Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਸਿੱਖਾਂ ਕਾਰਨ ਹੀ ਅਮਰੀਕਾ ਅੱਜ ਦੁਨੀਆ ਦਾ ਇੱਕ ਸਰਵੋਤਮ ਦੇਸ਼ ਬਣਿਐ

November 11, 2019 07:49 AM

ਵਾਸ਼ਿੰਗਟਨ, 10 ਨਵੰਬਰ (ਪੋਸਟ ਬਿਊਰੋ)- ਅਮਰੀਕਾ ਦੇ ਚੋਟੀ ਦੇ ਪਾਰਲੀਮੈਂਟ ਮੈਂਬਰਾਂ ਨੇ ਅਮਰੀਕੀ ਪਾਰਲੀਮੈਂਟ ਵਿੱਚ ਇੱਕ ਮਤਾ ਪੇਸ਼ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 'ਤੇ ਅਮਰੀਕਾ ਦੇ ਵਿਕਾਸ ਵਿੱਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ।
ਪਤਾ ਲੱਗਾ ਹੈ ਕਿ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿਣ ਵਾਲੇ ਸਿੱਖ ਉਨ੍ਹਾਂ ਕਦਰਾਂ-ਕੀਮਤਾਂ ਦਾ ਪਾਲਣ ਕਰਦੇ ਹਨ, ਜਿਨ੍ਹਾਂ ਉੱਤੇ ਚੱਲਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ। ਅਮਰੀਕੀ ਸੈਨੇਟ ਵਿੱਚ ਡੈਮੋਕ੍ਰੇਟਿਕ ਮੈਂਬਰ ਡਿਕ ਡਰਬਿਨ, ਬਾਬ ਮੈਨੇਨਡੇਜ ਅਤੇ ਬੇਨ ਕਾਰਡਿਨ ਨੇ ਉਕਤ ਮਤਾ ਪੇਸ਼ ਕੀਤਾ। ਪ੍ਰਤੀਨਿਧ ਸਦਨ ਵਿੱਚ ਇਹ ਮਤਾ ਰਿਪਬਲਿਕਨ ਪਾਰਟੀ ਦੇ ਐਮ ਪੀ ਗਰੇਜ ਪੇਂਸ, ਡੈਮੋਕ੍ਰੇਟਿਕ ਪਾਰਟੀ ਦੇ ਪੀਟਰ ਨੇ ਪੇਸ਼ ਕੀਤਾ। ਡਰਬਿਨ ਨੇ ਕਿਹਾ ਕਿ ਅਮਰੀਕਾ ਵਾਲੇ ਸਿੱਖਾਂ ਨੇ ਅਮਰੀਕਾ ਦੀ ਸਮਾਜਕ, ਸਭਿਆਚਾਰਕ ਅਤੇ ਆਰਥਕ ਵੰਨ ਸੁਵੰਨਤਾ ਨੂੰ ਖੁਸ਼ਹਾਲ ਕੀਤਾ ਹੈ। ਇਸ ਦੇ ਨਾਲ ਅਮਰੀਕਾ ਦੀਆਂ ਹਥਿਆਰਬੰਦ ਫੌਜਾਂ ਦਾ ਮੈਂਬਰ ਬਣ ਕੇ ਵੀ ਉਨ੍ਹਾਂ ਦੇਸ਼ ਪ੍ਰਤੀ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਖੇਤੀ ਖੇਤਰ, ਸੂਚਨਾ ਅਤੇ ਟੈਕਨਾਲੋਜੀ, ਟਰੱਕ ਚਲਾਉਣ ਅਤੇ ਦਵਾਈਆਂ ਦੇ ਖੇਤਰਾਂ ਵਿੱਚ ਵੀ ਸਿੱਖਾਂ ਦਾ ਵਡਮੁੱਲਾ ਯੋਗਦਾਨ ਹੈ। ਜ਼ਿੰਦਗੀ ਦੇ ਹਰ ਖੇਤਰ ਵਿੱਚ ਸਿੱਖਾਂ ਦੇ ਸ਼ਾਨਦਾਰ ਯਾਗਦਾਨ ਕਾਰਨ ਅਮਰੀਕਾ ਕੱਲ੍ਹ ਦੁਨੀਆ ਦਾ ਇੱਕ ਸਰਵੋਤਮ ਦੇਸ਼ ਬਣਿਆ ਹੈ। ਸਿੱਖ ਭਾਈਚਾਰੇ ਨੇ ਨਿਊਜਰਸੀ ਅਤੇ ਅਮਰੀਕਾ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਅਦਾਰੇ ਸਥਾਪਤ ਕੀਤੇ ਹਨ। ਕਾਰਡਿਨ ਨੇ ਕਿਹਾ ਕਿ ਅਮਰੀਕੀ ਸਿੱਖ ਨਾਗਰਿਕ ਪੀੜ੍ਹੀਆਂ ਤੋਂ ਅਮਰੀਕਾ ਦਾ ਗੌਰਵਮਈ ਹਿੱਸਾ ਰਹੇ ਹਨ। ਅਸੀਂ ਆਸ ਕਰਦੇ ਹਾਂ ਕਿ ਉਹ ਭਵਿੱਖ ਵਿੱਚ ਵੀ ਅਮਰੀਕਾ ਨੂੰ ਹੋਰ ਖੁਸ਼ਹਾਲ ਬਣਾਉਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ