Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣੋਂ ਭਾਜਪਾ ਨੇ ਹੱਥ ਖੜੇ ਕੀਤੇ

November 11, 2019 08:59 AM

* ਗਵਰਨਰ ਵੱਲੋਂ ਸਰਕਾਰ ਬਣਾਉਣ ਲਈ ਸ਼ਿਵ ਸੈਨਾ ਨੂੰ ਸੱਦਾ

ਮੁੰਬਈ, 10 ਨਵੰਬਰ, (ਪੋਸਟ ਬਿਊਰੋ)- ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਬਾਰੇ ਐਤਵਾਰ ਨੂੰ ਭਾਜਪਾ ਦੇ ਸੂਬਾਈ ਇੰਚਾਰਜ ਚੰਦਰ ਕਾਂਤ ਪਾਟਿਲ ਨੇ ਗਵਰਨਰ ਨੂੰ ਮਿਲ ਕੇ ਕਹਿ ਦਿੱਤਾ ਹੈ ਕਿ ਉਹਇਕੱਲੇ ਸਰਕਾਰ ਨਹੀਂ ਬਣਾ ਸਕਦੇ। ਇਸਤੋਂ ਬਾਅਦ ਇਸ ਰਾਜ ਵਿੱਚ ਸਿਆਸੀ ਨਾਟਕ ਹੋਰ ਅੱਗੇ ਵਧ ਗਿਆ ਹੈ।
ਵਰਨਣ ਯੋਗ ਹੈ ਕਿ ਪਹਿਲਾਂ ਸ਼ਨੀਵਾਰ ਨੂੰ ਗਵਰਨਰ ਭਗਤ ਸਿੰਘ ਕੋਸ਼ਿਆਰੀ ਨੇ ਭਾਰਤੀ ਜਨਤਾ ਪਾਰਟੀ ਨੂੰ ਰਾਜ ਦੀ ਨਵੀਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ। ਅੱਜ ਭਾਜਪਾ ਨੇ ਆਪਣੀ ਕਮਜ਼ੋਰੀ ਮੰਨਦੇ ਹੋਏ ਕਿਹਾ ਸੀ ਕਿ ਜੇ ਸ਼ਿਵ ਸੈਨਾ ਚਾਹੇ ਤਾਂ ਮਹਾਰਾਸ਼ਟਰ ਵਿਚ ਕਾਂਗਰਸ ਅਤੇ ਐੱਨ ਸੀ ਪੀ ਨਾਲ ਮਿਲ ਕੇ ਸਰਕਾਰ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਨੇ ਲੋਕਾਂ ਦੇ ਫਤਵੇ ਨਾਲ ਵਿਸ਼ਵਾਸ ਘਾਤ ਕੀਤਾ ਹੈ ਤੇ ਉਹਸਾਡੇ ਨਾਲ ਨਹੀਂ ਆਉਣਾ ਚਾਹੁੰਦੀ। ਇਸੇ ਦੌਰਾਨ ਸ਼ਿਵ ਸੈਨਾ ਦੇ ਆਗੂ ਸੰਜੇ ਰਾਊਤ ਨੇ ਕਿਹਾ ਕਿ ਗਵਰਨਰ ਨੇ ਉਨ੍ਹਾਂ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈਤੇ ਸੋਮਵਾਰ ਸ਼ਾਮ ਜਾਣਕਾਰੀ ਮੰਗੀ ਹੈ ਤੇ ਸਰਕਾਰ ਬਣਾਉਣ ਲਈ ਉਹ ਸੋਮਵਾਰ ਗਵਰਨਰ ਨੂੰ ਮਿਲਣਗੇ।
ਦੂਸਰੇ ਪਾਸੇ ਐੱਨ ਸੀ ਪੀ ਦੇ ਨੇਤਾ ਨਵਾਬ ਮਲਿਕ ਨੇ ਕਿਹਾ ਹੈ ਕਿ ਸ਼ਿਵ ਸੈਨਾ ਸਾਡਾ ਸਾਥ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਐਲਾਨ ਕਰਨਾ ਹੋਵੇਗਾ ਕਿ ਉਨ੍ਹਾਂ ਦਾ ਭਾਜਪਾ ਨਾਲ ਕੋਈ ਸਬੰਧ ਨਹੀਂਅਤੇ ਉਨ੍ਹਾਂ ਨੂੰ ਐੱਨ ਡੀ ਏ ਗੱਠਜੋੜ ਦੀ ਕੇਂਦਰ ਸਰਕਾਰਤੋਂਨਿਕਲਣ ਦਾ ਐਲਾਨ ਕਰਨਾ ਹੋਵੇਗਾ। ਤੀਸਰੇ ਪਾਸੇ ਦਿੱਲੀ-ਜੈਪੁਰ ਹਾਈਵੇ ਉੱਤੇ ਇਕ ਰਿਜ਼ਾਰਟ ਵਿਚ ਰੁਕੇ ਹੋਏ ਮਹਾਰਾਸ਼ਟਰ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਅੱਜ ਐਤਵਾਰ ਪਾਰਟੀ ਦੇ ਸੂਬਾ ਇੰਚਾਰਜ ਮਲਿਕਾਰਜੁਨ ਖੜਗੇ ਨਾਲ ਮੀਟਿੰਗ ਕੀਤੀ ਤੇ ਕਈ ਵਿਧਾਇਕਾਂ ਨੇ ਸ਼ਿਵ ਸੈਨਾ ਨੂੰ ਹਮਾਇਤ ਦੇ ਕੇ ਸਰਕਾਰ ਵਿਚ ਸ਼ਾਮਲ ਹੋਣ ਦਾ ਪੱਖ ਲਿਆ ਹੈ।ਖੜਗੇ ਨੇ ਸੋਨੀਆ ਗਾਂਧੀ ਨਾਲ ਵਿਚਾਰ ਦੇ ਹਵਾਲੇ ਨਾਲ ਕਿਹਾ ਕਿ ਕਾਂਗਰਸ ਵਿਰੋਧੀ ਧਿਰ ਵਿਚ ਬੈਠੇਗੀ। ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਨੇ ਕਿਹਾ ਕਿ ਅਸੀਂ ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ ਨਹੀਂ ਚਾਹੁੰਦੇ। ਕਾਂਗਰਸ ਆਗੂ ਸੰਜੇ ਨਿਰੂਪਮ ਨੇ ਪਾਰਟੀ ਹਾਈ ਕਮਾਨ ਨੂੰ ਚਿਤਾਵਨੀ ਦੇ ਦਿੱਤੀ ਹੈ ਕਿ ਮੌਜੂਦਾ ਰਾਜਸੀ ਹਾਲਾਤ ਵਿਚ ਸ਼ਿਵ ਸੈਨਾ ਦਾ ਸਾਥ ਦੇਣਾ ਪਾਰਟੀ ਲਈ ਮਾਰੂ ਸਾਬਤ ਹੋਵੇਗਾ।
ਅੱਜ ਹੀ ਇਕ ਸਮਾਗਮ ਵਿੱਚ ਐੱਨ ਸੀ ਪੀ ਦੇ ਨੇਤਾ ਸ਼ਰਦ ਪਵਾਰ ਨੇ ਆਪਣੀ ਪਾਰਟੀ ਦੇ ਨੇਤਾਵਾਂ ਨਾਲ ਬੈਠਕ ਕੀਤੀ, ਪਰ ਗੈਰ ਭਾਜਪਾ ਗਠਜੋੜਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਕੇ ਸਿਰਫ ਇਹੀਕਿਹਾ ਕਿ ਮੈਂ ਕਾਂਗਰਸ ਦੇ ਫੈਸਲੇ ਬਾਰੇ ਖਬਰਾਂ ਦੇ ਆਧਾਰ ਉੱਤੇ ਅੱਗੇ ਨਹੀਂ ਵੱਧ ਸਕਦਾ, ਮੈਂ ਸਿਰਫ ਉਦੋਂ ਕੁਝ ਕਹਾਂਗਾ, ਜਦੋਂ ਕਾਂਗਰਸ ਆਪਣੇ ਫੈਸਲੇ ਬਾਰੇ ਅਧਿਕਾਰਤ ਤੌਰ ਉੱਤੇ ਮੈਨੂੰ ਸੂਚਿਤ ਕਰੇਗੀ।
ਅਸਲ ਵਿੱਚ ਭਾਜਪਾ ਅਤੇ ਸ਼ਿਵ ਸੈਨਾ ਨੇ ਮਿਲ ਕੇ ਚੋਣਾਂ ਲੜੀਆਂ ਸਨ, ਪਰ ਦੋਵਾਂ ਵਿਚਾਲੇ ਮੁੱਖ ਮੰਤਰੀ ਦੇ ਅਹੁਦੇ ਬਾਰੇ ਤਣਾਅ ਜਾਰੀ ਹੈ। ਅਕਤੂਬਰ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 105, ਸ਼ਿਵ ਸੈਨਾ ਨੇ 56, ਐੱਨ ਸੀ ਪੀ ਨੇ 54 ਅਤੇ ਕਾਂਗਰਸ ਪਾਰਟੀ ਨੇ 44 ਸੀਟਾਂ ਜੀਤੀਆਂ ਸਨ। ਵਿਧਾਨ ਸਭਾ ਵਿੱਚ ਕੁੱਲ 288 ਸੀਟਾਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼