Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਤਨੀ ਦਾ ਵੀਜ਼ਾ ਨਾ ਮਿਲਿਆ ਤਾਂ ਭਾਰਤੀ ਲੋਕ ਵਾਪਸ ਮੁੜਨ ਲੱਗੇ

November 07, 2019 10:38 PM

ਆਕਲੈਂਡ, 7 ਨਵੰਬਰ (ਪੋਸਟ ਬਿਊਰੋ)- ਨਿਊਜ਼ੀਲੈਂਡ ਇਮੀਗ੍ਰੇਸ਼ਨ ਦੀ ਵੀਜ਼ਾ ਪ੍ਰਣਾਲੀ ਪਾਰਟਨਰਸ਼ਿੱਪ ਵਾਲੇ ਮਾਮਲੇ 'ਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਪਤਨੀ ਦਾ ਵੀਜ਼ਾ ਨਾ ਮਿਲਣ ਕਰਕੇ ਭਾਰਤੀ ਲੋਕ ਵਤਨ ਪਰਤਣ ਲੱਗੇ ਹਨ।
ਇਸ ਦੇਸ਼ ਦੀ ਪ੍ਰਧਾਨ ਮੰਤਰੀ ਨੇ ਜਿੱਥੇ ਇਮੀਗ੍ਰੇਸ਼ਨ ਵਿਭਾਗ ਨੂੰ ਇਹ ਕਿਹਾ ਹੈ ਕਿ ਉਹ ਪੁਰਾਣੀ ਪ੍ਰਣਾਲੀ 'ਤੇ ਕੰਮ ਕਰਨ ਉੱਤੇ ਗੌਰ ਕਰਨ, ਉਥੇ ਕੁਝ ਦਿਨ ਪਹਿਲਾਂ ਦੇਸ਼ ਦੇ ਇੱਕ ਮੰਤਰੀ ਤੇ ਪਾਰਲੀਮੈਂਟ ਮੈਂਬਰ ਸ਼ੇਨ ਜੋਸਨ ਨੇ ਕਿਹਾ ਸੀ ਕਿ ਜੇ ਭਾਰਤੀ ਲੋਕ ਇੱਥੇ ਖੁਸ਼ ਨਹੀਂ ਹਨ ਤਾਂ ਅਗਲੀ ਫਲਾਈਟ ਫੜ੍ਹ ਕੇ ਵਾਪਸ ਵੀ ਜਾ ਸਕਦੇ ਹਨ। ਇਸ ਗੱਲ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਵੀ ਹੋਏ ਤੇ ਵਿਚਾਰ ਚਰਚਾਵਾਂ ਵੀ ਹੋਈਆਂ ਸਨ। ਇਸ ਮਗਰੋਂ ਕੱਲ੍ਹ ਇੱਕ ਭਾਰਤੀ ਨੌਜਵਾਨ ਨੇ ਇਸ ਕਰਕੇ ਵਾਪਸੀ ਫਲਾਈਟ ਬੁੱਕ ਕਰ ਲਈ ਕਿ ਉਸਦੀ ਪਤਨੀ ਦਾ ਵੀਜ਼ਾ ਨਹੀਂ ਲੱਗ ਰਿਹਾ। ਇਹ ਨੌਜਵਾਨ ਇਥੋਂ ਦਾ ਪੱਕਾ ਵਸਨੀਕ ਹੈ ਤੇ ਆਪਣੀ ਪਤਨੀ ਦੇ ਵੀਜ਼ੇ ਦੀ ਉਡੀਕ ਕਰ ਰਿਹਾ ਹੈ। ਲੰਬਾ ਸਮਾਂ ਉਡੀਕ ਕਰਨ ਬਾਅਦ ਜਦੋਂ ਲੱਗਿਆ ਕਿ ਇਮੀਗ੍ਰੇਸ਼ਨ ਵੀਜ਼ਾ ਦੇਣ ਦੇ ਰੌਂਅ 'ਚ ਨਹੀਂ ਤਾਂ ਉਸਨੇ ਆਪਣੇ ਘਰ ਵਾਪਿਸ ਪਰਤ ਜਾਣਾ ਸਹੀ ਸਮਝਿਆ। ਉਸਨੇ ਅਪ੍ਰੈਲ ਮਹੀਨੇ ਵੀਜ਼ਾ ਅਪਲਾਈ ਕੀਤਾ ਸੀ ਅਤੇ ਉਹ ਆਪਣੀ ਪਤਨੀ ਨਾਲ 10 ਹਫਤੇ ਰਹਿ ਕੇ ਆਇਆ ਸੀ। ਇਮੀਗ੍ਰੇਸ਼ਨ ਨੇ ਇਹ ਇਤਰਾਜ਼ ਕੀਤਾ ਸੀ ਕਿ ਤੁਸੀਂ ਵਿਆਹ ਤੋਂ ਪਹਿਲਾਂ ਇਕੱਠੇ ਨਹੀਂ ਰਹੇ, ਇਸ ਕਰਕੇ ਵੀਜ਼ਾ ਨਹੀਂ ਦਿੱਤਾ ਜਾ ਰਿਹਾ। ਅਰੇਂਜਡ ਮੈਰਿਜ 'ਚ ਅਜਿਹਾ ਮੁਮਕਿਨ ਨਹੀਂ ਹੈ ਪਰ ਇਮੀਗ੍ਰੇਸ਼ਨ ਆਪਣੇ ਕਾਨੂੰਨ ਮੁਤਾਬਕ ਕੰਮ ਕਰ ਰਿਹਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ