Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਦੋਸ਼ੀ ਪੁਲਸ ਅਫਸਰਾਂ ਨੂੰ ਛੱਡਣ ਦੀ ਸਿਫਾਰਸ਼ ਦਾ ਸੁਖਬੀਰ ਬਾਦਲ ਵੱਲੋਂ ਵਿਰੋਧ

October 18, 2019 08:39 AM

ਚੰਡੀਗੜ੍ਹ, 17 ਅਕਤੂਬਰ (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿੱਚ ਮਾਰਨ ਵਾਲੇ ਪੁਲਸ ਅਫਸਰਾਂ ਦੀ ਅਗੇਤੀ ਰਿਹਾਈ ਦੀ ਸਿਫਾਰਸ਼ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖਤ ਨਿਖੇਧੀ ਕੀਤੀ ਅਤੇ ਇਸ ਨੂੰ ਗਲਤ ਕਰਾਰ ਦਿੱਤਾ ਹੈ।
ਕੱਲ੍ਹ ਇਥੇ ਜਾਰੀ ਕੀਤੇ ਪ੍ਰੈੱਸ ਬਿਆਨ ਵਿੱਚ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕੀ ਇਹ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤਾ ਤੋਹਫਾ ਹੈ? ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਸ ਅਧਿਕਾਰੀਆਂ ਨੂੰ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਹੇਠ ਅਦਾਲਤਾਂ ਨੇ ਸਜ਼ਾ ਦਿੱਤੀ ਸੀ ਅਤੇ ਕਈ ਕੇਸਾਂ ਵਿੱਚ ਇਨ੍ਹਾਂ ਨੂੰ ਮਿਲੀ ਸਜ਼ਾ ਦਾ ਚੌਥਾ ਹਿੱਸਾ ਵੀ ਨਹੀਂ ਭੁਗਤਿਆ ਗਿਆ। ਉਨ੍ਹਾਂ ਕਿਹਾ ਕਿ ਕਿਸ ਆਧਾਰ ਉਤੇ ਕੈਪਟਨ ਸਰਕਾਰ ਨੇ ਇਨ੍ਹਾਂ ਪੁਲਸ ਵਾਲਿਆਂ ਨੂੰ ਛੱਡਣ ਦੀ ਸਿਫਾਰਸ਼ ਕੀਤੀ ਹੈ, ਇਹ ਕਿਸੇ ਦੀ ਵੀ ਸਮਝ ਤੋਂ ਪਰੇ ਹੈ। ਇਹ ਕਾਰਵਾਈ ਕਾਨੂੰਨ, ਇਨਸਾਫ ਅਤੇ ਸਭਿਅਕ ਸਮਾਜ ਦੇ ਨਿਯਮਾਂ ਦੇ ਵੀ ਖਿਲਾਫ ਹੈ, ਜੇ ਅਦਾਲਤਾਂ ਵੱਲੋਂ ਸੁਣਾਏ ਫੈਸਲਿਆਂ ਦੇ ਖਿਲਾਫ ਜਾ ਕੇ ਇਸ ਤਰ੍ਹਾਂ ਕਾਤਲਾਂ ਨੂੰ ਛੱਡਿਆ ਜਾਵੇ ਤਾਂ ਇਸ ਨਾਲ ਸਮੁੱਚੀ ਨਿਆਂ ਪ੍ਰਕਿਰਿਆ ਦਾ ਮਜ਼ਾਕ ਬਣੇਗਾ। ਏਦਾਂ ਦੀਆਂ ਕਾਰਵਾਈਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸਿੱਖ ਭਾਵਨਾਵਾਂ ਨਾਲ ਜੁੜੇ ਸਾਰੇ ਮੁੱਦਿਆਂ ਪ੍ਰਤੀ ਪਾਖੰਡ ਦੀ ਪੋਲ ਖੋਲ੍ਹਦੀਆਂ ਹਨ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ 1984 ਤੋਂ ਲੈ ਕੇ ਸਿੱਖਾਂ ਦੇ ਦੁਖਾਂਤ 'ਤੇ ਮਗਰਮੱਛ ਦੇ ਹੰਝੂ ਵਹਾਉਂਦਾ ਰਿਹਾ ਹੈ, ਪਰ ਜਦੋਂ ਵੀ ਸਿੱਖ ਭਾਈਚਾਰੇ ਲਈ ਕੁਝ ਕਰਨ ਜੋਗਾ ਹੋਇਆ ਤਾਂ ਉਸ ਨੇ ਹਮੇਸ਼ਾ ਸਿੱਖਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਤਾਜ਼ਾ ਕਾਰਵਾਈ ਮੁੱਖ ਮੰਤਰੀ ਦੇ ਏਸੇ ਰਵੱਈਏ ਦੀ ਇੱਕ ਹੋਰ ਮਿਸਾਲ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ