Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਟੋਰਾਂਟੋ/ਜੀਟੀਏ

ਟ੍ਰਿਪਲ ਕਰਾਊਨ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਦੀਵਾਲੀ ਮਨਾਈ

October 30, 2019 11:02 AM

ਬਰੈਂਪਟਨ, (ਡਾ. ਝੰਡ) -ਟ੍ਰਿਪਲ ਕਰਾਊਨ ਸੀਨੀਅਰਜ਼ ਕਲੱਬ ਦੇ ਪ੍ਰਧਾਨ ਪ੍ਰੋ. ਨਿਰਮਲ ਸਿੰਘ ਧਾਰਨੀ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਉਨ੍ਹਾਂ ਦੀ ਕਲੱਬ ਦੇ ਮੈਂਬਰਾਂ ਵੱਲੋਂ ਮਿਲ ਕੇ 27 ਅਕਤੂਬਰ ਐਤਵਾਰ ਨੂੰ ਬਾਟਮਵੁੱਡ ਪਾਰਕ ਵਿਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪਾਰਕ ਵਿਚ ਕਿਸੇ ਸ਼ੈੱਡ ਦਾ ਨਾ ਹੋਣਾ ਅਤੇ ਉਸ ਦਿਨ ਹਵਾ ਚੱਲਣ ਕਾਰਨ ਹੋਈ ਸਰਦੀ ਵੀ ਬਜ਼ੁਰਗਾਂ ਦੇ ਉਤਸ਼ਾਹ ਵਿਚ ਰੋੜਾ ਨਾ ਬਣ ਸਕੀ ਅਤੇ ਉਹ ਸ਼ਾਮ ਦੇ ਤਿੰਨ ਵਜੇ ਪਾਰਕ ਵਿਚ ਇਕੱਤਰ ਹੋਣੇ ਸ਼ੁਰੂ ਹੋ ਗਏ। ਉਨ੍ਹਾਂ ਦੀ 50 ਦੇ ਕਰੀਬ ਗਿਣਤੀ ਹੋ ਜਾਣ 'ਤੇ ਮੈਂਬਰਾਂ ਦਰਮਿਆਨ ਹਿੰਦੂਆਂ, ਸਿੱਖਾਂ ਤੇ ਹੋਰ ਕਮਿਊਨਿਟੀਆਂ ਦੇ ਸਾਂਝੇ ਤਿਓਹਾਰ ਦੀਵਾਲੀ ਅਤੇ ਬੰਦੀ-ਛੋੜ ਦਿਵਸ ਬਾਰੇ ਵਿਚਾਰ-ਚਰਚਾ ਸ਼ੁਰੂ ਹੋ ਗਈ ਜਿਸ ਵਿਚ ਕਾਫ਼ੀ ਮੈਂਬਰਾਂ ਨੇ ਹਿੱਸਾ ਲਿਆ।
ਇਸ ਦੌਰਾਨ ਚਾਰ ਕੁ ਵਜੇ ਬੀਬੀ ਬਲਬੀਰ ਸੋਹੀ ਵੀ ਇਸ ਇਕੱਤਰਤਾ ਵਿਚ ਪਹੁੰਚ ਗਈ। ਕਲੱਬ ਦੇ ਮੈਂਬਰਾਂ ਰਤਨ ਸਿੰਘ ਭੱਟੀ ਅਤੇ ਪ੍ਰੋ. ਕੁਲਦੀਪ ਸਿੰਘ ਗਿੱਲ ਨੇ ਬਲਬੀਰ ਸੋਹੀ ਨੂੰ ਮੈਂਬਰਾਂ ਨੂੰ ਪਾਰਕ ਵਿਚ ਆ ਰਹੀਆਂ ਦਿੱਕਤਾਂ ਬਾਰੇ ਦੱਸਿਆ। ਬਲਬੀਰ ਸੋਹੀ ਨੇ ਇਹ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਨੂੰ ਇਹ ਸੱਭ ਕੁਝ ਲਿਖ ਕੇ ਦੇਣ ਲਈ ਕਿਹਾ ਤਾਂ ਕਿ ਉਹ ਇਨ੍ਹਾਂ ਨੂੰ ਬਰੈਂਪਟਨ ਦੇ ਰੀਜਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਸਿਟੀ ਕਾਊਂਸਲਰ ਹਰਕੀਰਤ ਸਿੰਘ ਦੇ ਧਿਆਨ ਵਿਚ ਲਿਆ ਕੇ ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਵਾ ਸਕਣ। ਬੀਬੀ ਰਮੇਸ਼ ਲੂੰਬਾ ਅਤੇ ਬਾਜਵਾ ਸਾਹਿਬ ਨੇ ਬਲਬੀਰ ਸੋਹੀ ਨੂੰ ਸਕੂਲੀ ਸਿਲੇਬਸ ਬਾਰੇ ਅਤੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਆਉਂਦੀਆਂ ਪ੍ਰੇਸ਼ਾਨੀਆਂ ਤੋਂ ਜਾਣੂੰ ਕਰਵਾਇਆ। ਇਸ ਤਰ੍ਹਾਂ ਇਸ ਸੰਖੇਪ ਜਿਹੇ ਦੀਵਾਲੀ ਸਮਾਗ਼ਮ ਦੇ ਸਿੱਟੇ ਬੜੇ ਸਾਰਥਿਕ ਨਿਕਲੇ। ਮੈਂਬਰਾਂ ਨੂੰ ਉਨ੍ਹਾਂ ਦੀਆਂ ਕੁਝ ਸਮੱਸਿਆਵਾਂ ਹੱਲ ਹੋਣ ਦੀ ਆਸ ਬੱਝੀ।
ਸਮਾਗ਼ਮ ਦੇ ਅਖ਼ੀਰ ਵਿਚ ਸਾਰਿਆਂ ਨੇ ਮਿਲ ਕੇ ਚਾਹ, ਗਰਮ-ਗਰਮ ਪਕੌੜਿਆਂ ਅਤੇ ਮਠਿਆਈਆਂ ਦਾ ਅਨੰਦ ਮਾਣਿਆਂ ਜਿਸ ਦਾ ਸੁਯੋਗ ਪ੍ਰਬੰਧ ਨਰਿੰਦਰ ਸਿੰਘ ਰੀਹਲ, ਮਨਜੀਤ ਸਿੰਘ ਗਿੱਲ ਤੇ ਕੁਲਦੀਪ ਸਿੰਘ ਗਿੱਲ ਵੱਲੋਂ ਕੀਤਾ ਗਿਆ। ਇਸ ਦੌਰਾਨ ਮੁਖ਼ਤਾਰ ਸਿੰਘ ਸੰਧਾ ਅਤੇ ਦਿਲਬਾਗ ਸਿੰਘ ਨੇ ਬੜੇ ਪਿਆਰ ਨਾਲ ਸਾਰੀ ਸੇਵਾ ਨਿਭਾਈ। ਅੰਤ ਵਿਚ ਕਲੱਬ ਦੇ ਮੀਤ-ਪ੍ਰਧਾਨ ਮਨਜੀਤ ਸਿੰਘ ਵੱਲੋਂ ਕਲੱਬ ਦੇ ਸਾਰੇ ਮੈਂਬਰਾਂ ਦਾ ਅਤੇ ਬੀਬੀਆਂ ਦਾ ਧੰਨਵਾਦ ਕੀਤਾ ਗਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤ ਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤ ਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫ ਬਰੈਂਪਟਨ ਦੇ ਮੌਸਮ `ਤੇ ਇੱਕ ਨਜ਼ਰ, ਅੱਜ ਧੁੱਪ ਨਿਕਲੀ ਰਹੇਗੀ ਈਟੋਬਿਕੋਕ ਵਿੱਚ ਵਾਹਨ ਪਲਟਣ ਕਾਰਨ 1 ਵਿਅਕਤੀ ਜਖ਼ਮੀ ਓਂਟਾਰੀਓ ਫਾਰਮਾਸਿਸਟਾਂ ਦੇ ਕਾਰਜ ਖੇਤਰ ਨੂੰ ਹੋਰ ਵਧਾਉਣ `ਤੇ ਕੀਤਾ ਜਾ ਰਿਹਾ ਵਿਚਾਰ ਮਿਸੀਸਾਗਾ ਵਿੱਚ ਕਾਰ `ਚ ਔਰਤ ਨੂੰ ਲੱਗੀ ਗੋਲੀ, ਪੁਲਿਸ ਨੇ ਸ਼ੱਕੀ ਵਾਹਨ ਦੀਆਂ ਤਸਵੀਰਾਂ ਕੀਤੀਆਂ ਜਾਰੀ ਟੋਰਾਂਟੋ ਦਾ ਨਵਾਂ ਪਾਰਕ ਲੇਸਲੀ ਲੁਕਆਊਟ ਲੋਕਾਂ ਲਈ ਖੁੱਲ੍ਹਿਆ, ਮੇਅਰ ਓਲੀਵੀਆ ਚਾਓ ਨੇ ਕੀਤਾ ਉਦਘਾਟਨ ਕਿੰਗਸਟਨ, ਓਂਟਾਰੀਓ ਵਿਚ ਇੱਕ ਕੈਂਪ ਵਿਚ ਚਾਕੂ ਨਾਲ ਹਮਲਾ, 2 ਲੋਕਾਂ ਦੀ ਮੌਤ, ਤੀਸਰੇ ਦੀ ਹਾਲਤ ਗੰਭੀਰ, ਮੁਲਜ਼ਮ ਗ੍ਰਿਫ਼ਤਾਰ ਬਾਇਵਰਡ ਮਾਰਕੀਟ ਵਿੱਚ ਦੇਰ ਰਾਤ ਛੁਰੇਬਾਜ਼ੀ ਦੌਰਾਨ ਇੱਕ ਵਿਅਕਤੀ ਦੀ ਮੌਤ