Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਨੌਜਵਾਨ ਨੇ ਸੁੱਤੇ ਹੋਏ ਪਰਵਾਰ ਉੱਤੇ ਹਮਲਾ ਕਰ ਕੇ ਆਪਣੀ ਮਾਂ ਦਾ ਕਤਲ ਕੀਤਾ

November 11, 2019 07:58 AM

ਬਨੂੜ, 10 ਨਵੰਬਰ (ਪੋਸਟ ਬਿਊਰੋ)- ਥਾਣਾ ਸ਼ੰਭੂ ਦੇ ਪਿੰਡ ਤੇਪਲਾ ਦੇ ਇੱਕ ਨੌਜਵਾਨ ਨੇ ਕੱਲ੍ਹ ਰਾਤ ਆਪਣੇ ਪਰਵਾਰ 'ਤੇ ਕਾਤਲਾਨਾ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮਾਤਾ ਦੀ ਮੌਤ ਹੋ ਗਈ ਅਤੇ ਪਤਨੀ, ਦੋ ਧੀਆਂ ਤੇ ਪੁੱਤਰ ਗੰਭੀਰ ਜ਼ਖਮੀ ਹੋ ਗਏ, ਜਿਸ ਬਾਰੇ ਕੇਸ ਦਰਜ ਕਰ ਲਿਆ ਗਿਆ ਹੈ।
ਇਸ ਸੰਬੰਧ ਵਿੱਚ ਥਾਣਾ ਮੁਖੀ ਪ੍ਰੇਮ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਸਵਰਗਵਾਸੀ ਜਗਦੀਸ਼ ਚੰਦ ਵੱਲੋਂ ਕੀਤੇ ਗਏ ਹਮਲੇ ਦੀ ਜਾਣਕਾਰੀ ਪਿੰਡ ਵਾਸੀਆਂ ਨੂੰ ਉਦੋਂ ਮਿਲੀ, ਜਦੋਂ ਸਵੇਰੇ ਪਿੰਡ ਦੇ ਲੋਕਾਂ ਨੇ ਦੇਖਿਆ ਕਿ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਵਿੱਚੋਂ ਕੋਈ ਵੀ ਨਹੀਂ ਜਾਗਿਆ। ਜਦੋਂ ਪਿੰਡ ਵਾਸੀਆਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਉਥੇ ਖੂਨ ਨਾਲ ਲੱਥਪੱਥ ਪਰਵਾਰਕ ਮੈਂਬਰ ਪਏ ਸਨ। ਇਸ ਘਟਨਾ ਦੀ ਸੂਚਨਾ ਨੇ ਤੁਰੰਤ ਥਾਣਾ ਸੰਭੂ ਦੀ ਪੁਲਸ ਨੂੰ ਦਿੱਤੀ। ਉਨ੍ਹਾਂ ਨੇ ਤੁਰੰਤ ਥਾਣਾ ਸ਼ੰਭੂ ਦੀ ਪੁਲਸ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਤਾਂ ਉਸ ਦੀ ਮਾਤਾ ਨਾਇਬ ਕੌਰ (50) ਦੀ ਮੌਤ ਹੋ ਚੁੱਕੀ ਸੀ ਅਤੇ ਪਤਨੀ ਕੁਲਵਿੰਦਰ ਕੌਰ (30), ਪੁੱਤਰ ਅਲਾਸਕਾ (10), ਬਲਸਕਾ (8) ਤੇ ਪੁੱਤਰ ਜੈਵੀਰ ਸਿੰਘ (6) ਗੰਭੀਰ ਜ਼ਖਮੀ ਸਨ, ਜਿਨ੍ਹਾਂ ਨੂੰ ਰਾਜਪੁਰਾ ਦੇ ਹਸਪਤਾਲ ਵਿੱਚ ਭੇਜਿਆ ਸੀ। ਓਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਰੈਫਰ ਕਰ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਹਰਜਿੰਦਰ ਸਿੰਘ ਵਾਸੀ ਸਿਰਕੱਪੜਾ ਥਾਣਾ ਸਨੌਰ ਦੇ ਬਿਆਨਾਂ ਉੱਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ