ਮੋਗਾ, 10 ਨਵੰਬਰ (ਪੋਸਟ ਬਿਊਰੋ)- ਥਾਣਾ ਬਾਘਾਪੁਰਾਣਾ ਦੇ ਪਿੰਡ ਹਰੀਏਵਾਲਾ ਵਾਸੀ ਹੋਮਗਾਰਡ ਜਵਾਨ ਨੇ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ।
ਥਾਣਾ ਬਾਘ ਾਪੁਰਾਣਾ ਦੇ ਏ ਐਸ ਆਈ ਗੁਰਤੇਜ ਸਿੰਘ ਮੁਤਾਬਕ ਮ੍ਰਿਤਕ ਬਲਵਿੰਦਰ ਸਿੰਘ ਪਿੰਡ ਹਰੀਏਵਾਲਾ ਦੇ ਭਰਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪੰਜਾਬ ਹੋਮਗਾਰਡ ਵਿੱਚ ਤੈਨਾਤ ਸੀ, ਜਿਸ ਦੇ ਦੋ ਬੱਚੇ ਸਨ। ਉਸ ਦੀ ਪਤਨੀ ਕਮਲਜੀਤ ਕੌਰ ਅਕਸਰ ਉਸ ਦੇ ਭਰਾ ਦੇ ਨਾਲ ਝਗੜਾ ਕਰਦੀ ਰਹਿੰਦੀ ਸੀ, ਜਿਸ ਦੇ ਕਾਰਨ ਉਸ ਦਾ ਭਰਾ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਸ਼ੁੱਕਰਵਾਰ ਸ਼ਾਮ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਦਵਾਈ ਖਾ ਲਈ, ਹਾਲਤ ਖਰਾਬ ਹੋਣ ਤੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮਹਿੰਦਰ ਸਿੰਘ ਦੇ ਬਿਆਨ 'ਤੇ ਮ੍ਰਿਤਕ ਦੀ ਪਤਨੀ ਕਮਲਜੀਤ ਕੌਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।