Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਮਰੀਕਾ ਵੱਲੋਂ ਪਾਕਿ ਨੂੰ ਹਾਫਿਜ਼ ਸਈਦ ਉੱਤੇ ਕੇਸ ਚਲਾਉਣ ਲਈ ਦਬਕਾ

October 15, 2019 10:31 AM

ਵਾਸ਼ਿੰਗਟਨ, 14 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਨੇ ਪਾਕਿਸਤਾਨ ਨੂੰ ਅੱਤਵਾਦ ਬਾਰੇ ਫਿਰ ਸਖ਼ਤ ਹਦਾਇਤ ਦਿੱਤੀ ਹੈ ਅਤੇ ਸਾਫ਼ ਕਿਹਾ ਹੈ ਕਿ ਪਾਕਿਸਤਾਨ ਨੂੰ ਆਪਣੀ ਜ਼ਮੀਨ ਤੋਂ ਅੱਤਵਾਦੀ ਸਰਗਰਮੀਂ ਵਾਲੇ ਟੋਲਿਆਂ ਨੂੰ ਰੋਕਣਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਸਮੇਤ ਲਸ਼ਕਰ-ਏ-ਤਾਇਬਾ ਦੇ ਦੂਜੇ ਵੱਡੇ ਅੱਤਵਾਦੀਆਂ ਉੱਤੇ ਮੁਕੱਦਮਾ ਚਲਾਉਣਾ ਚਾਹੀਦਾ ਹੈ।
ਵਰਨਣ ਯੋਗ ਹੈ ਕਿ ਅਮਰੀਕਾ ਦਾ ਇਹ ਸਖ਼ਤ ਬਿਆਨ ਓਦੋਂ ਆਇਆ ਹੈ, ਜਦੋਂ ਪਾਕਿਸਤਾਨ ਉੱਤੇ ਅੱਤਵਾਦੀ ਫੰਡਿੰਗ ਦੇ ਕਾਰਨ ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ ਏ ਟੀ ਐੱਫ) ਦੀ ਕਾਲੀ ਸੂਚੀ ਵਿੱਚ ਪਾਏ ਜਾਣ ਦਾ ਖ਼ਤਰਾ ਮੰਡਲਾ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੀ ਦੱਖਣੀ ਤੇ ਮੱਧ ਏਸ਼ੀਆਈ ਬਿਊਰੋ ਦੀ ਮੁਖੀ ਐਲਿਸ ਵੇਲਸ ਨੇ ਪਾਕਿਸਤਾਨ ਵਿੱਚ ਲਸ਼ਕਰ-ਏ-ਤਾਇਬਾ ਅਤੇ ਜਮਾਤ-ਉਦ-ਦਾਵਾ ਦੇ ਚਾਰ ਸਿਖਰਲੇ ਅੱਤਵਾਦੀਆਂ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦੇ ਹੋਏ ਕਿਹਾ, ‘ਜਿਵੇਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਆਪਣੇ ਭਵਿੱਖ ਲਈ ਆਪਣੀ ਜ਼ਮੀਨ ਤੋਂ ਚੱਲਦੀਆਂ ਅੱਤਵਾਦੀ ਜਮਾਤਾਂ ਨੂੰ ਰੋਕਣਾ ਪਵੇਗਾ, ਅਸੀਂ ਚਾਰ ਅੱਤਵਾਦੀਆਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਦਾ ਸਵਾਗਤ ਕਰਦੇ ਹਾਂ। ਲਸ਼ਕਰ ਦੇ ਹਮਲਿਆਂ ਦੇ ਪੀੜਤ ਇਸ ਦੇ ਹੱਕਦਾਰ ਹਨ ਕਿ ਉਹ ਲਸ਼ਕਰ ਸਰਗਣਾ ਹਾਫਿਜ਼ ਸਈਦ ਸਮੇਤ ਇਨ੍ਹਾਂਸਾਰੇ ਅੱਤਵਾਦੀਆਂ ਉੱਤੇ ਮੁਕੱਦਮਾ ਚਲਦਾ ਵੇਖਣ।
ਪਾਕਿਸਤਾਨ ਨੇ ਬੀਤੇ ਵੀਰਵਾਰ ਲਸ਼ਕਰ ਦੇ ਚਾਰ ਵੱਡੇ ਆਗੂਆਂ ਜ਼ਫਰ ਇਕਬਾਲ, ਯਾਹੀਆ ਅਜੀਜ਼, ਮੁਹੰਮਦ ਅਸ਼ਰਫ ਅਤੇ ਅਬਦੁਲ ਸਲਾਮ ਨੂੰ ਗ੍ਰਿਫ਼ਤਾਰ ਕੀਤਾ ਸੀ। ਉਂਜ ਉਸ ਦਾ ਇਹ ਇਤਿਹਾਸ ਹੈ ਕਿ ਵਿਖਾਵੇ ਲਈ ਅੱਤਵਾਦੀਆਂ ਨੂੰ ਫੜਦਾ ਤੇ ਫਿਰ ਛੱਡ ਦਿੰਦਾ ਹੈ। ਵੇਲਸ ਨੇ ਪਾਕਿਸਤਾਨ ਨੂੰ ਪਿਛਲੇ ਮਹੀਨੇ ਵੀ ਕਿਹਾ ਸੀ। ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਨੂੰ ਹਾਫਿਜ਼ ਸਈਦ ਤੇ ਮਸੂਦ ਅਜ਼ਹਰ ਜਿਹੇ ਅੱਤਵਾਦੀਆਂ ਖ਼ਿਲਾਫ਼ ਮੁਕੱਦਮਾ ਚਲਾਉਣਾ ਚਾਹੀਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ