Welcome to Canadian Punjabi Post
Follow us on

29

March 2024
 
ਭਾਰਤ

ਸੁਣਵਾਈ ਤੋਂ ਜੱਜ ਦੇ ਹਟਣ ਬਾਰੇ ਸੋਸ਼ਲ ਮੀਡੀਆ ਉੱਤੇ ਮੁਹਿੰਮ ਤੋਂ ਸੁਪਰੀਮ ਕੋਰਟ ਨਾਰਾਜ਼

October 17, 2019 08:51 AM

ਨਵੀਂ ਦਿੱਲੀ, 16 ਅਕਤੂਬਰ (ਪੋਸਟ ਬਿਊਰੋ)- ਸੁਪਰੀਮ ਕੋਰਟ ਦੇ ਜਸਟਿਸ ਅਰੁਣ ਮਿਸ਼ਰਾ ਨੇ ਜ਼ਮੀਨ ਐਕੁਆਇਰ ਕਾਨੂੰਨ ਦੇ ਨਿਯਮਾਂ ਦੀ ਵਿਆਖਿਆ ਵਾਲੇ ਸੰਵਿਧਾਨਕ ਬੈਂਚ ਨੂੰ ਹਟਾਉਣ ਲਈ ਸੋਸ਼ਲ ਮੀਡੀਆ ਤੋਂ ਖਬਰਾਂ ਵਿੱਚ ਚਲਾਈ ਗਈ ਮੁਹਿੰਮ 'ਤੇ ਕੱਲ੍ਹ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਕਿਸੇ ਜੱਜ ਵਿਸ਼ੇਸ਼ ਦੇ ਖਿਲਾਫ ਨਹੀਂ, ਨਿਆਂ ਦੀ ਸੰਸਥਾ ਦਾ ਅਕਸ ਧੁੰਦਲਾ ਕਰਨ ਦਾ ਯਤਨ ਹੈ।
ਵਰਨਣ ਯੋਗ ਹੈ ਕਿ ਜਸਟਿਸ ਅਰੁਣ ਮਿਸ਼ਰਾ ਜ਼ਮੀਨ ਐਕੁਆਇਰ ਕਾਨੂੰਨ ਦੇ ਨਿਯਮਾਂ ਦੀ ਵਿਆਖਿਆ ਕਰਨ ਦੇ ਲਈ ਬਣਾਏ ਪੰਜ ਮੈਂਬਰੀ ਸੰਵਿਧਾਨਕ ਬੈਂਚ ਦੀ ਅਗਵਾਈ ਕਰ ਰਹੇ ਸਨ। ਕਿਸਾਨਾਂ ਦੇ ਸੰਗਠਨਾਂ ਸਮੇਤ ਕੁਝ ਧਿਰਾਂ ਨੇ ਜੁਡੀਸ਼ਲ ਨੈਤਿਕ ਆਧਾਰ ਉੱਤੇ ਜਸਟਿਸ ਮਿਸ਼ਰਾ ਨੂੰ ਸੁਣਵਾਈ ਤੋਂ ਹਟਣ ਦੀ ਬੇਨਤੀ ਕਰ ਕੇ ਕਿਹਾ ਹੈ ਕਿ ਸੰਵਿਧਾਨਕ ਬੈਂਚ ਉਸ ਫੈਸਲੇ ਦੇ ਸਹੀ ਹੋਣ ਬਾਰੇ ਵਿਚਾਰ ਕਰ ਰਿਹਾ ਹੈ, ਜਿਸ ਦੇ ਲੇਖਕ ਜਸਟਿਸ ਮਿਸ਼ਰਾ ਹਨ। ਸੁਪਰੀਮ ਕੋਰਟ ਨੇ ਪਿਛਲੇ ਸਾਲ ਛੇ ਮਾਰਚ ਨੂੰ ਕਿਹਾ ਸੀ ਕਿ ਬਰਾਬਰ ਮੈਂਬਰਾਂ ਵਾਲੇ ਦੋ ਵੱਖ-ਵੱਖ ਬੈਂਚਾਂ ਵੱਲੋਂ ਜ਼ਮੀਨ ਅਕੁਆਇਰ ਕਰਨ ਨਾਲ ਸੰਬੰਧਤ ਦੋ ਵੱਖ-ਵੱਖ ਫੈਸਲਿਆਂ ਦੇ ਸਹੀ ਹੋਣ ਦੇ ਸਵਾਲ ਉੱਤੇ ਵੱਡੇ ਬੈਂਚ ਵੱਲੋਂ ਵਿਚਾਰ ਕੀਤਾ ਜਾਏਗਾ। ਜਸਟਿਸ ਮਿਸ਼ਰਾ ਨੇ ਸੁਣਵਾਈ ਦੌਰਾਨ ਕਿਹਾ, ਜੇ ਇਸ ਅਦਾਰੇ ਦੀ ਇਮਾਨਦਾਰੀ ਦਾਅ ਉੱਤੇ ਹੋਵੇਗੀ ਤਾਂ ਮੈਂ ਕੇਸ ਤੋਂ ਲਾਂਭੇ ਹਟਣ ਵਾਲਾ ਪਹਿਲਾ ਵਿਅਕਤੀ ਹੋਵਾਂਗਾ। ਮੈਂ ਕਿਸੇ ਦੂਸਰੇ ਗ੍ਰਹਿ ਤੋਂ ਨਹੀਂ ਆਇਆ ਅਤੇ ਇਸ ਧਰਤੀ 'ਤੇ ਕਿਸੇ ਵੀ ਚੀਜ਼ ਤੋਂ ਪ੍ਰਭਾਵਤ ਨਹੀਂ ਹੁੰਦਾ, ਜੇ ਮੈਂ ਇਸ ਗੱਲ ਤੋਂ ਸੰਤੁਸ਼ਟ ਹੋਵਾਂਗਾ ਕਿ ਮੈਂ ਅਗਾਊਂ ਅਪੀਲ ਤੋਂ ਪ੍ਰਭਾਵਤ ਹਾਂ ਤਾਂ ਮੈਂ ਖੁਦ ਇਸ ਮਾਮਲੇ ਦੀ ਸੁਣਵਾਈ ਤੋਂ ਵੱਖ ਹੋ ਜਾਵਾਂਗਾ। ਉਨ੍ਹਾਂ ਨੇ ਸੰਬੰਧਤ ਧਿਰਾਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਇਸ ਬਾਰੇ ਸੰਤੁਸ਼ਟ ਕਰਨ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਸੁਣਵਾਈ ਤੋਂ ਖੁਦ ਨੂੰ ਕਿਉਂ ਵੱਖ ਕਰਨਾ ਚਾਹੀਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ