Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਮਨਮੋਹਨ ਸਿੰਘ ਦਾ ਹਮਲਾ: ਮੋਦੀ ਸਰਕਾਰ ਦਾ ਵਿਕਾਸ ਦਾ ਡਬਲ ਇੰਜਣ ਮਾਡਲ ਫੇਲ੍ਹ ਹੋਇਐ

October 18, 2019 08:46 AM

ਮੁੰਬਈ, 17 ਅਕਤੂਬਰ (ਪੋਸਟ ਬਿਊਰੋ)- ਭਾਰਤ ਦੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬੈਂਕਾਂ ਦੀ ਖਸਤਾ ਹਾਲਤ ਲਈ ਪਿਛਲੀ ਸਰਕਾਰ ਨੂੰ ਜ਼ਿੰਮੇਵਾਰ ਦੱਸੇ ਜਾਣ ਉੱਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਪਲਟ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦੇ ਸਿਰ ਦੋਸ਼ ਲਾਉਣ ਦਾ ਇਸ ਸਰਕਾਰ ਉੱਤੇ ਜਨੂਨ ਸਵਾਰ ਹੈ, ਪਰ ਸੱਚ ਇਹ ਹੈ ਕਿ ਆਰਥਕ ਸੁਸਤੀ, ਸਰਕਾਰ ਦੀ ਉਦਾਸੀਨਤਾ ਨਾਲ ਲੋਕਾਂ ਦੇ ਭਵਿੱਖ ਤੇ ਇੱਛਾਵਾਂ ਉੱਤੇ ਅਸਰ ਪੈ ਰਿਹਾ ਹੈ।
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਰਾਜਾਂ ਵਿਚ ਇੱਕੋ ਪਾਰਟੀ ਦੀ ਸਰਕਾਰ ਵਾਲਾ ਮਾਡਲ ਫੇਲ੍ਹ ਹੋ ਚੁੱਕਾ ਹੈ, ਜਿਸ ਦੀ ਭਾਜਪਾ ਵੋਟਾਂ ਲਈ ਬਹੁਤ ਚਰਚਾ ਕਰਦੀ ਰਹੀ ਹੈ। ਆਰਥਕ ਸੁਸਤੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਤ ਹੈ। ਉਨ੍ਹਾਂ ਕਿਹਾ ਕਿ ਚੀਨੀ ਮਾਲ ਨਾਲ ਮਹਾਰਾਸ਼ਟਰ ਵਿਚ ਪ੍ਰੋਡਕਟ ਪੈਦਾ ਕਰਨ ਉੱਤੇ ਉਲਟਾ ਅਸਰ ਪੈ ਰਿਹਾ ਹੈ ਤੇ ਉਦਯੋਗਿਕ ਖੇਤਰ ਵਿਚ ਗਿਰਾਵਟ ਆਈ ਹੈ। ਇਸ ਕਾਰਨ ਮਹਾਰਾਸ਼ਟਰ ਵਿਚ ਮੌਕਿਆਂ ਦੀ ਭਾਰੀ ਕਮੀ ਆਈ ਅਤੇ ਨੌਜਵਾਨਾਂ ਨੂੰ ਘੱਟ ਤਨਖਾਹ ਉੱਤੇ ਨੌਕਰੀ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਮੁੰਬਈ ਵਿਚ ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ (ਪੀ ਐਮ ਸੀ) ਬੈਂਕ ਦੇ ਖਾਤਾ ਧਾਰਕਾਂ ਨਾਲ ਬੈਠਕ ਵਿਚ ਮਨਮੋਹਨ ਸਿੰਘ ਨੇ ਕਿਹਾ, ‘ਪੀ ਐਮ ਸੀ ਵਿਚ ਜੋ ਹੋਇਆ, ਉਹ ਬਦਕਿਸਮਤੀ ਨਾਲ ਹੋਇਆ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ, ਪ੍ਰਧਾਨ ਮੰਤਰੀ, ਵਿੱਤ ਮੰਤਰੀ ਤੇ ਰਿਜ਼ਰਵ ਬੈਂਕ ਦੇ ਗਵਰਨਰ ਨੂੰ ਮੇਰੀ ਅਪੀਲ ਹੈ ਕਿ ਇਸ ਨੂੰ ਛੇਤੀ ਸੰਭਾਲਣ ਅਤੇ ਮਿਲ ਕੇ ਕੋਈ ਹੱਲ ਕੱਢਣ ਤਾਂ ਜੋ 16 ਲੱਖ ਖਾਤਾ ਧਾਰਕਾਂ ਨੂੰ ਰਾਹਤ ਮਿਲੇ`। ਉਨ੍ਹਾਂ ਕਿਹਾ, ‘ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ ਅਤੇ ਮੈਂ ਬਹੁਤਾ ਨਹੀਂ ਕਹਾਂਗਾ, ਪਰ ਮੈਨੂੰ ਯਕੀਨ ਹੈ ਕਿ ਰਿਜ਼ਰਵ ਬੈਂਕ ਇਸ ਦੇ ਹੱਲ ਲਈ ਕੋਈ ਤਰੀਕਾ ਜ਼ਰੂਰ ਅਪਣਾਵੇਗਾ ਅਤੇ ਆਸ ਹੈ ਕਿ ਸਰਕਾਰ ਅਜਿਹਾ ਕੋਈ ਕਦਮ ਚੁੱਕੇ, ਜਿਸ ਨਾਲ 16 ਲੱਖ ਖਾਤਾ ਧਾਰਕਾਂ ਨੂੰ ਰਾਹਤ ਮਿਲ ਸਕੇ`। ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਦੇ ਬਿਆਨ ਉੱਤੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਸਮੇਂ ਜੋ ਹੋਇਆ, ਉਹ ਹੋਇਆ, ਕੁਝ ਕਮਜ਼ੋਰੀਆਂ ਸਨ, ਪਰ ਮੌਜੂਦਾ ਸਰਕਾਰ ਨੂੰ ਸਾਡੀਆਂ ਕਮਜੋਰੀਆਂ ਨਾਲ ਸਿੱਖ ਕੇ ਅਰਥ ਵਿਵਸਥਾ ਦੀਆਂ ਸਮੱਸਿਆਵਾਂ ਨਾਲ ਨਜਿੱਠਣਾ ਚਾਹੀਦਾ ਹੈ। ਫਾਈਵ ਟ੍ਰਿਲੀਅਨ ਡਾਲਰ ਦੀ ਅਰਥ ਵਿਵਸਥਾ ਦੇ ਸਰਕਾਰ ਦੇ ਟੀਚੇ ਬਾਰੇ ਉਨ੍ਹਾਂ ਕਿਹਾ ਕਿ ‘ਮੈਂ ਪਹਿਲਾਂ ਵੀ ਕਹਿ ਚੁੱਕਾ ਹਾਂ ਕਿ 5 ਟ੍ਰਿਲੀਅਨ ਡਾਲਰ ਦੀ ਅਰਥ ਵਿਵਸਥਾ ਲਈ ਹਰ ਸਾਲ 10 ਤੋਂ 12 ਫੀਸਦੀ ਗ੍ਰੋਥ ਰੇਟ ਚਾਹੀਦਾ ਹੈ, ਪਰ ਹਰ ਸਾਲ ਗ੍ਰੋਥ ਰੇਟ ਘੱਟ ਹੋ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ