Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਮਿਸੀਸਾਗਾ ਦੀ ਰਿਹਾਇਸ਼ੀ ਅਪਾਰਟਮੈਂਟ ਦੇ ਬਾਹਰ ਚੱਲੀ ਗੋਲੀ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

October 18, 2019 10:15 AM

ਮਿਸੀਸਾਗਾ, 17 ਅਕਤੂਬਰ (ਪੋਸਟ ਬਿਊਰੋ) : ਪਿਛਲੇ ਸਾਲ ਮਿਸੀਸਾਗਾ ਦੇ ਰਿਹਾਇਸ਼ੀ ਅਪਾਰਟਮੈਂਟ ਦੇ ਬਾਹਰ ਗੋਲੀ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕੀਤੀ ਗਈ 22 ਸਾਲਾ ਮਹਿਲਾ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਕਤਲ ਕਰਨ ਦੀ ਕੋਸਿ਼ਸ਼ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ।
23 ਨਵੰਬਰ, 2018 ਨੂੰ 2:30 ਵਜੇ ਦੇ ਨੇੜੇ ਤੇੜੇ ਇੱਕ 22 ਸਾਲਾ ਮਹਿਲਾ ਉੱਤੇ ਬੈਟਲਫੋਰਡ ਰੋਡ ਤੇ ਗਲੈਨ ਐਰਿਨ ਡਰਾਈਵ ਉੱਤੇ ਸਥਿਤ ਰਿਹਾਇਸ਼ੀ ਇਮਾਰਤ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦੇ ਟਰੌਮਾ ਸੈਂਟਰ ਲਿਜਾਇਆ ਗਿਆ ਜਿੱਥੇ ਹੌਲੀ ਹੌਲੀ ਉਹ ਸਿਹਤਯਾਬ ਹੋ ਗਈ। ਲੰਮੀਂ ਪੁੱਛਗਿੱਛ ਤੋਂ ਬਾਅਦ ਦੋ ਮਸ਼ਕੂਕਾਂ ਦੀ ਪਛਾਣ ਕੀਤੀ ਗਈ ਜਿਨ੍ਹਾਂ ਵਿੱਚੋਂ ਇੱਕ 25 ਸਾਲਾ ਵਿਅਕਤੀ ਨੂੰ ਐਤਵਾਰ ਨੂੰ ਹਿਰਾਸਤ ਵਿੱਚ ਲਿਆ ਗਿਆ। ਉਸ ਵਿਅਕਤੀ ਦਾ ਕੋਈ ਪੱਕਾ ਪਤਾ ਨਹੀਂ ਹੈ।
ਇਸ ਵਿਅਕਤੀ ਨੂੰ ਕਤਲ ਕਰਨ ਦੀ ਕੋਸਿ਼ਸ਼ ਕਰਨ ਤੇ ਹਥਿਆਰਾਂ ਨਾਲ ਸਬੰਧਤ ਕਈ ਦੋਸ਼ਾਂ ਤਹਿਤ ਚਾਰਜ ਕੀਤਾ ਗਿਆ। ਦੂਜੇ ਮਸ਼ਕੂਕ ਦੀ ਪਛਾਣ ਮਿਸੀਸਾਗਾ ਦੇ 30 ਸਾਲਾ ਵਿਅਕਤੀ ਵਜੋਂ ਹੀ ਜ਼ਾਹਿਰ ਕੀਤੀ ਗਈ ਹੈ। ਉਸ ਨੂੰ ਵੀ ਕਤਲ ਕਰਨ ਦੀ ਕੋਸਿ਼ਸ਼ ਕਰਨ ਦੇ ਮਾਮਲੇ ਵਿੱਚ ਚਾਰਜ ਕੀਤਾ ਗਿਆ। ਦੋਵਾਂ ਨੂੰ ਬਰੈਂਪਟਨ ਦੀ ਅਦਾਲਤ ਵਿੱਚ ਜ਼ਮਾਨਤ ਦੀ ਸੁਣਵਾਈ ਹੋਣ ਤੱਕ ਹਿਰਾਸਤ ਵਿੱਚ ਰੱਖਿਆ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ