Welcome to Canadian Punjabi Post
Follow us on

28

March 2024
 
ਭਾਰਤ

ਪੱਛਮੀ ਬੰਗਾਲ ਵਿੱਚ ‘ਬੁਲਬੁਲ` ਤੂਫਾਨ ਨਾਲ 9 ਮੌਤਾਂ

November 11, 2019 09:01 AM

ਕੋਲਕਾਤਾ, 10 ਨਵੰਬਰ, (ਪੋਸਟ ਬਿਊਰੋ)- ਚੱਕਰਵਾਤੀ ਤੂਫ਼ਾਨ ‘ਬੁਲਬੁਲ` ਨੇ ਸ਼ਨਿਚਰਵਾਰ ਰਾਤ ਪੱਛਮੀ ਬੰਗਾਲ ਵਿਚ ਦਸਤਕ ਦਿੱਤੀ ਅਤੇ ਐਤਵਾਰ ਤੜਕੇ ਤਕ ਪੱਛਮੀ ਬੰਗਾਲ ਦੇ ਨੌਂ ਜ਼ਿਲ੍ਹਿਆਂ ਵਿੱਚ ਜ਼ਬਰਦਸਤ ਤਬਾਹੀ ਮਚਾਈ ਹੈ। ਤੇਜ਼ ਹਵਾਵਾਂ ਅਤੇ ਭਾਰੀ ਬਾਰਿਸ਼ ਨੇ ਸਮੁੰਦਰ ਨੇੜਲੇ ਜ਼ਿਲ੍ਹਿਆਂ ਵਿਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।
ਪਤਾ ਲੱਗਾ ਹੈ ਕਿ ਇਸ ਚੱਕਰਵਾਤੀ ਤੂਫ਼ਾਨ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਬਰਖਾਲੀ, ਫ੍ਰੇਜਰਗੰਜ, ਸੰਦੇਸ਼ਖਾਲੀ, ਝੜਖਾਲੀ, ਨੰਦੀਗ੍ਰਾਮ, ਨਿਆਚਰ ਅਤੇ ਖੇਜੁਰੀ ਇਲਾਕਿਆਂ ਵਿਚ ਪਿਆ ਹੈ। ਇਸ ਤੂਫਾਨ ਦੇ ਕਾਰਨ ਇਸ ਰਾਜ ਦੇ ਵਿਚ ਕੁਲ ਨੌਂ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿਚ ਇਕੱਲੇ ਉਤਰ 24 ਪਰਗਣਾ ਜਿ਼ਲੇ ਦੇ ਬਸ਼ੀਰਹਾਟ ਖੇਤਰ ਵਿਚ ਹੀ ਪੰਜ ਲੋਕ ਮਾਰੇ ਗਏ ਹਨ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ਉੱਤੇਜਾਰੀ ਹਨ। ਲੱਖਾਂ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਤੋਂ ਕੱਢ ਕੇ ਰਾਹਤ ਕੈਂਪਾਂ ਵਿੱਚ ਪੁਚਾਇਆ ਗਿਆ ਹੈ। ਰਾਜ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਉਹ ਖ਼ੁਦ ਸਥਿਤੀ ਦੀ ਨਿਗਰਾਨੀ ਕਰ ਰਹੀ ਹੈ ਅਤੇ ਬੁਲਬੁਲ ਤੂਫ਼ਾਨ ਨਾਲ ਲੜਨ ਲਈ ਪ੍ਰਸ਼ਾਸਨ ਪ੍ਰਬੰਧ ਕਰ ਰਿਹਾ ਹੈ। ਉਨ੍ਹਾਂ ਨਾਗਰਿਕਾਂ ਨੂੰ ਸ਼ਾਂਤੀ ਕਾਇਮ ਰੱਖਣ ਤੇ ਪਰੇਸ਼ਾਨ ਨਾ ਹੋਣ ਦੀ ਅਪੀਲ ਕੀਤੀ ਹੈ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸਕੂਲ, ਕਾਲਜ ਤੇ ਆਂਗਨਵਾੜੀ ਕੇਂਦਰ ਬੰਦ ਰੱਖੇ ਗਏ ਤੇ ਤੱਟੀ ਇਲਾਕਿਆਂ ਦੇ 1.2 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪੁਚਾ ਦਿੱਤਾ ਗਿਆ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ