Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਆਮ ਆਦਮੀ ਪਾਰਟੀ ਤੋਂ ਨਿਕਲਿਆ ਮਾਸਟਰ ਬਲਦੇਵ ਸਿੰਘ ਜੈਤੋ ਫਿਰ ਉਸੇ ਵਿੱਚ ਮੁੜਿਆ

October 17, 2019 09:04 AM

* ਬਾਗੀ ਹੋ ਕੇ ਪਾਰਲੀਮੈਂਟ ਚੋਣ ਵੀ ਲੜ ਚੁੱਕੈ ਬਲਦੇਵ ਸਿੰਘ


ਚੰਡੀਗੜ੍ਹ, 16 ਅਕਤੂਬਰ, (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਛੱਡ ਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਗਏ ਜੈਤੋ ਹਲਕੇ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੀਅੱਜ ਘਰ ਵਾਪਸੀ ਹੋ ਗਈ ਹੈ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਨੇ ਖੁਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨਾਲ ਰੱਈਆ ਵਿੱਚ ਕਿਸੇ ਦੇ ਘਰ ਖਿੱਚੀ ਇਕ ਫੋਟੋ ਸਾਂਝੀ ਕਰ ਕੇ ਭਗਵੰਤ ਮਾਨ ਦੇ ਸੋਹਲੇ ਗਾਏ ਹਨ।
ਵਰਨਣ ਯੋਗ ਹੈ ਕਿ ਪਿਛਲੇ ਸਾਲ ਮਾਸਟਰ ਬਲਦੇਵ ਸਿੰਘ ਜੈਤੋ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ ਤੇ ਇਸ ਸਾਲ ਮਈ ਵਿੱਚ ਲੋਕ ਸਭਾ ਚੋਣਾਂ ਵਿੱਚ ਪੰਜਾਬ ਏਕਤਾ ਪਾਰਟੀ ਦੀ ਟਿਕਟ ਉੱਤੇ ਚੋਣ ਲੜ ਕੇ ਜ਼ਮਾਨਤ ਜ਼ਬਤ ਕਰਵਾਈ ਸੀ। ਅੱਜ ਉਨ੍ਹਾਂ ਦੀ ਆਮ ਆਦਮੀ ਪਾਰਟੀ ਵਿੱਚ ਵਾਪਸੀ ਬਾਰੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੀ ਮਾਸਟਰ ਬਲਦੇਵ ਸਿੰਘ ਨਾਲ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ ਹੈ ਕਿ ਮਾਸਟਰ ਬਲਦੇਵ ਸਿੰਘ ਫਿਰਪਾਰਟੀ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਲਿਖਿਆ ਹੈ ਕਿ ਮਿਲ-ਬੈਠ ਕੇ ਨਰਾਜ਼ਗੀ ਦੂਰ ਕਰ ਲਈ ਗਈ ਹੈ।
ਪਿਛਲੇ ਸਾਲ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾ ਕੇ ਹਰਪਾਲ ਸਿੰਘ ਚੀਮਾ ਨੂੰ ਨਿਯੁਕਤ ਕਰਨ ਵੇਲੇ ਆਮ ਆਦਮੀ ਪਾਰਟੀ ਦਾ ਵਿਧਾਇਕ ਦਲ ਦੋਫਾੜ ਹੋ ਗਿਆ ਸੀ। ਖਹਿਰਾ ਤੇ ਖਰੜ ਹਲਕੇ ਤੋਂ ਇਸ ਪਾਰਟੀ ਦੇ ਵਿਧਾਇਕ ਕੰਵਰ ਸੰਧੂ ਦੀ ਅਗਵਾਈ ਹੇਠ ਅੱਧੀ ਦਰਜਨ ਤੋਂ ਵੱਧ ਵਿਧਾਇਕ ਵੱਖ ਹੋ ਗਏ ਸਨ, ਜਿਨ੍ਹਾਂ ਵਿੱਚ ਮਾਸਟਰ ਬਲਦੇਵ ਸਿੰਘ ਵੀ ਸਨ। ਫਿਰ ਪੰਜਾਬ ਡੈਮੋਕ੍ਰੇਟਿਕ ਗਠਜੋੜ ਦੇ ਝੰਡੇ ਹੇਠ ਸੁਖਪਾਲ ਸਿੰਘ ਖਹਿਰਾ ਤੇ ਮਾਸਟਰ ਬਲਦੇਵ ਸਿੰਘ ਨੇ ਲੋਕ ਸਭਾ ਚੋਣਾਂ ਲੜ ਕੇ ਹਾਰੀਆਂ ਸਨ। ਆਮ ਆਦਮੀ ਪਾਰਟੀਨੇ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਸ਼ਿਕਾਇਤ ਕੀਤੀ ਸੀ।ਇਸ ਪਾਰਟੀ ਦੇ ਪੰਜਾਬ ਦੇ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਨੇ ਪੱਤਰਕਾਰਾਂ ਨੂੰਕਿਹਾ ਕਿ ਪਾਰਟੀ ਨੇ ਖਹਿਰਾ ਤੋਂ ਇਲਾਵਾ ਕਿਸੇ ਵੀ ਹੋਰ ਵਿਧਾਇਕ ਦੇ ਖਿਲਾਫ ਤੇ ਖ਼ਾਸ ਕਰ ਕੇ ਮਾਸਟਰ ਬਲਦੇਵ ਸਿੰਘ ਦੇ ਬਾਰੇ ਸ਼ਿਕਾਇਤ ਨਹੀਂ ਸੀ ਕੀਤੀ। ਮਾਸਟਰ ਬਲਦੇਵ ਸਿੰਘ ਮੁੜਆਏ ਹਨ। ਸਿੱਧੂ ਨੇਸੰਕੇਤ ਕੀਤਾ ਕਿ ਖਹਿਰਾਨਾਲ ਗਏ ਵਿਧਾਇਕ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਤੇ ਜਗਤਾਰ ਸਿੰਘ ਜੱਗਾ ਨਾਲ ਗੱਲ ਚੱਲ ਰਹੀ ਹੈ। ਖਹਿਰਾ ਨਾਲ ਗਏ ਕੰਵਰ ਸੰਧੂ ਪਾਰਟੀ ਸਸਪੈਂਡ ਕਰ ਚੁੱਕੀ ਹੈ। ਆਮ ਆਦਮੀ ਪਾਰਟੀ ਕੁਝ ਮਹੀਨਿਆਂ ਬਾਅਦ ਹੋ ਰਹੀਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਪੰਜਾਬ ਵਿਚ ਸਰਗਰਮੀਆਂ ਤੇਜ਼ ਕਰਨ ਤੇ ਆਪਣੇ ਮੱਤਭੇਦ ਘਟਾਉਣ ਲੱਗੀ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ