Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਪੰਜਾਬ

ਕਰਤਾਰਪੁਰ ਲਾਂਘਾ ਖੁੱਲ੍ਹਣ ਵੇਲੇ ਜਥੇਦਾਰ ਅਕਾਲ ਤਖਤ ਦੇ ਭਾਸ਼ਣ ਨੇ ਨਵਾਂ ਵਿਵਾਦ ਛੇੜਿਆ

November 11, 2019 08:58 AM

ਅੰਮ੍ਰਿਤਸਰ, 10 ਨਵੰਬਰ, (ਪੋਸਟ ਬਿਊਰੋ)- ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੁੱਲ੍ਹਣ ਦੇ ਨਾਲ ਇੱਕ ਨਵਾਂ ਵਿਵਾਦ ਛਿੜ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਓਧਰਲੇ ਪਾਸੇ ਜਾ ਕੇ ਦਿੱਤੇ ਭਾਸ਼ਣ ਵਿੱਚ ਇਹ ਕਿਹਾ ਹੈ ਕਿ ਭਾਰਤ ਵੱਲੋਂ ਲਾਂਘਾ ਖੁੱਲ੍ਹ ਗਿਆ ਹੈ, ਏਦਾਂ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਲਈ ਵੀ ਗੁਰਦੁਆਰਾ ਡੇਰਾ ਬਾਬਾ ਨਾਨਕ ਜਾਣ ਵਾਸਤੇ ਲਾਂਘਾ ਖੋਲ੍ਹਿਆ ਜਾਵੇ।
ਵਰਨਣ ਯੋਗ ਹੈ ਕਿ ਇਸ ਵੇਲੇ ਕਰਤਾਰਪੁਰ ਸਾਹਿਬ ਲਈ ਖੋਲ੍ਹੇ ਗਏ ਲਾਂਘੇ ਤੋਂ ਸਿਰਫ ਭਾਰਤ ਵੱਲੋਂ ਸੰਗਤ ਜਾਣ ਤੇ ਮੁੜਨ ਦੀ ਖੁੱਲ੍ਹ ਦਿੱਤੀ ਗਈ ਹੈ। ਇਸ ਪਿੱਛੋਂ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਵਾਸਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਵਾਲੀ ਮੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲੀ ਵਾਰ ਉਠਾਈ ਹੈ। ਉਨ੍ਹਾ ਨੇ ਭਾਰਤ ਤੇ ਪਾਕਿਸਤਾਨ ਸਰਕਾਰਾਂ ਤੋਂ ਮੰਗ ਕਰ ਦਿੱਤੀ ਹੈ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਲਈ ਵੀ ਗੁਰਦੁਆਰਾ ਡੇਰਾ ਬਾਬਾ ਨਾਨਕ ਲਈ ਲਾਂਘਾ ਖੋਲ੍ਹਿਆ ਜਾਵੇ। ਸ਼ਨੀਵਾਰ ਗੁਰਦੁਆਰਾ ਕਰਤਾਰਪੁਰ ਵਿੱਚ ਉਦਘਾਟਨੀ ਸਮਾਗਮ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਭਾਸ਼ਣ ਦੇਂਦਿਆਂ ਕਿਹਾ ਕਿ ਭਾਰਤੀ ਸਿੱਖਾਂ ਲਈ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਜਿਵੇਂ ਲਾਂਘਾ ਖੋਲ੍ਹਿਆ ਗਿਆ ਹੈ, ਉਸੇ ਤਰ੍ਹਾਂ ਪਾਕਿਸਤਾਨ ਵਿਚਲੇ ਸਿੱਖਾਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਲਈ ਲਾਂਘਾ ਵੀ ਖੋਲ੍ਹਿਆ ਜਾਵੇ।ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਇਸ ਵੇਲੇ ਸਿੱਖਾਂ ਦੀ ਆਬਾਦੀ ਲਗਪਗ ਦਸ ਹਜ਼ਾਰ ਹੈ ਤੇ ਇਹ ਸਿੱਖ ਵੀ ਭਾਰਤ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਵਿਚਲੇ ਸਿੱਖਾਂ ਦੀ ਮੰਗ ਵੀ ਪੂਰੀ ਕੀਤੀ ਜਾਵੇ।
ਇਸ ਦੇ ਨਾਲ ਕਾਰਜਕਾਰੀ ਜਥੇਦਾਰ ਨੇ ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਲਈ ਦੋਵਾਂ ਸਰਕਾਰਾਂ ਦਾ ਤੇ ਵਿਸ਼ੇਸ਼ ਤੌਰ ਉੱਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਮਜ਼ਬੂਤ ਹੋਣ ਤੇ ਦੋਵਾਂ ਦੇਸ਼ਾਂ ਦੀ ਤਰੱਕੀ ਦੀ ਅਰਦਾਸ ਵੀ ਕੀਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ