Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਬੱਚਿਆਂ ਨੂੰ ਰੱਜਵੀਂ ਰੋਟੀ ਦੇਣ ਪੱਖੋਂ ਪਾਕਿਸਤਾਨ ਤੋਂ ਵੀ ਪਛੜਿਆ ਭਾਰਤ

October 18, 2019 08:47 AM

ਨਵੀਂ ਦਿੱਲੀ, 17 ਅਕਤੂਬਰ (ਪੋਸਟ ਬਿਊਰੋ)- ਗਲੋਬਲ ਹੰਗਰ ਟ੍ਰੈਕਿੰਗ ਨੇ ਕੱਲ੍ਹ ਭਾਰਤ ਦੇ ਹੈਰਾਨੀ ਵਾਲੇ ਅੰਕੜੇ ਜਾਰੀ ਕੀਤੇ ਹਨ। ਇਸ ਮੁਤਾਬਕ ਭਾਰਤ ਵਿਸ਼ਵ ਦੇ ਉਨ੍ਹਾਂ 117 ਦੇਸ਼ਾਂ ਵਿੱਚ 102ਵੇਂ ਨੰਬਰ ਉੱਤੇ ਆ ਗਿਆ ਹੈ, ਜਿੱਥੇ ਬੱਚਿਆਂ ਦੀ ਲੰਬਾਈ ਅਨੁਸਾਰ ਵਜ਼ਨ ਨਹੀਂ ਹੈ। ਬਾਲ ਮੌਤ ਦਰ ਵੱਧ ਅਤੇ ਬੱਚੇ ਕੁਪੋਸ਼ਿਤ ਹਨ।
ਮਿਲੀ ਜਾਣਕਾਰੀ ਅਨੁਸਾਰ ਗਲੋਬਲ ਹੰਗਰ ਇੰਡੈਕਸ 2019 ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਨੂੰ ਇਸ ਤਰ੍ਹਾਂ ਨੁਕਸਾਨ ਪੁਚਾਉਣ ਦਾ ਅੰਕੜਾ 20.8 ਫੀਸਦੀ ਹੈ। ਰਿਪੋਰਟ ਮੁਤਾਬਕ ਵਿਸ਼ਵ ਵਿੱਚ ਬੱਚਿਆਂ ਦੇ ਮਾਮਲੇ ਵਿੱਚ ਖਰਾਬ ਪ੍ਰਦਰਸ਼ਨ ਯਮਨ, ਜ਼ਿਬੂਤੀ ਅਤੇ ਭਾਰਤ ਦਾ ਰਿਹਾ ਹੈ। ਗਲੋਬਲ ਹੰਗਰ ਇੰਡੈਕਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਛੇ ਤੋਂ 23 ਮਹੀਨੇ ਦੀ ਉਮਰ ਦੇ ਸਿਰਫ 9.6 ਬੱਚਿਆਂ ਨੂੰ ਘੱਟੋ ਘੱਟ ਲੋੜੀਂਦੀ ਖੁਰਾਕ ਮਿਲਦੀ ਹੈ। ਰਿਪੋਰਟ ਨੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਾਲ 2016-18 ਵਿੱਚ ਕਰਾਏ ਸਰਵੇ ਦੇ ਆਧਾਰ 'ਤੇ ਦੱਸਿਆ ਹੈ ਕਿ ਭਾਰਤ ਵਿੱਚ 35 ਫੀਸਦੀ ਬੱਚੇ ਛੋਟੇ ਕੱਦ ਦੇ ਹਨ, ਜਦ ਕਿ 17 ਫੀਸਦੀ ਬੱਚੇ ਕਮਜ਼ੋਰ ਹਨ।
ਵਰਨਣ ਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਸਿਹਤ ਮੰਤਰਾਲੇ ਵੱਲੋਂ ਜਾਰੀ ਵੱਡੇ ਰਾਸ਼ਟਰੀ ਪੋਸ਼ਣ ਸਰਵੇਖਣ ਨੇ ਦੇਸ਼ ਵਿੱਚ 19 ਸਾਲ ਤੱਕ ਦੇ 1,12,000 ਬੱਚਿਆਂ ਦਾ ਮੁਲਾਂਕਣ ਕੀਤਾ ਸੀ ਕਿ ਕੁਪੋਸ਼ਣ ਵਿੱਚ ਕਮੀ ਦੇ ਉਪਾਅ ਵਿੱਚ ਵਾਧਾ ਹੋਇਆ ਹੈ। ਨਿਊਟ੍ਰੀਸ਼ਨ ਮਾਹਰਾਂ ਦੇ ਮੁਤਾਬਕ ਸਾਲ 2016-18 ਵਿੱਚ ਸੀ ਐਨ ਐਨ ਐਸ ਦੇ ਅੰਕੜਿਆਂ ਅਤੇ ਗਲੋਬਲ ਹੰਗਰ ਇੰਡੈਕਸ ਦੇ ਅੰਕੜਿਆਂ ਦੀ ਤੁਲਨਾ ਦੇ ਵਕਤ ਭਾਰਤ ਵਿੱਚ ਬਾਲ ਕੁਪੋਸ਼ਣ ਦਾ ਪੱਧਰ ਘੱਟ ਹੈ। ਗਲੋਬਲ ਹੰਗਰ ਇੰਡੈਕਸ ਦਾ ਅੰਕੜਾ ਉਨ੍ਹਾਂ ਦੇਸ਼ਾਂ ਬਾਰੇ ਹੈ, ਜਿੱਥੇ ਬੱਚਿਆਂ ਨੂੰ ਪੇਟ ਭਰ ਖਾਣਾ ਨਹੀਂ ਮਿਲਦਾ। ਰਿਪੋਰਟ ਮੁਤਾਬਕ ਭਾਰਤ ਏਸ਼ੀਆ ਦੀ ਤੀਜੀ ਸਭ ਤੋਂ ਵੱਡੀ ਅਰਥ ਵਿਵਸਥਾ ਹੈ ਅਤੇ ਗਲੋਬਲ ਹੰਗਰ ਇੰਡੈਕਸ ਵਿੱਚ ਇਸ ਦਾ ਥਾਂ ਦੱਖਣੀ ਏਸ਼ੀਆ ਦੇ ਦੇਸ਼ਾਂ ਤੋਂ ਵੀ ਹੇਠਾਂ ਹੈ। ਇਸ ਦਾ ਮਤਲਬ ਹੈ ਕਿ ਭਾਰਤ ਪਾਕਿਸਤਾਨ, ਬੰਗਲਾ ਦੇਸ਼, ਨੇਪਾਲ ਅਤੇ ਸ੍ਰੀਲੰਕਾ ਤੋਂ ਪਿੱਛੇ ਹੈ, ਜਿਨ੍ਹਾਂ ਦੀ ਰੈਕਿੰਗ 94, 88, 73 ਅਤੇ 66 ਹੈ। ਸਾਲ 2010 ਵਿੱਚ ਭਾਰਤ ਇਸ ਸੂਚੀ ਵਿੱਚ 95ਵੇਂ ਨੰਬਰ 'ਤੇ ਸੀ, ਜੋ 2019 ਵਿੱਚ ਘਟ ਕੇ 102ਵੇਂ ਸਥਾਨ ਉਤੇ ਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼