Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਮਰੀਕੀ ਸੂਬਾਈ ਚੋਣਾਂ ਵਿੱਚ ਮੁਸਲਿਮ ਔਰਤ ਸਣੇ ਭਾਰਤੀ ਮੂਲ ਦੇ ਚਾਰ ਜਣੇ ਜਿੱਤੇ

November 07, 2019 10:35 PM

ਵਾਸ਼ਿੰਗਟਨ, 7 ਨਵੰਬਰ (ਪੋਸਟ ਬਿਊਰੋ)- ਅਮਰੀਕਾ ਵਿੱਚ ਬੀਤੇ ਮੰਗਲਵਾਰ ਹੋਈਆਂ ਸਥਾਨਕ ਤੇ ਸੂਬਾਈ ਚੋਣਾਂ ਵਿੱਚ ਇਕ ਮੁਸਲਿਮ ਔਰਤ ਸਮੇਤ ਭਾਰਤੀ ਮੂਲ ਦੇ ਚਾਰ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਭਾਰਤਵੰਸ਼ੀ ਗਜ਼ਾਲਾ ਹਾਸ਼ਮੀ ਵਰਜੀਨੀਆ ਦੀ ਸੂਬਾਈ ਸੈਨੇਟ ਲਈ ਚੁਣੀ ਗਈ ਹੈ। ਉਹ ਇਸ ਸਦਨ ਵਿਚ ਪੁੱਜਣ ਵਾਲੀ ਪਹਿਲੀ ਮੁਸਲਿਮ ਔਰਤ ਹੈ। ਸੁਹਾਸ ਸੁਬਰਾਮਣੀਅਮ ਇਸ ਸੂਬੇ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਲਈ ਚੁਣੇ ਗਏ ਹਨ, ਜਦ ਕਿ ਭਾਰਤੀ ਮੂਲ ਦੇ ਐੱਮ ਰਾਜੂ ਅਤੇ ਡਿੰਪਲ ਅਜਮੇਰਾ ਨੇ ਸਥਾਨਕ ਚੋਣਾਂ ਵਿਚ ਜਿੱਤ ਦਰਜ ਕੀਤੀ ਹੈ।
ਡੈਮੋਕ੍ਰੇਟਿਕ ਉਮੀਦਵਾਰ ਵਜੋਂ ਪਹਿਲੀ ਵਾਰ ਚੋਣ ਲੜਨ ਵਾਲੀ ਹਾਸ਼ਮੀ ਰਿਪਬਲਿਕਨ ਆਗੂ ਅਤੇ ਮੌਜੂਦਾ ਸਟੇਟ ਸੈਨੇਟਰ ਗਲੇਨ ਸਟੂਅਰਟਵੈਂਟ ਨੂੰ ਹਰਾ ਕੇ ਕੌਮੀ ਪੱਧਰ ਉੱਤੇ ਸੁਰਖੀਆਂ ਵਿਚ ਆਈ ਹੈ। ਹਾਸ਼ਮੀ ਨੇ ਜਿੱਤ ਪਿੱਛੋਂ ਕਿਹਾ ਕਿ ਇਹ ਉਨ੍ਹਾਂ ਸਾਰੇ ਲੋਕਾਂ ਦੀ ਜਿੱਤ ਹੈ, ਜੋ ਮੰਨਦੇ ਹਨ ਕਿ ਵਰਜੀਨੀਆ ਦੇ ਪ੍ਰਗਤੀਸ਼ੀਲ ਵਿਕਾਸ ਦੀ ਲੋੜ ਹੈ। ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੇ ਵੀ ਹਾਸ਼ਮੀ ਨੂੰ ਵਧਾਈ ਦਿੱਤੀ ਹੈ। 50 ਸਾਲ ਪਹਿਲੇ ਆਪਣੇ ਪਰਿਵਾਰ ਨਾਲ ਅਮਰੀਕਾ ਆਈ ਹਾਸ਼ਮੀ ਜਾਰਜੀਆ ਸ਼ਹਿਰ ਵਿਚ ਪਲੀ ਸੀ। ਉਸ ਨੇ ਜਾਰਜੀਆ ਸਦਰਨ ਯੂਨੀਵਰਸਿਟੀ ਤੋਂ ਬੀ ਏ ਅਤੇ ਏਮਰੀ ਯੂਨੀਵਰਸਿਟੀ ਤੋਂ ਪੀ ਐੱਚ ਡੀ ਦੀ ਡਿਗਰੀ ਹਾਸਲ ਕੀਤੀ।
ਭਾਰਤੀਆਂ ਦੇ ਪ੍ਰਭਾਵ ਵਾਲੀ ਲਾਊਡਨ ਐਂਡ ਪ੍ਰਿੰਸ ਵਿਲੀਅਮ ਡਿਸਟ੍ਰਿਕਟ ਸੀਟ ਤੋਂ ਵਰਜੀਨੀਆ ਦੀ ਪ੍ਰਤੀਨਿਧ ਸਭਾ ਵਿਚ ਪੁੱਜਣ ਵਾਲੇ ਸੁਬਰਾਮਣੀਅਮ ਦੀ ਮਾਂ ਬੈਂਗਲੁਰੂ ਦੀ ਰਹਿਣ ਵਾਲੀ ਹੈ। ਉਹ 1979 ਵਿਚ ਅਮਰੀਕਾ ਵਿਚ ਵੱਸ ਗਈ ਸੀ। ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੇ ਰਾਜ ਦੇ ਦੌਰਾਨ ਸੁਬਰਾਮਣੀਅਮ ਨੂੰ ਤਕਨੀਕੀ ਨੀਤੀ ਉੱਤੇ ਵ੍ਹਾਈਟ ਹਾਊਸ ਦਾ ਸਲਾਹਕਾਰ ਬਣਾਇਆ ਸੀ।
ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ ਐੱਮ ਰਾਜੂ ਸਾਨ ਫਰਾਂਸਿਸਕੋ ਦੇ ਪਬਲਿਕ ਡਿਫੈਂਡਰ ਅਹੁਦੇ ਲਈ ਦੁਬਾਰਾ ਚੁਣੇ ਗਏ ਹਨ। ਕੋਲੰਬੀਆ ਯੂਨੀਵਰਸਿਟੀ ਤੋਂ ਪੜ੍ਹਾਈ ਕਰਨ ਵਾਲੇ ਰਾਜੂ ਇਸੇ ਸਾਲ ਪਹਿਲੀ ਵਾਰ ਡਿਫੈਂਡਰ ਆਫਿਸ ਵਿੱਚ ਪੁੱਜੇ ਸਨ।
ਨਾਰਥ ਕੈਰੋਲੀਨਾ ਵਿਚ ਡਿੰਪਲ ਅਜਮੇਰਾ ਸਾਰਲੇਟ ਸਿਟੀ ਕੌਂਸਲ ਲਈ ਫਿਰ ਚੁਣੀ ਗਈ ਹੈ। ਡਿੰਪਲ 16 ਸਾਲ ਦੀ ਉਮਰ ਵਿਚ ਆਪਣੇ ਮਾਂ-ਬਾਪ ਨਾਲ ਭਾਰਤ ਤੋਂ ਆਈ ਸੀ। ਓਦੋਂ ਉਸ ਨੂੰ ਅੰਗਰੇਜ਼ੀ ਬੋਲਣੀ ਨਹੀਂ ਆਉਂਦੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ