Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਐੱਫ ਏ ਟੀ ਐੱਫ ਦਾ ਫੈਸਲਾ: ਪਾਕਿਸਤਾਨ ਫਰਵਰੀ 2020 ਤੱਕ ਗਰੇਅ ਲਿਸਟ ਵਿੱਚ ਹੀ ਰਹੇਗਾ

October 18, 2019 08:33 AM

ਇਸਲਾਮਾਬਾਦ, 17 ਅਕਤੂਬਰ (ਪੋਸਟ ਬਿਊਰੋ)- ਬਹੁਪੱਖੀ ਵਿੱਤੀ ਕਾਰਵਾਈ ਟਾਸਕ ਫੋਰਸ (ਐੱਫ ਏ ਟੀ ਐੱਫ) ਨੇ ਪਾਕਿਸਤਾਨ ਨੂੰ ਮਨੀ ਲਾਂਡਰਿੰਗ ਅਤੇ ਅੱਤਵਾਦੀਆਂ ਦੀ ਵਿੱਤੀ ਮਦਦ ਕਰਨ ਦੇ ਦੋਸ਼ ਹੇਠ ਫਰਵਰੀ 2020 ਤੱਕ ਸ਼ੱਕੀ ਦੇਸ਼ਾਂ ਦੀ ਸੂਚੀ ਵਿੱਚ ਰੱਖਣ ਦਾ ਫੈਸਲਾ ਕੀਤਾ ਅਤੇ ਇਸ ਦੌਰਾਨ ਠੋਸ ਪ੍ਰਗਤੀ ਲਈ ਕਿਹਾ ਗਿਆ ਹੈ।
ਸਮਝਿਆ ਜਾਂਦਾ ਹੈ ਕਿ ਪੈਰਿਸ ਵਿੱਚ ਐੱਫ ਏ ਟੀ ਐੱਫ ਦੀ ਬੈਠਕ ਵਿੱਚ ਚੀਨ, ਤੁਰਕੀ ਅਤੇ ਮਲੇਸ਼ੀਆ ਦੀ ਹਮਾਇਤ ਕਾਰਨ ਪਾਕਿਸਤਾਨ ਕਾਲੀ ਸੂਚੀ ਵਿੱਚ ਰੱਖੇ ਜਾਣ ਤੋਂ ਹਾਲੇ ਬਚ ਗਿਆ ਹੈ, ਫਿਰ ਵੀ ਉਸ ਨੂੰ ਨਿਰਦੇਸ਼ ਦਿੱਤਾ ਗਿਆ ਕਿ ਉਹ ਉਕਤ ਸਮੇਂ ਦੌਰਾਨ ਮਨੀ ਲਾਂਡਰਿੰਗ ਅਤੇ ਅੱਤਵਾਦੀਆਂ ਨੂੰ ਬੈਂਕਿੰਗ ਸੇਵਾਵਾਂ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਬਾਰੇ ਠੋਸ ਕਦਮ ਚੁੱਕੇ।
ਐੱਫ ਏ ਟੀ ਐੱਫ ਦਾ ਗਠਨ 30 ਸਾਲ ਪਹਿਲਾਂ ਹੋਇਆ ਸੀ ਤਾਂ ਜੋ ਕੌਮਾਂਤਰੀ ਬੈਂਕਿੰਗ ਅਤੇ ਵਿੱਤੀ ਪ੍ਰਣਾਲੀ ਦੀ ਭਰੋਸੇ ਯੋਗਤਾ ਨੂੰ ਬਚਾਇਆ ਜਾ ਸਕੇ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਮੰਗਲਵਾਰ ਰਾਤ ਪੈਰਿਸ ਵਿਖੇ ਹੋਏ ਤਾਜ਼ਾ ਬੈਠਕ ਵਿੱਚ ਇਸ ਬਾਰੇ ਪਾਕਿਸਤਾਨ ਵੱਲੋਂ ਕੀਤੇ ਉਪਾਵਾਂ ਦੀ ਘੋਖ ਕੀਤੀ ਗਈ। ਇਸ ਪਿੱਛੋਂ ਸੰਗਠਨ ਨੇ ਪਾਕਿਸਤਾਨ ਨੂੰ ਅੱਤਵਾਦੀਆਂ ਦੀ ਵਿੱਤੀ ਮਦਦ ਅਤੇ ਮਨੀ ਲਾਂਡਰਿੰਗ ਨੂੰ ਰੋਕਣ ਲਈ ਅਜੇ ਹੋਰ ਉਪਾਅ ਕਰਨ ਦਾ ਨਿਰਦੇਸ਼ ਦਿੱਤਾ ਹੈ ਤਾਂ ਜੋ ਇਨ੍ਹਾਂ 'ਤੇ ਪੂਰੀ ਰੋਕ ਲਾਈ ਜਾ ਸਕੇ। ਐੱਫ ਏ ਟੀ ਐੱਫ ਵੱਲੋਂ ਪਾਕਿਸਤਾਨ ਬਾਰੇ ਆਖਰੀ ਫੈਸਲਾ ਅਗਲੇ ਫਰਵਰੀ ਵਿੱਚ ਲਿਆ ਜਾਏਗਾ। ਇਸ ਦੌਰਾਨ ਪਾਕਿਸਤਾਨ ਦੇ ਵਿੱਤ ਮੰਤਰਾਲਾ ਦੇ ਬੁਲਾਰੇ ਉਮਰ ਹਮੀਦ ਖਾਨ ਨੇ ਇਨ੍ਹਾਂ ਖਬਰਾਂ ਨੂੰ ਰੱਦ ਕੀਤਾ ਕਿ ਐੱਫ ਏ ਟੀ ਐੱਫ ਨੇ ਉਨ੍ਹਾਂ ਦੇ ਦੇਸ਼ ਨੂੰ ਸ਼ੱਕੀਆਂ ਦੀ ਸੂਚੀ ਵਿੱਚ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਖਬਰ ਠੀਕ ਨਹੀਂ। 18 ਅਕਤੂਬਰ ਤੋਂ ਪਹਿਲਾਂ ਇਸ ਬਾਰੇ ਠੋਸ ਢੰਗ ਨਾਲ ਕੁਝ ਨਹੀਂ ਕਿਹਾ ਜਾ ਸਕਦਾ।
ਪਾਕਿਸਤਾਨ ਜੇ ਸ਼ੱਕੀਆਂ ਦੀ ਸੂਚੀ ਵਿੱਚ ਰਹਿ ਗਿਆ ਤਾਂ ਉਸ ਨੂੰ ਕੌਮਾਂਤਰੀ ਕਰੰਸੀ ਫੰਡ, ਵਿਸ਼ਵ ਬੈਂਕ ਅਤੇ ਯੂਰਪੀਅਨ ਯੂਨੀਅਨ ਤੋਂ ਵਿੱਤੀ ਮਦਦ ਮਿਲਣੀ ਔਖੀ ਹੋ ਜਾਏਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ