਆਗੂ ਸੱਤਾ ਦੇ ਨਸ਼ੇ ਵਿੱਚ ਚੂਰ ਸਨ ਤੇ ਉਨ੍ਹਾਂ ਨੇ ਓਦੋਂ ਨਾ ਸ੍ਰੀ ਅਕਾਲ ਤਖ਼ਤ ਸਾਹਿਬ ਬਖਸ਼ਿਆ ਅਤੇ ਨਾ ਪੰਜਾਬ ਦੇ ਲੋਕਾਂ ਦਾ ਲਿਹਾਜ਼ ਕੀਤਾ ਸੀ। ਉਨ੍ਹਾਂ ਨੇ ਹਰਸਿਮਰਤ ਕੌਰ ਨੂੰ ਸਿਆਸੀ ਲਾਭ ਲਈ ਕੋਰੇ ਝੂਠ ਨਾ ਬੋਲਣ ਦੇਣ ਨੂੰ ਕਿਹਾ। ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਦਿਵਸ ਦੇ ਸਾਂਝੇ ਸਮਾਗਮਾਂ ਦੇ ਬਾਰੇ ਹਰਸਿਮਰਤ ਬਾਦਲ ਵਲੋਂ ਪੰਜਾਬ ਸਰਕਾਰ ਵਿਰੁੱਧ ਲਾਏ ਦੋਸ਼ਾਂ ਬਾਰੇ ਅਮਰਿੰਦਰ ਸਿੰਘ ਨੇ ਕਿਹਾ, ‘ਹਰ ਕੋਈ ਜਾਣਦਾ ਹੈ ਕਿ ਹੰਕਾਰ ਵਿੱਚ ਡੁੱਬੇ ਹੋਏ ਤੁਸੀਂ (ਅਕਾਲੀ) ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਾਹਿਬਾਨ ਨਾਲ ਕਿੱਦਾਂ ਦਾ ਸਲੂਕ ਕਰਦੇ ਰਹੇ ਹੋ ਅਤੇ ਅੱਜ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੁਰਵਰਤੋਂ ਕਰਨ ਦੀਆਂ ਘਟੀਆ ਚਾਲਾਂ ਚੱਲ ਰਹੇ ਹੋ।’
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਹਰਸਿਮਰਤ ਕੌਰ ਅਤੇ ਅਕਾਲੀਆਂ ਵਿੱਚ ਸਹੀ ਫੈਸਲਾ ਲੈਣ ਦੀ ਸੂਝ ਨਹੀਂ, ਇਕ ਪਾਸੇ ਹਰਸਿਮਰਤ ਕੌਰ ਬਾਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਦੀ ਸਰਕਾਰ ਦੇ ਸੋਹਲੇ ਗਾ ਰਹੀ ਹੈ ਤੇ ਦੂਜੇ ਪਾਸੇ ਉਸ ਦਾ ਪਤੀ ਸੁਖਬੀਰ ਸਿੰਘ ਬਾਦਲ ਹਰਿਆਣਾ ਚੋਣਾਂ ਵਿੱਚ ਲੋਕਾਂ ਨੂੰ ਭਾਜਪਾ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਾਉਣ ਲਈ ਅਪੀਲਾਂ ਕਰਦਾ ਹੈ।’ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਆਗੂਆਂ ਦੇ ਦੂਹਰੇ ਕਿਰਦਾਰ ਦਾ ਪਰਦਾ ਬਹੁਤ ਪਹਿਲਾਂ ਫਾਸ਼ ਕਰ ਦਿੱਤਾ ਸੀ ਤੇ ਸਾਲ 2017 ਦੀਆਂ ਅਸੈਂਬਲੀ ਚੋਣਾਂ ਤੋਂ ਲੈ ਕੇ ਹਰ ਚੋਣ ਦੌਰਾਨ ਅਕਾਲੀਆਂ ਨੂੰ ਮੁੜ-ਮੁੜ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਮਿਲ ਕੇ ਮਨਾਉਣ ਲਈ ਉਹ ਕਈ ਮਹੀਨਿਆਂ ਤੋਂ ਸ਼੍ਰੋਮਣੀ ਕਮੇਟੀ ਨੂੰ ਨਿੱਜੀ ਅਪੀਲਾਂ ਕਰ ਰਹੇ ਹਨ, ਪਰ ਅਕਾਲੀ ਆਗੂ ਆਪਣੀ ਚੌਧਰ ਖਾਤਰ ਇਨ੍ਹਾਂ ਯਤਨਾਂ ਨੂੰ ਲੀਹੋਂ ਲਾਹੁਣ ਲੱਗੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਅਕਾਲੀ ਆਪਣੇ ਸਿਆਸੀ ਹਿੱਤਾਂ ਲਈ ਹਮੇਸ਼ਾ ਧਰਮ ਦਾ ਸ਼ੋਸਣ ਕਰਦੇ ਰਹੇ ਹਨ, ਫਿਰ ਵੀ ਉਨ੍ਹਾਂ ਨੂੰ ਆਸ ਸੀ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਇਦ ਅਕਾਲੀ ਕੁਝ ਅਕਲ ਕਰਦੇ।` ਉਨ੍ਹਾ ਕਿਹਾ, ‘ਆਪਣੇ ਲਾਭ ਲਈ ਧਾਰਮਿਕ ਸਮਾਗਮਾਂ ਨੂੰ ਹਾਈਜੈਕ ਕਰਨ ਦੀ ਇਹ ਨਿਰਾਸ਼ਾ ਜਨਕ ਕੋਸ਼ਿਸ਼ ਨਹੀਂ ਤਾਂ ਹੋਰ ਕੀ ਹੈ ਕਿ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੀ ਪੁਸ਼ਟੀ ਤੋਂ ਬਿਨਾਂ ਉਨ੍ਹਾਂ ਦੇ ਪ੍ਰੋਗਰਾਮਾਂ ਦਾ ਐਲਾਨ ਕਰ ਕੇ ਹਰਸਿਮਰਤ ਕੌਰ ਨੇ ਦੋ ਸਿਖਰਲੇ ਅਹੁਦਿਆਂ ਦੇ ਸਨਮਾਨ ਨੂੰ ਸੱਟ ਮਾਰੀ ਹੈ। ਇਨ੍ਹਾਂ ਦੋਵਾਂ ਦੇ ਪ੍ਰੋਗਰਾਮ ਐਲਨਾਣ ਦਾ ਕੰਮ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦਫਤਰ ਦਾ ਹੈ, ਪਰ ਹਰਸਿਮਰਤ ਕੌਰ ਨੇ ਗਲਤ ਢੰਗ ਨਾਲ ਤੈਅ ਪ੍ਰੋਟੋਕੋਲ ਦੀ ਉਲੰਘਣਾ ਕਰਕੇ ਕੇਂਦਰ ਸਰਕਾਰ ਦੇ ਪ੍ਰੋਟੋਕੋਲ ਵਿੱਚ ਆਪਣੀ ਬੇਅਕਲੀ ਦਾ ਪ੍ਰਗਟਾਵਾ ਕੀਤਾ ਹੈ।’

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ