Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

ਕਸ਼ਮੀਰ ਵਿੱਚ ਪੰਜਾਬ ਦੇ ਸੇਬ ਵਪਾਰੀਆਂ ਦੇ ਕਤਲਾਂ ਤੋਂ ਕੈਪਟਨ ਅਮਰਿੰਦਰ ਗੁੱਸੇ ਵਿੱਚ

October 18, 2019 09:30 AM

* ਅੱਤਵਾਦੀਆਂ ਨੂੰ ਚੁਣੌਤੀ: ਤੁਹਾਨੂੰ ਭੁਗਤਣਾ ਪਵੇਗਾ

ਚੰਡੀਗੜ੍ਹ, 17 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਦੇ ਦੋ ਸੇਬ ਵਪਾਰੀਆਂ ਚਰਨਜੀਤ ਸਿੰਘ ਤੇ ਸੰਜੀਵ ਸਿੰਘ ਸਮੇਤ ਤਿੰਨ ਜਣਿਆਂ ਨੂੰ ਜੰਮੂ ਕਸ਼ਮੀਰ ਦੇ ਸ਼ੋਪੀਆ ਵਿਚ ਸ਼ੱਕੀ ਅਤਿਵਾਦੀਆਂ ਵਲੋਂਗੋਲੀਆਂ ਮਾਰ ਦੇਣ ਨਾਲ ਚਰਨਜੀਤ ਸਿੰਘ ਦੀ ਮੌਕੇ ਉੱਤੇਮੌਤ ਹੋ ਗਈ, ਪਰ ਸੰਜੀਵ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਵਰਨਣ ਯੋਗ ਹੈ ਕਿ ਇਹ ਦੋਵੇਂ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਇੱਥੇ ਕਾਰੋਬਾਰੀ ਕੰਮਾਂ ਦੇ ਲਈ ਆਏ ਸਨ। ਇਸ ਬਾਰੇ ਇੱਕ ਟਵੀਟ ਰਾਹੀਂ ਦੁੱਖ ਤੇ ਰੋਸ ਪ੍ਰਗਟ ਕਰਦੇ ਹੋਏਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਹਮਲੇ ਵਿਚ ਮਾਰੇ ਗਏ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਜਲਦੀ ਉਸ ਦੇ ਘਰ ਫਾਜ਼ਿਲਕਾ ਲਿਆਂਦੀ ਜਾਵੇਗੀ ਤੇ ਜੰਮੂ-ਕਸ਼ਮੀਰ ਵਿਚ ਪਾਕਿਸਤਾਨੀ ਅਤਿਵਾਦੀਆਂ ਦੀਆਂ ਘਟੀਆ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਨ੍ਹਾਂ ਲੋਕਾਂ ਨੂੰ ਮੂੰਹ ਤੋੜ ਜਵਾਬ ਦੇਵੇਗੀ। ਜੰਮੂ-ਕਸ਼ਮੀਰ ਵਿੱਚ ਅਤਿਵਾਦੀ ਲਗਾਤਾਰ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਤੋਂ 2 ਦਿਨ ਪਹਿਲਾਂ ਕਸ਼ਮੀਰ ਵਿੱਚਉਨ੍ਹਾਂ ਨੇ ਇਕ ਟਰੱਕ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਨੇ ਪੰਜਾਬੀ ਵਪਾਰੀਆਂ ਉਤੇ ਹਮਲੇ ਤੋਂ ਪਹਿਲਾਂ ਪੁਲਵਾਮਾ ਵਿੱਚ ਇਕ ਮਜ਼ਦੂਰ ਦਾ ਕਤਲ ਕੀਤਾ ਸੀ, ਜਿਹੜਾ ਛੱਤੀਸਗੜ੍ਹ ਦਾ ਰਹਿਣ ਵਾਲਾ ਸੀ। ਉਹ ਇੱਥੇ ਇੱਟ-ਭੱਠੇਉੱਤੇ ਕੰਮ ਕਰਦਾ ਸੀ।
ਤਾਜ਼ਾ ਘਟਨਾ ਬਾਰੇ ਮੀਡੀਆ ਰਿਪੋਰਟਾਂ ਮੁਤਾਬਕ ਅਤਿਵਾਦੀਆਂ ਨੇ ਪੰਜਾਬ ਦੇ ਸੇਬ ਵਪਾਰੀਆਂ ਚਰਨਜੀਤ ਸਿੰਘ ਤੇ ਸੰਜੀਵ ਸਿੰਘ ਨੂੰ ਸ਼ਾਮ 7:30 ਵਜੇ ਗੋਲੀਆਂ ਮਾਰੀਆਂ। ਇੱਕ ਪੁਲਿਸ ਅਧਿਕਾਰੀ ਮੁਤਾਬਕ ਤਿੰਨ-ਚਾਰ ਅਤਿਵਾਦੀਆਂ ਨੇ ਚਰਨਜੀਤ ਸਿੰਘ ਤੇ ਸੰਜੀਵ ਸਿੰਘ ਨੂੰ ਗੋਲੀਆਂ ਮਾਰੀਆਂ, ਜਿਸ ਵਿੱਚ ਚਰਨਜੀਤ ਸਿੰਘ ਦੀ ਮੌਤ ਹੋ ਗਈ ਤੇ ਸੰਜੀਵ ਸਿੰਘ ਇਸ ਵੇਲੇ ਨਾਜ਼ੁਕ ਹਾਲਤ ਵਿਚ ਪੁਲਵਾਮਾ ਦੇ ਇੱਕ ਹਸਪਤਾਲ ਵਿੱਚਦਾਖਲ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ