Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਮਾਲੀ ਵਿੱਚ ਫੌਜ ਉੱਤੇ ਅੱਤਵਾਦੀ ਹਮਲੇ ਵਿੱਚ 54 ਮੌਤਾਂ

November 04, 2019 07:29 AM

ਬਮਾਕੋ, 3 ਨਵੰਬਰ (ਪੋਸਟ ਬਿਊਰੋ)- ਮਾਲੀ ਦੇ ਫੌਜੀ ਟਿਕਾਣੇ ਉਤੇ ਹੋਏ ਅੱਤਵਾਦੀ ਹਮਲੇ ਵਿੱਚ 53 ਫੌਜੀ ਜਵਾਨਾਂ ਦੇ ਸਮੇਤ 54 ਵਿਅਕਤੀ ਮਾਰੇ ਗਏ ਹਨ। ਕੱਲ੍ਹ ਸ਼ਾਮ ਨੂੰ ਮੇਨਾਕਾ ਖੇਤਰ ਵਿਚਲੇ ਕੈਂਪ 'ਤੇ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਸੀ, ਜਿਸ ਬਾਰੇ ਦੇਸ਼ ਦੇ ਸੰਚਾਰ ਮੰਤਰੀ ਯਾਇਆ ਸੰਗਾਰੇ ਨੇ ਟਵਿੱਟਰ 'ਤੇ ਕਿਹਾ ਕਿ ਉਥੋਂ 54 ਲਾਸ਼ਾਂ ਮਿਲੀਆਂ ਹਨ ਤੇ ਹਮਲੇ ਵਿੱਚ ਭਾਰੀ ਨੁਕਸਾਨ ਹੋਇਆ ਹੈ।
ਇਸ ਬਾਰੇ ਮੰਤਰਾਲੇ ਦਾ ਕਹਿਣਾ ਹੈ ਕਿ ਸਥਿਤੀ ਕਾਬੂ ਹੇਠ ਹੈ। ਫੌਜੀ ਸੂਤਰਾਂ ਨੇ ਦੱਸਿਆ ਕਿ ਇਸ ਹਮਲੇ ਵਿੱਚ ਕਈ ਵਿਅਕਤੀ ਜ਼ਖਮੀ ਹੋਏ ਹਨ ਅਤੇ ਜਾਇਦਾਦ ਦਾ ਭਾਰੀ ਨੁਕਸਾਨ ਹੋਇਆ ਹੈ। ਪਤਾ ਲੱਗਾ ਹੈ ਕਿ ਹਮਲਾਵਰ ਭਾਰੀ ਹਥਿਆਰਾਂ ਨਾਲ ਲੈੱਸ ਸਨ ਅਤੇ ਉਹ ਮੋਟਰ ਸਾਈਕਲਾਂ ਅਤੇ ਵੈਨਾਂ 'ਤੇ ਆਏ ਅਤੇ ਤਿੰਨ ਹਿੱਸਿਆਂ ਵਿੱਚ ਵੰਡ ਗਏ ਅਤੇ ਉਨ੍ਹਾਂ ਤਿੰਨ ਥਾਵਾਂ ਤੋਂ ਇਕੱਠੇ ਹਮਲਾ ਬੋਲਿਆ। ਹਮਲਾ ਇੰਨਾ ਜ਼ਬਰਦਸਤ ਸੀ ਕਿ ਜਵਾਨਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ। ਫੌਜ ਨੂੰ ਸਥਿਤੀ ਕਾਬੂ ਕਰਨ ਵਿੱਚ ਕਈ ਘੰਟਿਆਂ ਦਾ ਸਮਾਂ ਲੱਗਾ। ਖੇਤਰ ਦੇ ਬਾਹਰੀ ਇਲਾਕੇ ਤੋਂ ਮਦਦ ਪਹੁੰਚਣ ਉੱਤੇ ਦੇਰ ਰਾਤ ਸਥਿਤੀ ਕਾਬੂ ਹੇਠ ਆ ਸਕੀ।
ਤਾਜ਼ਾ ਹਿੰਸਾ ਨਾਲ ਰਾਜਧਾਨੀ ਬਮਾਕੋ ਵਿੱਚ ਹੋਰ ਵੀ ਤਣਾਅ ਵਧਣ ਦੇ ਆਸਾਰ ਹਨ। ਇਥੇ ਫੌਜੀ ਪਰਵਾਰਾਂ ਨੇ ਰੋਸ ਪ੍ਰਦਰਸ਼ਨ ਕੀਤੇ ਸਨ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਜਵਾਨਾਂ ਦੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਨਹੀਂ ਸਨ। ਹਮਲੇ ਦੀ ਫੌਰੀ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ