Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਕੇਜਰੀਵਾਲ ਦਾ ਨਵਾਂ ਕਦਮ: ਕਰਤਾਰਪੁਰ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਪੂਰਾ ਖਰਚਾ ਦਿੱਲੀ ਸਰਕਾਰ ਚੁੱਕੇਗੀ

October 17, 2019 09:07 AM

ਨਵੀਂ ਦਿੱਲੀ, 16 ਅਕਤੂਬਰ, (ਪੋਸਟ ਬਿਊਰੋ)- ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕਰ ਦਿੱਤਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾ ਰਹੇ ਦਿੱਲੀ ਦੇ ਸਿੱਖ ਸ਼ਰਧਾਲੂਆਂ ਦਾ ਸਾਰਾ ਪ੍ਰਬੰਧ ਦਿੱਲੀ ਸਰਕਾਰ ਕਰੇਗੀ ਅਤੇ ਦਿੱਲੀ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਪੂਰਾ ਖਰਚਾਦਿੱਲੀ ਸਰਕਾਰ ਚੁੱਕੇਗੀ। ਇਸ ਮਾਮਲੇ ਵਿੱਚ ਕਰਤਾਰਪੁਰ ਜਾਣ ਲਈ ਆਨਲਾਈਨ ਅਪਲਾਈ ਕਰਨ ਦੀ 1600 ਰੁਪਏ ਫੀਸ ਵੀ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇਵੇਗੀ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਸਰਕਾਰ ਚਾਹੁੰਦੀ ਹੈ ਕਿ ਵੱਧ ਤੋਂ ਵੱਧ ਸੰਗਤ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਵੇ। ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਵਾਨਗੀ ਅਤੇ 1600 ਰੁਪਏ ਫੀਸ ਦੀ ਔਕੜ ਆ ਰਹੀ ਸੀ, ਪਰ ਇਹ ਜ਼ਿੰਮੇਵਾਰੀ ਦਿੱਲੀ ਸਰਕਾਰ ਨਿਭਾਵੇਗੀ ਤੇ ਇਸਤੋਂ ਇਲਾਵਾ ਕਰਤਾਰਪੁਰ ਸਾਹਿਬ ਜਾਣ ਲਈ ਬੱਸਾਂ ਤੇ ਰੇਲ ਸਫ਼ਰ ਦਾ ਪ੍ਰਬੰਧ ਵੀ ਦਿੱਲੀ ਸਰਕਾਰ ਕਰੇਗੀ। ਵਰਨਣ ਯੋਗ ਹੈ ਕਿ ਦਿੱਲੀ ਸਰਕਾਰ ਨੇ ਪ੍ਰਕਾਸ਼ ਪੁਰਬ ਪ੍ਰੋਗਰਾਮਾਂ ਲਈ 10 ਕਰੋੜ ਦਾ ਵੱਖਰਾ ਬਜਟ ਰੱਖਿਆ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਜੀਵਨ ਬਾਰੇ ਪ੍ਰਦਰਸ਼ਨੀ ਵੀ ਦਿੱਲੀ ਸਕੱਤਰੇਤ ਵਿੱਚ ਲਾਈ ਜਾਵੇਗੀ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਕੀਰਤਨ ਦਰਬਾਰ ਕਰਾਇਆ ਜਾਏਗਾ। ਦਿੱਲੀ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆ ਸਬੰਧੀ ਇੱਕ ਕਿਤਾਬਚਾ ਵੀ ਜਾਰੀ ਕੀਤਾ ਗਿਆ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ