Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਦਲਾਈ ਲਾਮਾ ਦੇ ਵਾਰਸ ਦਾ ਮਾਮਲਾ ਯੂ ਐੱਨ ਵਿੱਚ ਉਠਾ ਸਕਦੈ ਅਮਰੀਕਾ

November 11, 2019 07:50 AM

ਵਾਸ਼ਿੰਗਟਨ, 10 ਨਵੰਬਰ (ਪੋਸਟ ਬਿਊਰੋ)- ਅੰਤਰਰਾਸ਼ਟਰੀ ਧਾਰਮਿਕ ਸੁਤੰਤਰਤਾ ਮਾਮਲਿਆਂ ਦੇ ਅਮਰੀਕਾ ਦੇ ਵਿਸ਼ੇਸ਼ ਦੂਤ ਨੇ ਕਿਹਾ ਕਿ ਅਮਰੀਕਾ ਚਾਹੰੁਦਾ ਹੈ ਕਿ ਦਲਾਈ ਲਾਮਾ ਦਾ ਵਾਰਸ ਚੁਣਨ ਦਾ ਕੇਸ ਯੂ ਐਨ ਵਿੱਚ ਉਠਾਇਆ ਜਾਏ ਤਾਂ ਕਿ ਤਿੱਬਤੀਆਂ ਦੇ ਰੂਹਾਨੀ ਨੇਤਾ ਦਾ ਵਾਰਸ ਚੁਣਨ ਦੀ ਚੀਨ ਦੀ ਕੋਸ਼ਿਸ਼ ਨੂੰ ਰੋਕਿਆ ਜਾ ਸਕੇ।
ਅਮਰੀਕੀ ਵਿਸ਼ੇਸ਼ ਦੂਤ ਸੈਮ ਬਰਾਊਨਬੈਕ ਨੇ ਕਿਹਾ ਕਿ ਉਨ੍ਹਾਂ ਨੇ 84 ਸਾਲਾ ਦਲਾਈ ਲਾਮਾ ਤੋਂ ਧਰਮਸ਼ਾਲਾ ਵਿੱਚ ਪਿਛਲੇ ਹਫਤੇ ਮੁਲਾਕਾਤ ਕਰ ਕੇ ਵਾਰਸ ਦੇ ਮਾਮਲੇ 'ਤੇ ਲੰਬੀ ਚਰਚਾ ਕੀਤੀ ਸੀ। ਬਰਾਊਨਬੈਕ ਨੇ ਦੱਸਿਆ ਕਿ ਉਨ੍ਹਾਂ ਨੇ ਦਲਾਈ ਲਾਮਾ ਨੂੰ ਕਿਹਾ ਕਿ ਅਮਰੀਕਾ ਇਸ ਗੱਲ ਲਈ ਵਿਸ਼ਵ ਪੱਧਰ 'ਤੇ ਸਮਰਥਨ ਹਾਸਲ ਕਰਨ ਦੀ ਕੋਸ਼ਿਸ਼ ਕਰੇਗਾ ਕਿ ਅਗਲੇ ਅਧਿਆਤਮਿਕ ਨੇਤਾ ਦੀ ਚੋਣ ਚੀਨ ਸਰਕਾਰ ਨਹੀਂ, ਬਲਕਿ ਬੁੱਧ ਧਰਮ ਦੇ ਪੈਰੋਕਾਰ ਤਿੱਬਤੀ ਕਰਨ। ਉਨ੍ਹਾਂ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਯੂ ਐਨ ਇਸ ਮਾਮਲੇ ਨੂੰ ਉਠਾਏਗਾ। ਬਰਾਊਨਬੈਕ ਨੇ ਸਵੀਕਾਰ ਕੀਤਾ ਕਿ ਸੁਰੱਖਿਆ ਪ੍ਰੀਸ਼ਦ ਵਿੱਚ ਵੀਟੋ ਸ਼ਕਤੀ ਰੱਖਣ ਵਾਲਾ ਚੀਨ ਇਸ ਸੰਬੰਧੀ ਹਰ ਕਦਮ ਨੂੰ ਰੋਕਣ ਦੀ ਕੋਸ਼ਿਸ਼ ਕਰੇਗਾ, ਪਰੰਤੁੂ ਬਾਕੀ ਦੇਸ਼ ਸੰਯੁਕਤ ਰਾਸ਼ਟਰ ਵਿੱਚ ਆਪਣੀ ਆਵਾਜ਼ ਤਾਂ ਉਠਾ ਸਕਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ