Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਐੱਚ-1-ਬੀ ਵੀਜ਼ਾ ਵਾਲਿਆਂ ਨੂੰ ਅਮਰੀਕਾ ਦੀ ਅਦਾਲਤ ਤੋਂ ਰਾਹਤ ਮਿਲੀ

November 11, 2019 09:00 AM

ਵਾਸ਼ਿੰਗਟਨ, 10 ਨਵੰਬਰ, (ਪੋਸਟ ਬਿਊਰੋ)- ਅਮਰੀਕਾ ਦੀ ਇਕ ਅਦਾਲਤ ਨੇ ਓਥੇ ਰਹਿੰਦੇ ਹਜ਼ਾਰਾਂ ਭਾਰਤੀ ਲੋਕਾਂ ਨੂੰ ਅੱਜ ਆਰਜ਼ੀ ਤੌਰ ਉੱਤੇ ਰਾਹਤ ਦੇ ਦਿੱਤੀ ਹੈ ਤੇ ਓਬਾਮਾ ਦੇ ਸ਼ਾਸਨ ਕਾਲ ਵਿੱਚ ਐੱਚ1ਬੀ ਵੀਜ਼ਾ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਵਿੱਚ ਕੰਮ ਕਰਨ ਤੋਂ ਰੋਕਣ ਦੀਆਂ ਪਟੀਸ਼ਨਾਂ ਹਾਲ ਦੀ ਘੜੀ ਹੇਠਲੀ ਅਦਾਲਤ ਨੂੰ ਭੇਜ ਕੇ ਇਸਦੇ ਬਾਰੇ ਮੁੜ ਵਿਚਾਰ ਕਰਨ ਲਈ ਕਹਿ ਦਿੱਤਾ ਹੈ। ਐੱਚ1ਬੀ ਵੀਜ਼ਾ ਇਕ ਨਾਨ-ਇਮੀਗ੍ਰਾਂਟ ਵੀਜ਼ਾ ਹੈ, ਜਿਸ ਨਾਲ ਅਮਰੀਕੀ ਕੰਪਨੀਆਂ ਵਿਸ਼ੇਸ਼ ਕੰਮਾਂ ਵਿਚ ਵਿਦੇਸ਼ੀ ਕਾਮਿਆਂ ਨੂੰ ਰੁਜ਼ਗਾਰ ਦੇ ਸਕਦੀਆਂ ਹਨ।
ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਰਾਜ ਵੇਲੇ ਉਨ੍ਹਾਂ ਨੇ ਐੱਚ-4 ਵੀਜ਼ਾ ਅਤੇ ਐੱਚ1ਬੀ ਵੀਜ਼ਾ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੰਮ ਕਰਨ ਦੀ ਖੁੱਲ੍ਹ ਦਿੱਤੀ ਸੀ, ਜਿਹੜੇ ਗਰੀਨ ਕਾਰਡ ਦੀ ਉਡੀਕ ਵਿੱਚ ਸਨ। ਇਸ ਆਦੇਸ਼ ਨਾਲ ਭਾਰਤੀਆਂ, ਖ਼ਾਸ ਕਰ ਕੇ ਔਰਤਾਂ ਨੂੰ ਕਾਫ਼ੀ ਲਾਭ ਹੋਇਆ ਸੀ ਤੇ ਇਸ ਖੁੱਲ੍ਹ ਨੂੰ ਚੁਣੌਤੀ ਦੇਣ ਲਈ ਕਈ ਅਮਰੀਕੀ ਕਾਮਿਆਂ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਕੇ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਅਮਰੀਕਾ ਦੇ ਕੋਲੰਬੀਆ ਸਰਕਿਟ ਦੀ ਇਕ ਅਪੀਲੀ ਅਦਾਲਤ ਦੇ ਤਿੰਨ ਮੈਂਬਰੀ ਬੈਂਚ ਨੇ ਅੱਜ ਇਨ੍ਹਾਂ ਪਟੀਸ਼ਨਾਂ ਨੂੰ ਰੱਦ ਕਰਦੇ ਹੋਏ ਹੇਠਲੀ ਅਦਾਲਤ ਨੂੰ ਆਦੇਸ਼ ਦਿੱਤਾ ਕਿ ਉਹ ਉਕਤ ਕੇਸਾਂ ਬਾਰੇਮੁੜ ਵਿਸਥਾਰਤ ਜਾਂਚ ਕਰੇ।ਪਟੀਸ਼ਨ ਕਰਨ ਵਾਲੇ ਵਰਕਰਾਂ ਨੇ ਆਪਣੀ ਅਰਜ਼ੀ ਵਿੱਚ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਓਬਾਮਾ ਪ੍ਰਸ਼ਾਸਨ ਦੇ ਉਸ ਫ਼ੈਸਲੇ ਨਾਲ ਵਿਦੇਸ਼ੀਆਂ ਨੂੰ ਕੰਮ ਮਿਲਣ ਕਰ ਕੇ ਉਨ੍ਹਾਂ ਦੇ ਰੁਜ਼ਗਾਰ ਦੇ ਮੌਕੇ ਘੱਟ ਹੋਏ ਅਤੇ ਅਮਰੀਕਨਾਂ ਵਿੱਚਬੇਰੁਜ਼ਗਾਰੀ ਵਧ ਰਹੀ ਹੈ। ਜੱਜਾਂ ਨੇ ਇਹ ਦਲੀਲ ਦਿੱਤੀ ਕਿ ਐੱਚ1ਬੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਲਈ ਰੁਜ਼ਗਾਰ ਦੇ ਮੌਕੇ ਘੱਟ ਕਰਨ ਨਾਲ ਇਨ੍ਹਾਂ ਦੀ ਅਮਰੀਕਾ ਤੋਂ ਹਿਜਰਤ ਹੋਵੇਗੀ ਤੇ ਕੰਮਾਂ ਉੱਤੇ ਅਸਰ ਪਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ