Welcome to Canadian Punjabi Post
Follow us on

29

March 2024
 
ਭਾਰਤ

ਜਸਟਿਸ ਮਿਸ਼ਰਾ ਨੂੰ ਭੂਮੀ ਅਕੁਆਇਰ ਕੇਸ ਤੋਂ ਵੱਖ ਕਰਨ ਬਾਰੇ ਸੁਣਵਾਈ 23 ਨੂੰ

October 18, 2019 08:48 AM

ਨਵੀਂ ਦਿੱਲੀ, 17 ਅਕਤੂਬਰ (ਪੋਸਟ ਬਿਊਰੋ)-ਸੁਪਰੀਮ ਕੋਰਟ ਨੇ ਕੱਲ੍ਹ ਕਿਹਾ ਕਿ ਭੂਮੀ ਗ੍ਰਹਿਣ ਕਾਨੂੰਨ ਵਿੱਚ ਮੁਆਵਜ਼ੇ ਨਾਲ ਸਬੰਧਤ ਮੱਦਾਂ ਦੀ ਵੈਧਤਾ ਦੀ ਸੁਣਵਾਈ ਕਰਨ ਵਾਲੇ ਸੰਵਿਧਾਨਿਕ ਬੈਂਚ ਤੋਂ ਜਸਟਿਸ ਅਰੁਣ ਮਿਸ਼ਰਾ ਨੂੰ ਵੱਖ ਕਰਨ ਦੀ ਪਟੀਸ਼ਨ ਉੱਤੇ 23 ਅਕਤੂਬਰ ਨੂੰ ਫੈਸਲਾ ਸੁਣਾਇਆ ਜਾਵੇਗਾ।
ਪੰਜ ਮੈਂਬਰੀ ਸੰਵਿਧਾਨਿਕ ਬੈਂਕ ਨੇ ਇਸ ਬਾਰੇ ਕਿਸਾਨ ਸੰਗਠਨਾਂ ਤੇ ਹੋਰ ਲੋਕਾਂ ਦੀ ਪਟੀਸ਼ਨ 'ਤੇ ਸੁਣਵਾਈ ਪੂਰੀ ਕੀਤੀ ਹੈ ਅਤੇ ਇਨ੍ਹਾਂ ਸਾਰਿਆਂ ਨੇ ਬੇਨਤੀ ਕੀਤੀ ਹੈ ਕਿ ਜਸਟਿਸ ਅਰੁਣ ਮਿਸ਼ਰਾ ਨੂੰ ਇਸ ਕੇਸ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲੈਣਾ ਚਾਹੀਦਾ ਹੈ। ਕਿਸਾਨ ਜਥੇਬੰਦੀਆਂ ਤੇ ਕੁਝ ਹੋਰ ਲੋਕਾਂ ਵੱਲੋਂ ਕੇਸ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਸ਼ਿਆਮ ਦੀਵਾਨ ਨੇ ਜੁਡੀਸ਼ਲ ਨੈਤਿਕਤਾ ਦੇ ਆਧਾਰ 'ਤੇ ਬੇਨਤੀ ਕਰਦਿਆਂ ਕਿਹਾ ਕਿ ਬੈਂਚ ਵੱਲੋਂ ਉਸ ਫੈਸਲੇ ਦੇ ਸਹੀ ਹੋਣ ਦੇ ਸਵਾਲ 'ਤੇ ਵਿਚਾਰ ਕੀਤੀ ਜਾਣੀ ਹੈ, ਜਿਸ ਬਾਰੇ ਉਹ (ਜਸਟਿਸ ਮਿਸ਼ਰਾ) ਪਿਛਲੇ ਵਰ੍ਹੇ ਆਪਣਾ ਫੈਸਲਾ ਦੇ ਚੁੱਕੇ ਹਨ। ਜਸਟਿਸ ਮਿਸ਼ਰਾ ਉਹ ਫੈਸਲਾ ਦੇਣ ਵਾਲੇ ਬੈਂਚ ਦੇ ਮੈਂਬਰ ਸਨ, ਜਿਸ ਵਿੱਚ ਦਰਜ ਸੀ ਕਿ ਸਰਕਾਰੀ ਏਜੰਸੀਆਂ ਵੱਲੋਂ ਭੂਮੀ ਗ੍ਰਹਿਣ ਕਰਨ ਦਾ ਮਾਮਲਾ ਅਦਾਲਤ ਵਿੱਚ ਕੇਸ ਪੈਂਡਿੰਗ ਹੋਣ ਕਾਰਨ ਭੂਮੀ ਮਾਲਕ ਵੱਲੋਂ ਮੁਆਵਜ਼ੇ ਦੀ ਰਾਸ਼ੀ ਸਵੀਕਾਰ ਕਰਨ ਵਿੱਚ ਪੰਜ ਸਾਲ ਤੱਕ ਦੀ ਦੇਰੀ ਹੋਣ ਦੇ ਆਧਾਰ 'ਤੇ ਰੱਦ ਨਹੀਂ ਕੀਤਾ ਜਾ ਸਕਦਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ