Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਕਸ਼ਮੀਰੀ ਅੱਤਵਾਦੀਆਂ ਵੱਲੋਂ ਅਬੋਹਰ ਦੇ ਵਪਾਰੀ ਦੀ ਹੱਤਿਆ

October 18, 2019 08:49 AM

ਸ੍ਰੀਨਗਰ, 17 ਅਕਤੂਬਰ (ਪੋਸਟ ਬਿਊਰੋ)- ਅੱਤਵਾਦੀਆਂ ਨੇ ਕਸ਼ਮੀਰ ਦੇ ਸ਼ੋਪੀਆਂ 'ਚ ਅਬੋਹਰ ਜ਼ਿਲ੍ਹੇ ਦੇ ਦੋ ਵਪਾਰੀਆਂ ਨੂੰ ਗੋਲੀ ਮਾਰ ਦਿੱਤੀ, ਜਿਸ ਵਿੱਚੋਂ ਇੱਕ ਦੀ ਮੌਤ ਹੋ ਗਈ, ਦੂਜਾ ਗੰਭੀਰ ਜ਼ਖਮੀ ਹੈ। ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਪੁਲਵਾਮਾ 'ਚ ਵੀ ਇੱਕ ਮਜ਼ਦੂਰ ਦੀ ਹੱਤਿਆ ਕਰ ਦਿੱਤੀ ਸੀ। ਇਸ ਹਮਲੇ 'ਚ ਜਾਨ ਗੁਆਉਣ ਵਾਲੇ ਵਪਾਰੀ ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਅਤੇ ਜ਼ਖਮੀ ਵਪਾਰੀ ਦਾ ਨਾਂ ਸੰਜੀਵ ਕੁਮਾਰ ਹੈ। ਸੰਜੀਵ ਨੂੰ ਚਾਰ ਗੋਲੀਆਂ ਲੱਗੀਆਂ ਹਨ। ਉਹ ਸ੍ਰੀਨਗਰ ਦੇ ਐਸ ਐਮ ਐਚ ਐਸ ਹਸਪਤਾਲ 'ਚ ਦਾਖਲ ਹੈ।
ਸ਼ੋਪੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਆਏ ਦੋਵੇਂ ਫਲ ਵਪਾਰੀ ਸ਼ਾਮ ਕਰੀਬ ਸਾਢੇ ਸੱਤ ਵਜੇ ਜਦੋਂ ਟਰੱਕ ਵਿੱਚ ਸੇਬ ਦੀ ਪੇਟੀਆਂ ਲਦਵਾ ਰਹੇ ਸਨ ਤਾਂ ਅੱਤਵਾਦੀ ਆ ਗਏ ਅਤੇ ਉਨ੍ਹਾਂ ਨੇ ਦੋਵਾਂ ਉਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਅੱਤਵਾਦੀਆਂ ਨੇ ਉਥੇ ਪਈ ਸੇਬ ਦੀ ਫਸਲ ਤਬਾਹ ਕਰਨ ਤੋਂ ਇਲਾਵਾ ਸਥਾਨਕ ਲੋਕਾਂ ਨੂੰ ਵੀ ਕੁੱਟਿਆ। ਦੋਵਾਂ ਵਪਾਰੀਆਂ ਨੂੰ ਜ਼ਖਮੀ ਹਾਲਤ 'ਚ ਪੁਲਵਾਮਾ ਦੇ ਜ਼ਿਲ੍ਹਾ ਹਸਪਤਾਲ ਲਿਜਾਂਦਾ ਗਿਆ, ਜਿੱਥੇ ਚਰਨਜੀਤ ਨੇ ਦਮ ਤੋੜ ਦਿੱਤਾ।
ਦੂਸਰੇ ਪਾਸੇ ਪੁਲਵਾਮਾ ਦੇ ਕਾਕਪੋਰਾ ਵਿੱਚ ਵਾਰਦਾਤ 'ਚ ਮਾਰਿਆ ਗਿਆ ਮਜ਼ਦੂਰ ਸੇਠੀ ਕੁਮਾਰ ਛੱਤੀਸਗੜ੍ਹ ਦੇ ਬਿਸੌਲੀ ਪਿੰਡ ਦਾ ਰਹਿਣਾ ਵਾਲਾ ਸੀ। ਉਹ ਪੁਲਵਾਮਾ ਦੇ ਨਿਹਾਮਾ ਵਿੱਚ ਇੱਕ ਇੱਟ-ਭੱਠੇ 'ਤੇ ਕੰਮ ਕਰਦਾ ਸੀ। ਇਸ ਤੋਂ ਪਹਿਲਾਂ ਪਿਛਲੇ ਦਿਨੀ ਨੂੰ ਅੱਤਵਾਦੀਆਂ ਨੇ ਸ਼ੋਪੀਆਂ 'ਚ ਰਾਜਸਥਾਨ ਦੇ ਟਰੱਕ ਡਰਾਈਵਰ ਦੀ ਹੱਤਿਆ ਕਰ ਦਿੱਤੀ ਸੀ। ਇਸ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਚਰਨਜੀਤ ਸਿੰਘ ਦੀ ਲਾਸ਼ ਪੰਜਾਬ ਲਿਆਉਣ ਲਈ ਮੈਂ ਜੰਮੂ ਕਸ਼ਮੀਰ ਸਰਕਾਰ ਨਾਲ ਗੱਲ ਕੀਤੀ ਹੈ। ਲਾਸ਼ ਨੂੰ ਸਨਮਾਨ ਪੂਰਵਕ ਅਬੋਹਰ 'ਚ ਉਨ੍ਹਾਂ ਦੇ ਘਰ ਲਿਆਂਦਾ ਜਾਵੇਗਾ। ਪਾਕਿਸਤਾਨੀ ਅੱਤਵਾਦੀਆਂ ਨੂੰ ਸਖਤ ਜਵਾਬ ਦੇਣਾ ਚਾਹੀਦਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼