Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਨਵਜੋਤ ਸਿੱਧੂ ਵੱਲੋਂ ਪਾਕਿਸਤਾਨ ਵਿੱਚ ਜਾ ਕੇ ਕੀਤੀ ਬਿਆਨਬਾਜ਼ੀ ਤੋਂ ਭਾਜਪਾ ਭੜਕ ਉੱਠੀ

November 11, 2019 08:21 AM

ਨਵੀਂ ਦਿੱਲੀ, 10 ਨਵੰਬਰ, (ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਲੋਕਲ ਬਾਡੀਜ਼ ਮੰਤਰੀ ਤੇ ਕਾਂਗਰਸ ਪਾਰਟੀ ਦੇ ਆਗੂ ਨਵਜੋਤ ਸਿੰਘ ਸਿੱਧੂ ਵੱਲੋਂਪਾਕਿਸਤਾਨ ਵਿੱਚ ਜਾ ਕੇ ਕੀਤੀ ਗਈ ਬਿਆਨਬਾਜ਼ੀ ਤੋਂਭਾਜਪਾ ਭੜਕ ਪਈ ਹੈ ਅਤੇ ਉਸ ਨੇ ਸਿੱਧੂ ਦੀ ਇਸ ਬਿਆਨਬਾਜ਼ੀ ਦੇ ਮਾਮਲੇ ਵਿੱਚ ਕਾਂਗਰਸ ਪਾਰਟੀਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਸਫਾਈ ਦੇਣ ਅਤੇ ਸਾਰੇ ਭਾਰਤ ਦੇ ਲੋਕਾਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ।
ਵਰਨਣ ਯੋਗ ਹੈ ਕਿ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਲਈ ਭਾਰਤ-ਪਾਕਿ ਬਾਰਡਰ ਉੱਤੇ ਖੋਲ੍ਹੇ ਗਏ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਵਿੱਚ ਹੋਏ ਸਮਾਗਮ ਮੌਕੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਹੱਦੋਂ ਬਾਹਲੀ ਤਾਰੀਫ ਕੀਤੀ ਸੀ ਅਤੇ ਕੁਝ ਅਣਸੁਖਾਵੀਂ ਚੋਭਾਂ ਲਾਈਆਂ ਸਨ। ਇਸ ਸੰਬੰਧ ਵਿੱਚ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਕਰਤਾਰਪੁਰ ਲਾਂਘੇਅਤੇ ਰਾਮ ਜਨਮ ਭੂਮੀ ਬਾਰੇ ਕਾਂਗਰਸ ਪਾਰਟੀ ਦਾ ਜੋ ਵਿਹਾਰ ਰਿਹਾ ਹੈ, ਉਹ ਅੱਜ ਸਾਡੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਦੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਵੱਲੋਂ ਮੁੱਖ ਮਹਿਮਾਨ ਵਜੋਂ ਗਏ ਤਾਂ ਭਾਰਤ ਤੋਂ ਗਏ ਪਹਿਲੇ ਜਥੇ ਵਿੱਚ ਨਹੀਂਗਏ। ਉਹ ਸਿੱਖਾਂ ਦਾ ਨੁਮਾਇੰਦਾ ਹੋਣ ਦਾ ਦਾਅਵਾ ਕਰਦੇ ਹਨ ਤੇ ਪਾਕਿਸਤਾਨ ਵਿੱਚ ਜਾ ਕੇ ਓਥੋਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਸੰਸਾ ਵਿੱਚ ਕਸੀਦੇ ਪੜ੍ਹਦੇ ਰਹੇ।ਪਾਤਰਾ ਨੇ ਕਿਹਾ ਕਿ ਸਿੱਧੂ ਕਾਂਗਰਸ ਪਾਰਟੀ ਦੇ ਕੱਦਾਵਰ ਨੇਤਾ ਹਨ, ਪਰ ਉਨ੍ਹਾਂ ਨੇ ਪਾਕਿਸਤਾਨ ਵਿੱਚ ਕੀਤੇ ਭਾਸ਼ਣਨਾਲਆਪਣੇ ਦੇਸ਼ ਦਾ ਕੱਦ ਛੁਟਿਆਉਣ ਦਾ ਯਤਨ ਕੀਤਾ ਹੈ ਅਤੇ ਸਿੱਧੂ ਵੱਲੋਂ ਇਮਰਾਨ ਖਾਨ ਦੀ ਤੁਲਨਾ ਸਿਕੰਦਰ ਨਾਲ ਕਰਨੀ ਵੀ ਨਿੰਦਾਜਨਕ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦਾ ਕਹਿਣਾ ਹੈ ਕਿ ਅਸੀਂ ਮਾਰ ਰਹੇ ਤੇ ਪਾਕਿਸਤਾਨ ਬਚਾ ਰਿਹਾ ਹੈ। ਇਹ ਕਾਂਗਰਸੀ ਮਾਨਸਿਕਤਾ ਨੂੰ ਦਰਸਾਉਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼