Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਈਰਾਨ ਨੇ ਸਮੁੰਦਰ ਤੱਟ ਨੇੜੇ ਵਿਦੇਸ਼ੀ ਡਰੋਨ ਡੇਗਿਆ

November 10, 2019 01:39 AM

ਤਹਿਰਾਨ, 9 ਨਵੰਬਰ (ਪੋਸਟ ਬਿਊਰੋ)- ਈਰਾਨੀ ਸੁਰੱਖਿਆ ਬਲਾਂ ਨੇ ਕੱਲ੍ਹ ਖਾੜੀ ਸਮੁੰਦਰ ਤਟ 'ਤੇ ਸਥਿਤ ਬੰਦਰ-ਏ-ਮਹਿਸ਼ਰ ਦੇ ਨੇੜੇ ਇੱਕ ਵਿਦੇਸ਼ੀ ਡਰੋਣ ਨੂੰ ਮਾਰ ਸੁੱਟਿਆ। ਨਿਊਜ਼ ਏਜੰਸੀ ਇਰਨਾ ਨੇ ਈਰਾਨੀ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ, ਜਿਸ ਦੇ ਕਿਸੇ ਹੋਰ ਦੇਸ਼ ਨੇ ਪੁਸ਼ਟੀ ਨਹੀਂ ਕੀਤੀ।
ਈਰਾਨ ਦੇ ਦੱਖਣੀ ਖੁਜੇਸਤਾਨ ਸੂਬੇ ਦੇ ਗਵਰਨਰ ਘੋਲਮਰੇਜਾ ਸ਼ਰੀਤੀ ਨੇ ਦੱਸਿਆ, ਮਾਰ ਸੁੱਟਿਆ ਗਿਆ ਡਰੋਨ ਯਕੀਨੀ ਤੌਰ ਉੱਤੇ ਵਿਦੇਸ਼ੀ ਹੈ। ਉਸ ਦਾ ਮਲਬਾ ਬਰਾਮਦ ਕਰ ਲਿਆ ਹੈ ਤੇ ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਡਰੋਨ ਨੂੰ ਈਰਾਨ ਵਿੱਚ ਬਣਾਈ ਗਈ ਜ਼ਮੀਨ ਤੋਂ ਹਵਾ 'ਚ ਮਾਰ ਕਰਨ ਵਾਲੀ ‘ਮਰਸਾਦ' ਮਿਜ਼ਾਈਲ ਨਾਲ ਨਿਸ਼ਾਨਾ ਬਣਾਇਆ ਗਿਆ। ਅਜੇ ਤੱਕ ਇਹ ਜਾਣਕਾਰੀ ਨਹੀਂ ਮਿਲ ਸਕੀ ਕਿ ਇਹ ਮਿਲਟਰੀ ਡਰੋਨ ਸੀ ਜਾਂ ਸਿਵਿਲ ਡਰੋਨ ਤੇ ਕਿਸ ਦੇਸ਼ ਦਾ ਸੀ। ਇਸਤੋਂ ਪਹਿਲਾਂ ਈਰਾਨ ਨੇ ਜੁੂਨ 'ਚ ਇੱਕ ਅਮਰੀਕੀ ਸਰਵਿਲਾਂਸ ਡਰੋਨ ਨੂੰ ਡੇਗ ਲਿਆ ਸੀ। ਉਸ ਦਾ ਕਹਿਣਾ ਸੀ ਕਿ ਉਹ ਈਰਾਨੀ ਜਲ ਖੇਤਰ ਦੇ ਉਪਰ ਉਡਾਣ ਭਰ ਰਿਹਾ ਸੀ। ਅਮਰੀਕਾ ਦਾ ਕਹਿਣਾ ਸੀ ਕਿ ਉਸ ਦਾ ਡਰੋਨ ਕੌਮਾਂਤਰੀ ਹਵਾਈ ਖੇਤਰ ਵਿੱਚ ਸੀ। ਇਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੌਜ ਨੂੰ ਹਮਲਾ ਕਰਨ ਲਈ ਅਧਿਕਾਰ ਦੇ ਦਿੱਤੀ ਸੀ, ਪਰ ਆਖਰੀ ਸਮੇਂ 'ਚ ਉਨ੍ਹਾਂ ਨੇ ਹੁਕਮ ਵਾਪਸ ਲੈ ਲਿਆ ਸੀ।
ਇਸ ਤੋਂ ਇਲਾਵਾ 14 ਸਤੰਬਰ ਨੂੰ ਸਾਊਦੀ ਤੇਲ ਕੰਪਨੀ ‘ਅਰੈਮਕੋ' ਤੇ ਹੋਏ ਹਮਲੇ ਲਈ ਵੀ ਅਮਰੀਕਾ ਈਰਾਨ ਨੂੰ ਜ਼ਿੰਮੇਵਾਰ ਮੰਨਦਾ ਹੈ। ਹਾਲੇ ਮੌਜੂਦਾ ਘਟਨਾ 'ਤੇ ਅਮਰੀਕਾ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਇਜ਼ਰਾਇਲੀ ਫੌਜ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਵਿਦੇਸ਼ੀ ਮੀਡੀਆ ਦੀਆਂ ਖਬਰਾਂ 'ਤੇ ਪ੍ਰਤੀਕਿਰਿਆ ਨਹੀਂ ਦੇਂਦੇ। ਜ਼ਿਕਰਯੋਗ ਹੈ ਕਿ ਈਰਾਨ ਤੇ ਅਮਰੀਕਾ ਦੇ ਸਬੰਧ ਪਿਛਲੇ ਸਾਲ ਓਦੋਂ ਖਰਾਬ ਹੋ ਗਏ ਸਨ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਈਰਾਨ ਤੇ ਵਿਸ਼ਵ ਸ਼ਕਤੀਆਂ ਵਿਚਕਾਰ 2015 'ਚ ਹੋਏ ਸਮਝੌਤੇ ਤੋਂ ਹਟ ਗਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ