Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਜਿ਼ਮਨੀ ਚੋਣ ਲਈ ਲਿਬਰਲਾਂ ਵੱਲੋਂ ਬਲਾਇਸ ਨੂੰ ਕੀਤਾ ਗਿਆ ਨਾਮਜਦ

November 11, 2019 08:14 AM

ਓਰਲੀਆਨਜ਼, ਓਨਟਾਰੀਓ, 10 ਨਵੰਬਰ (ਪੋਸਟ ਬਿਊਰੋ) : ਓਨਟਾਰੀਓ ਦੀ ਲਿਬਰਲ ਪਾਰਟੀ ਵੱਲੋਂ ਓਰਲੀਆਨਜ਼ ਹਲਕੇ ਵਿੱਚ ਹੋਣ ਜਾ ਰਹੀਆਂ ਜਿ਼ਮਨੀ ਚੋਣਾਂ ਲਈ ਸਟੀਫਨ ਬਲਾਇਸ ਨੂੰ ਨਾਮਜਦ ਕੀਤਾ ਗਿਆ ਹੈ।
ਬਲਾਇਸ, ਜੋ ਕਿ ਇਸ ਤੋਂ ਪਹਿਲਾਂ ਕੈਥੋਲਿਕ ਸਕੂਲ ਬੋਰਡ ਦੇ ਟਰੱਸਟੀ ਤੇ ਮਿਊਂਸਪਲ ਕਾਊਂਸਲਰ ਰਹਿ ਚੁੱਕੇ ਹਨ, ਨੂੰ ਸ਼ਨਿੱਚਰਵਾਰ ਨੂੰ ਪਾਰਟੀ ਵੋਟ ਦੌਰਾਨ ਨਾਮੀਨੇਟ ਕੀਤਾ ਗਿਆ। ਉਨ੍ਹਾਂ ਨੂੰ ਮੈਰੀ ਫਰਾਂਸ ਲੈਲੌਂਡੇ ਦੀ ਥਾਂ ਲੈਣ ਲਈ ਨਾਮਜਦ ਕੀਤਾ ਗਿਆ ਹੈ। ਲੈਲੌਂਡੇ ਨੇ ਚਾਰ ਸਾਲ ਤੱਕ ਓਰਲੀਆਨਜ਼ ਦੀ ਨੁਮਾਂਇੰਦਗੀ ਕੀਤੀ ਤੇ ਫਿਰ ਉਹ ਫੈਡਰਲ ਪਾਲੀਟਿਕਸ ਵਿੱਚ ਚਲੀ ਗਈ ਤੇ ਹੁਣ ਹਾਊਸ ਆਫ ਕਾਮਨਜ਼ ਵਿੱਚ ਇਸ ਹਲਕੇ ਦੀ ਨੁਮਾਇੰਦਗੀ ਕਰ ਰਹੀ ਹੈ।
ਓਰਲੀਆਨਜ਼ ਉਨ੍ਹਾਂ ਦੋ ਹਲਕਿਆਂ ਵਿੱਚੋਂ ਇੱਕ ਹੈ ਜਿੱਥੇ ਆਉਣ ਵਾਲੇ ਕੁੱਝ ਮਹੀਨਿਆਂ ਵਿੱਚ ਜਿ਼ਮਨੀ ਚੋਣਾਂ ਕਰਵਾਈਆਂ ਜਾਣੀਆਂ ਹਨ। ਇਸ ਦੇ ਨਾਲ ਲੱਗਦੀ ਓਟਵਾ-ਵੇਨੀਅਰ ਸੀਟ ਵੀ ਖਾਲੀ ਪਈ ਹੈ। ਲਿਬਰਲ ਨਥਾਲੀ ਡੈੱਸ ਰੋਜੀਅਰਜ਼ ਇਸ ਹਲਕੇ ਦੀ ਨੁਮਾਇੰਦਗੀ ਕਰਦੀ ਸੀ ਪਰ ਟੋਰਾਂਟੋ ਦੇ ਮੈਸੀ ਕਾਲਜ ਵਿੱਚ ਅਹੁਦਾ ਸਾਂਭਣ ਤੋਂ ਬਾਅਦ ਉਨ੍ਹਾਂ ਬੀਤੀਆਂ ਗਰਮੀਆਂ ਵਿੱਚ ਅਸਤੀਫਾ ਦੇ ਦਿੱਤਾ। ਇਸ ਦੌਰਾਨ ਬਲਾਇਸ ਨੇ ਇੱਕ ਪ੍ਰੈੱਸ ਰਲੀਜ਼ ਵਿੱਚ ਆਖਿਆ ਕਿ ਉਹ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਕੀਤੀਆਂ ਗਈਆਂ ਕਟੌਤੀਆਂ ਦੇ ਖਿਲਾਫ ਖੜ੍ਹੇ ਹੋਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ