Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਜਾਅਲੀ ਮੁਖਤਿਆਰ ਨਾਮੇ ਅਤੇ ਆਧਾਰ ਕਾਰਡ ਨਾਲ 1.68 ਕਰੋੜ ਦੀ ਠੱਗੀ

November 11, 2019 07:57 AM

ਨਕੋਦਰ, 10 ਨਵੰਬਰ (ਪੋਸਟ ਬਿਊਰੋ)- ਇਸ ਨਗਰ ਦੇ ਥਾਣਾ ਸਿਟੀ ਦੀ ਪੁਲਸ ਨੇ ਧੋਖਾਧੜੀ ਅਤੇ ਅਪਰਾਧਕ ਸਾਜ਼ਿਸ਼ ਦੇ ਦੋਸ਼ ਵਿੱਚ ਇੱਕ ਮਹਿਲਾ ਸਮੇਤ ਪੰਜ ਜਣਿਆਂ ਖਿਲਾਫ ਕੇਸ ਦਰਜ ਕੀਤਾ ਹੈ।
ਥਾਣਾ ਇੰਚਾਰਜ ਮੁਹੰਮਦ ਜ਼ਮੀਲ ਨੇ ਦੱਸਿਆ ਕਿ ਲਾਂਬਾ ਪੁਲਸ ਸਟੇਸ਼ਨ ਹੇਠਲੇ ਸੰਗਲ ਸੋਹਲ ਪਿੰਡ ਦੇ ਸੁਖਦੀਪ ਸਿੰਘ ਨੇ ਜਲੰਧਰ (ਦਿਹਾਤੀ) ਦੇ ਡਿਪਟੀ ਸੁਪਰਡੈਂਟ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਨੇ 12 ਏਕੜ ਜ਼ਮੀਨ ਦੀਆਂ ਤਿੰਨ ਰਜਿਸਟਰੀਆਂ ਕਰਾਈਆਂ ਹਨ, ਜੋ ਨਕੋਦਰ ਤਹਿਸੀਲ ਵਿੱਚ ਦਰਜ ਹਨ। ਬਾਅਦ ਵਿੱਚ ਉਸ ਨੂੰ ਇਹ ਪਤਾ ਲੱਗਾ ਕਿ ਜਾਅਲੀ ਮੁਖਤਿਆਰਨਾਮਾ ਅਤੇ ਜਾਅਲੀ ਆਧਾਰ ਕਾਰਡ ਬਣਾ ਕੇੇ ਸਾਡੇ ਨਾਲ ਧੋਖਾ ਕੀਤਾ ਗਿਆ ਹੈ ਅਤੇ ਦਵਿੰਦਰ ਸਿੰਘ ਵਾਲੀਆ ਨੇ ਜਾਅਲੀ ਮੁਖਤਿਆਰਨਾਮਾ ਆਪਣੇ ਨਾਂਅ ਬਣਵਾਇਆ ਤੇ ਇੱਕ ਬੇਨਾਮੀ ਔਰਤ ਨੇ ਊਸ਼ਾ ਰਾਣੀ ਬਣ ਕੇ ਪੇਸ਼ ਹੋ ਕੇ ਜਾਅਲੀ ਆਧਾਰ ਕਾਰਡ ਲਗਾ ਕੇ ਗੋਰਾਇਆ ਤਹਿਸੀਲ ਵਿੱਚ ਮੁਖਤਿਆਰਨਾਮਾ ਦਵਿੰਦਰ ਸਿੰਘ ਦੇ ਨਾਂਅ 'ਤੇ ਦਰਜ ਕਰਵਾਇਆ ਹੈ। ਆਰਥਿਕ ਅਪਰਾਧ ਸੈੱਲ ਜ਼ਿਲਾ ਜਲੰਧਰ (ਰੂਰਲ) ਨੇ ਆਪਣੀ ਜਾਂਚ ਰਿਪੋਰਟ ਵਿੱਚ ਕਿਹਾ ਕਿ ਸੋਚੀ ਸਮਝੀ ਸਾਜ਼ਿਸ਼ ਫਰਜ਼ੀ ਪਾਵਰ ਆਫ ਅਟਾਰਨੀ ਅਤੇ ਆਧਾਰ ਕਾਰਡ ਤਿਆਰ ਕਰਵਾ ਕੇ ਰਜਿਸਟਰੀਆਂ ਕਰਵਾ ਕੇ 1,68,50,000 ਰੁਪਏ ਦੀ ਠੱਗੀ ਕੀਤੀ ਹੈ। ਜਾਂਚ ਰਿਪੋਰਟ 'ਤੇ ਡੀ ਏ ਲੀਗਲ ਦੀ ਰਾਏ ਉਪਰੰਤ ਐੱਸ ਐੱਸ ਪੀ ਦੇ ਹੁਕਮਾਂ 'ਤੇ ਪੁਲਸ ਨੇ ਊਸ਼ਾ ਰਾਣੀ ਵਾਸੀ ਖਲਵਾੜਾ ਰੋਡ ਫਗਵਾੜਾ ਸ਼ਹੀਦ ਜਰਨੈਲ ਸਿੰਘ ਨਗਰ ਲੁਧਿਆਣਾ ਦੇ ਵਾਸੀ ਜਸਵਿੰਦਰ ਸਿੰਘ, ਚੱਕ ਕਲਾਲ ਪਿੰਡ (ਐ/ੱਸ ਬੀ ਐੱਸ ਨਗਰ) ਦੇ ਵਾਸੀ ਦਵਿੰਦਰ ਸਿੰਘ ਵਾਲੀਆ, ਦੁਸਾਂਝ ਕਲਾਂ ਪਿੰਡ ਵਾਸੀ ਪਲਵਿੰਦਰ ਸਿੰਘ ਅਤੇ ਬੜਾ ਪਿੰਡ ਵਾਸੀ ਹਰਜੀਤ ਸਿੰਘ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ ਤੇ ਅੱਗੇ ਦੀ ਜਾਂਚ, ਜਾਂਚ ਅਧਿਕਾਰੀ ਏ ਐੱਸ ਆਈ ਜੀਤ ਸਿੰਘ ਨੂੰ ਸੌਂਪ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ