Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਪਰਤ ਰਹੀ ਹੈ ਰਿਸ਼ੀਕੇਸ਼ ਮੁਖਰਜੀ ਦੀ ਸ਼ੈਲੀ : ਯਾਮੀ

October 18, 2019 08:55 AM

1970 ਅਤੇ ਅੱਸੀ ਦੇ ਦਹਾਕੇ ਵਿੱਚ ਫਿਲਮਕਾਰ ਰਿਸ਼ੀਕੇਸ਼ ਮੁਖਰਜੀ ਦੀਆਂ ਕਾਮੇਡੀ ਫਿਲਮਾਂ ਬੜੀਆਂ ਹਿੱਟ ਸਨ। ਯਾਮੀ ਗੌਤਮ ਨੂੰ ਲੱਗਦਾ ਹੈ ਕਿ ਫਿਲਮਾਂ ਦੀ ਉਨ੍ਹਾਂ ਦੀ ਸ਼ੈਲੀ ਪਰਤ ਰਹੀ ਹੈ ਕਿਉਂਕਿ ਕੰਟੈਂਟ ਅਤੇ ਹਾਸੇ 'ਤੇ ਜ਼ਿਆਦਾ ਜ਼ੋਰ ਦਿੱਤਾ ਜਾ ਰਿਹਾ ਹੈ। ਛੇਤੀ ਹੀ ਫਿਲਮ ‘ਬਾਲਾ' ਵਿੱਚ ਨਜ਼ਰ ਆਉਣ ਵਾਲੀ ਯਾਮੀ ਅਨੁਸਾਰ ਉਹ ‘ਚੁਪਕੇ ਚੁਪਕੇ’ ਅਤੇ ‘ਗੋਲਮਾਲ’ ਵਰਗੀਆਂ ਰਿਸ਼ੀਕੇਸ਼ ਜੀ ਦੀਆਂ ਫਿਲਮਾਂ ਦੀ ਬਹੁਤ ਵੱਡੀ ਪ੍ਰਸ਼ੰਸਕ ਰਹੀ ਹੈ ਤੇ ਉਸ ਨੂੰ ਇਸ 'ਤੇ ਕਾਫੀ ਹੈਰਾਨੀ ਹੈ ਕਿ ਉਨ੍ਹਾਂ ਦੀ ਸ਼ੈਲੀ 2019 ਵਿੱਚ ਇੱਕ ਨਵੇਂ ਤਰੀਕੇ ਨਾਲ ਸ਼ਾਨਦਾਰ ਵਾਪਸੀ ਕਰ ਰਹੀ ਹੈ।
ਯਾਮੀ ਨੇ ਕਿਹਾ, ‘‘ਕਿਉਂਕਿ ਅੱਜ ਕਹਾਣੀਆਂ ਦਾ ਦਾਇਰਾ ਇੰਨਾ ਵਿਸ਼ਾਲ ਹੋ ਗਿਆ ਹੈ, ਇਨ੍ਹੀਂ ਦਿਨੀਂ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ਕੰਮ ਕਰਦੀਆਂ ਦਿੱਸ ਸਕਦੀਆਂ ਹਨ। ਇਹ ਚੰਗੀ ਗੱਲ ਹੈ ਕਿ ਕਿਸੇ ਵੀ ਫਿਲਮ ਦੇ ਪੂਰੀ ਤਰ੍ਹਾਂ ਕੰਮ ਕਰਨ ਦੀ ਗਾਰੰਟੀ ਨਹੀਂ ਹੁੰਦੀ। ਆਮ ਜਨਜੀਵਨ ਨਾਲ ਜੁੜੀਆਂ ਲੋਕਾਂ ਦੀਆਂ ਕਹਾਣੀਆਂ ਵਿੱਚ ਮੈਨੂੰ ਕਾਫੀ ਸੰਭਾਵਨਾਵਾਂ ਨਜ਼ਰ ਆਉਂਦੀਆਂ ਹਨ। ਅਸੀਂ ਕਹਿ ਸਕਦੇ ਹਾਂ ਕਿ ਏਦਾਂ ਦੀਆਂ ਕਹਾਣੀਆਂ ਵਿੱਚ ਇੱਕ ਤਰ੍ਹਾਂ ਦਾ ਜਾਦੂ ਅਤੇ ਆਕਰਸ਼ਣ ਹੁੰਦਾ ਹੈ।” ਪਿਛਲੀ ਵਾਰ ‘ਉੜੀ' ਵਿੱਚ ਨਜ਼ਰ ਆਈ ਯਾਮੀ ਦਾ ਕਹਿਣਾ ਹੈ ਕਿ ਆਮ ਲੋਕਾਂ ਨੂੰ ਹੀਰੋ ਦੇ ਰੂਪ ਵਿੱਚ ਪੇਸ਼ ਕਰਨ ਵਾਲੇ ਕਿਰਦਾਰਾਂ ਨਾਲ ਦਰਸ਼ਕ ਬਿਹਤਰ ਢੰਗ ਨਾਲ ਲਗਾਅ ਮਹਿਸੂਸ ਕਰ ਸਕਦੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ