Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਪੰਜਾਬ

ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨਹੀਂ ਹੋਵੇਗੀ

October 18, 2019 08:36 AM

* ਅਮਿਤ ਸ਼ਾਹ ਵੱਲੋਂ ਇੱਕ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਖੁਲਾਸਾ

ਲੁਧਿਆਣਾ, 17 ਅਕਤੂਬਰ (ਪੋਸਟ ਬਿਊਰੋ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਮੀਡੀਆ ਵਿੱਚ ਛਪੀ ਖਬਰ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਫ ਕਰ ਦਿੱਤਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨਹੀਂ ਹੋਵੇਗੀ। ਵਰਨਣ ਯੋਗ ਹੈ ਕਿ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਮੌਕੇ ਸਜ਼ਾ ਪੂਰੀ ਹੋਣ ਪਿੱਛੋਂ ਲੰਬੇ ਸਮੇਂ ਤੋਂ ਜੇਲਾਂ ਵਿੱਚ ਬੰਦ ਕੈਦੀਆਂ ਦੀ ਰਿਹਾਈ ਦੇ ਫੈਸਲੇ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਉਨ੍ਹਾਂ 'ਚ ਬਲਵੰਤ ਸਿੰਘ ਰਾਜੋਆਣਾ ਦਾ ਨਾਂਅ ਵੀ ਸ਼ਾਮਲ ਹੋਣ ਦੀਆਂ ਅਟਕਲਾਂ ਸਨ ਅਤੇ ਇਸ ਸੰਬੰਧ ਵਿੱਚ ਬੇਅੰਤ ਸਿੰਘ ਦੇ ਪਰਵਾਰ ਨੇ ਉਸ ਦੀ ਤਿੱਖੇ ਸ਼ਬਦਾਂ ਵਿੱਚ ਵਿਰੋਧ ਸ਼ੁਰੂ ਕਰ ਦਿੱਤਾ ਸੀ।
ਕਾਂਗਰਸੀ ਪਾਰਲੀਮੈਂਟ ਮੈਂਬਰ ਰਵਨੀਤ ਬਿੱਟੂ ਨੇ ਇਹ ਦਲੀਲ ਦਿੱਤੀ ਸੀ ਕਿ ਰਾਜੋਆਣਾ ਵੱਲੋਂ ਆਪਣਾ ਜੁਰਮ ਮੰਨਣ ਤੋਂ ਬਾਅਦ ਵੀ ਸਜ਼ਾ ਮੁਆਫੀ ਦੀ ਕੋਈ ਅਪੀਲ ਹੀ ਨਹੀਂ ਕੀਤੀ। ਰਾਜੋਆਣਾ ਦੀ ਰਿਹਾਈ ਕਾਰਨ ਪੰਜਾਬ ਵਿੱਚ ਮਾਹੌਲ ਖਰਾਬ ਹੋਣ ਦੀ ਸ਼ੰਕਾ ਪ੍ਰਗਟ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਦੁੱਖ ਪ੍ਰਗਟਾਇਆ ਕਿ ਅਕਾਲੀ ਦਲ ਤੇ ਭਾਜਪਾ ਦੇ ਨੇਤਾਵਾਂ ਨੇ ਰਾਜੋਆਣਾ ਦੀ ਸਜ਼ਾ ਮੁਆਫੀ ਦਾ ਸਮਰਥਨ ਕੀਤਾ ਹੈ। ਇਸ ਦੌਰਾਨ ਵੱਲੋਂ ਕੇਂਦਰ ਨੂੰ ਭੇਜੀ ਟਾਡਾ ਅਧੀਨ ਜੇਲਾਂ ਵਿੱਚ ਬੰਦ ਕੈਦੀਆਂ ਦੀ ਲਿਸਟ 'ਚ ਰਾਜੋਆਣਾ ਦਾ ਨਾਂਅ ਸ਼ਾਮਲ ਹੋਣ ਅਤੇ ਉਸ ਨੂੰ ਫਾਂਸੀ ਦੀ ਸਜ਼ਾ ਨਾ ਦੇਣ ਬਾਰੇ ਚਰਚਾ ਛਿੜ ਗਈ ਤਾਂ ਰਾਜੋਆਣਾ ਦੀ ਰਿਹਾਈ ਬਾਰੇ ਕਾਂਗਰਸ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ। ਬੇਅੰਤ ਸਿੰਘ ਦੇ ਪੋਤਰੇ ਗੁਰਕੀਰਤ ਸਿੰਘ ਕੋਟਲੀ ਨੇ ਰਾਜੋਆਣਾ ਦੀ ਰਿਹਾਈ ਦੇ ਕਿਸੇ ਵੀ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣ ਦਾ ਐਲਾਨ ਕਰ ਦਿੱਤਾ ਤੇ ਬਿੱਟੂ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਵੀ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਇਸ ਦਾ ਨਤੀਜਾ ਹੈ ਕਿ ਕੇਂਦਰ ਸਰਕਾਰ ਪਿੱਛੇ ਹਟ ਗਈ ਹੈ। ਇੱਕ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਅਮਿਤ ਸ਼ਾਹ ਨੇ ਸਾਫ ਕਰ ਦਿੱਤਾ ਹੈ ਕਿ ਰਾਜੋਆਣਾ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ