Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਸਾਊਦੀ ਅਰਬ ਉੱਤੇ ਆਪਣੇ ਨਿੰਦਕਾਂ ਦੀ ਜਾਸੂਸੀ ਦੇ ਦੋਸ਼ ਲੱਗੇ, ਤਿੰਨ ਗ੍ਰਿਫਤਾਰ

November 07, 2019 10:34 PM

ਸਾਨ ਫ੍ਰਾਂਸਿਸਕੋ, 7 ਨਵੰਬਰ (ਪੋਸਟ ਬਿਊਰੋ)- ਏਥੋਂ ਦੀ ਫੈਡਰਲ ਅਦਾਲਤ ਨੇ ਸਾਊਦੀ ਅਰਬ ਦੇ ਸ਼ਾਹੀ ਪਰਿਵਾਰ ਦੀ ਨਿੰਦਾ ਕਰਨ ਵਾਲੇ ਟਵਿੱਟਰ ਯੂਜ਼ਰਾਂ ਦੀ ਜਾਸੂਸੀ ਕਰਨ ਦੇ ਦੋਸ਼ ਵਿੱਚ ਟਵਿੱਟਰ ਦੇ ਦੋ ਸਾਬਕਾ ਕਰਮਚਾਰੀਆਂ ਅਤੇ ਇਕ ਹੋਰ ਵਿਅਕਤੀ ਉੱਤੇ ਦੋਸ਼ ਤੈਅ ਕਰ ਦਿੱਤੇ ਹਨ।
ਅਮਰੀਕੀ ਨਿਆ ਮੰਤਰੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਬਾਅਦ ਮੰਤਰਾਲੇ ਨੇ ਬੁੱਧਵਾਰ ਨੂੰ ਦੱਸਿਆ ਕਿ ਸਾਊਦੀ ਅਰਬ ਦੇ ਦੋ ਨਾਗਰਿਕਾਂ ਤੇ ਇਕ ਅਮਰੀਕੀ ਨਾਗਰਿਕ ਨੇ ਰਿਆਦ ਦੇ ਸ਼ਾਹੀ ਪਰਿਵਾਰ ਵਲੋਂ ਇਨ੍ਹਾਂ ਨਾਰਾਜ਼ ਟਵਿਟਰ ਯੂਜ਼ਰਾਂ ਦੀ ਪਛਾਣ ਜ਼ਾਹਰ ਕਰਨ ਲਈ ਮਿਲ ਕੇ ਕੰਮ ਕੀਤਾ। ਵਾਸ਼ਿੰਗਟਨ ਪੋਸਟ ਨੇ ਖਬਰ ਦਿੱਤੀ ਕਿ ਅਦਾਲਤ ਵਿੱਚ ਦਾਇਰ ਪਟੀਸ਼ਨ ਦੇ ਮੁਤਾਬਕ ਦੋਸ਼ੀ ਸਾਊਦੀ ਅਰਬ ਦੇ ਕਿਸੇ ਅਣਪਛਾਤੇ ਅਧਿਕਾਰੀ ਦੇ ਇਸ਼ਾਰੇ ਉੱਤੇ ਇਹ ਕੁਝ ਕਰ ਰਹੇ ਸਨ ਤੇ ਇਹ ਅਧਿਕਾਰੀ ਕਿਸੇ ਅਜਿਹੇ ਵਿਅਕਤੀ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੂੰ ਪ੍ਰੋਸੀਕਿਊਸ਼ਨ ਨੇ ਸ਼ਾਹੀ ਪਰਿਵਾਰ ਦਾ ਨੰਬਰ ਇਕ ਮੈਂਬਰ ਕਿਹਾ ਸੀ। ਅਖਬਾਰ ਮੁਤਾਬਕ ਇਹ ਵਿਅਕਤੀ ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਹਨ। ਦੋਸ਼ੀਆਂ ਵਿੱਚ ਟਵਿੱਟਰ ਕਰਮਚਾਰੀ ਅਲੀ ਅਲਜ਼ਬਰਾ ਤੇ ਅਹਿਮਦ ਅਬੁਆਮੋ ਨਾਲ ਸ਼ਾਹੀ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਮਾਰਕੀਟਿੰਗ ਅਧਿਕਾਰੀ ਅਹਿਮਦ ਅਲਮੁਤਾਯਿਰੀ ਸ਼ਾਮਲ ਹਨ। ਅਮਰੀਕੀ ਅਟਾਰਨੀ ਡੇਵਿਡ ਐਂਡਰਸਨ ਨੇ ਕਿਹਾ ਕਿ ਅੱਜ ਪੇਸ਼ ਹੋਈ ਅਧਿਕਾਰਤ ਸ਼ਿਕਾਇਤ ਵਿੱਚ ਦੋਸ਼ ਹਨ ਕਿ ਸਾਊਦੀ ਅਰਬ ਦੇ ਏਜੰਟਾਂ ਨੇ ਦੇਸ਼ ਦੇ ਅਣਪਛਾਤੇ ਨਿੰਦਕਾਂ ਤੇ ਟਵਿੱਟਰ ਦੇ ਹਜ਼ਾਰਾਂ ਹੋਰ ਯੂਜ਼ਰਾਂ ਦੀ ਨਿੱਜੀ ਜਾਣਕਾਰੀ ਹਾਸਲ ਕਰਨ ਲਈ ਟਵਿੱਟਰ ਦੇ ਅੰਦਰੂਨੀ ਤੰਤਰ ਨੂੰ ਸੰਨ੍ਹ ਲਾਈ ਹੈ। ਉਨ੍ਹਾਂ ਨੇ ਇਕ ਬਿਆਨ ਵਿੱਚ ਕਿਹਾ ਕਿ ਅਮਰੀਕੀ ਕਾਨੂੰਨ ਨੇ ਅਮਰੀਕੀ ਕੰਪਨੀਆਂ ਨੂੰ ਏਦਾਂ ਦੀ ਗੈਰ-ਕਾਨੂੰਨੀ ਵਿਦੇਸ਼ੀ ਘੁਸਪੈਠ ਤੋਂ ਬਚਾਇਆ ਹੈ। ਅਸੀਂ ਅਮਰੀਕੀ ਕੰਪਨੀਆਂ ਜਾਂ ਇਨ੍ਹਾਂ ਦੀਆਂ ਤਕਨੀਕਾਂ ਨੂੰ ਅਮਰੀਕੀ ਕਾਨੂੰਨ ਦਾ ਉਲੰਘਣ ਕਰਦੇ ਹੋਏ ਵਿਦੇਸ਼ੀ ਦਬਾਅ ਦਾ ਹਿੱਸਾ ਨਹੀਂ ਬਣਨ ਦਿਆਂਗੇ। ਇਹ ਕੇਸ ਅਜਿਹੇ ਵੇਲੇ ਵਿੱਚ ਦਾਇਰ ਕੀਤਾ ਗਿਆ ਹੈ ਜਦੋਂ ਇਕ ਸਾਲ ਪਹਿਲਾਂ ਸਾਊਦੀ ਅਰਬ ਦੇ ਪੱਤਰਕਾਰ ਜਮਾਲ ਖਸ਼ੋਗੀ ਦੀ ਰਿਆਦ ਵੱਲੋਂ ਸਪਾਂਸਰਟ ਹੱਤਿਆ ਪਿੱਛੋਂ ਅਮਰੀਕਾ ਤੇ ਸਾਊਦੀ ਅਰਬ ਦੇ ਸਬੰਧ ਤਣਾਅ ਪੂਰਨ ਬਣੇ ਹੋਏ ਹਨ। ਖਸ਼ੋਗੀ ਵਾਸ਼ਿੰਗਟਨ ਪੋਸਟ ਤੋਂ ਇਲਾਵਾ ਕਈ ਅਖਬਾਰਾਂ ਲਈ ਲਿਖਦੇ ਸਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ