Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਨੌਰਥ ਯੌਰਕ ਦੇ ਘਰ ਵਿੱਚ ਲੱਗੀ ਅੱਗ ਸ਼ੱਕੀ ਹੋਣ ਦਾ ਖਦਸ਼ਾ, 4 ਜ਼ਖ਼ਮੀ

November 11, 2019 06:09 PM

ਨੌਰਥ ਯੌਰਕ, 11 ਨਵੰਬਰ (ਪੋਸਟ ਬਿਊਰੋ) : ਸ਼ਨਿੱਚਰਵਾਰ ਨੂੰ ਨੌਰਥ ਯੌਰਕ ਦੇ ਇੱਕ ਘਰ ਵਿੱਚ ਲੱਗੀ ਅੱਗ ਕਾਰਨ ਚਾਰ ਵਿਅਕਤੀਆਂ ਨੂੰ ਹਸਪਤਾਲ ਲਿਜਾਣਾ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਇਹ ਅੱਗ ਸ਼ੱਕੀ ਹੈ।
ਜਿ਼ਕਰਯੋਗ ਹੈ ਕਿ ਦੁਪਹਿਰੇ 3:00 ਵਜੇ ਤੋਂ ਠੀਕ ਬਾਅਦ ਵਿਕਟੋਰੀਆ ਪਾਰਕ ਐਵਨਿਊ ਤੇ ਐਲਸਮੇਅਰ ਰੋਡ ਇਲਾਕੇ ਵਿੱਚ ਪਿੰਨਫੋਰਡ ਕ੍ਰੀਸੈਂਟ ਉੱਤੇ ਸਥਿਤ ਇੱਕ ਘਰ ਦੀ ਬੇਸਮੈਂਟ ਵਿੱਚ ਇਹ ਅੱਗ ਲੱਗੀ। ਇਸ ਘਰ ਵਿੱਚ ਰਹਿ ਰਹੇ ਚਾਰ ਵਿਅਕਤੀਆਂ ਨੂੰ ਬਚਾਅ ਲਿਆ ਗਿਆ ਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਅੱਗ ਕਾਰਨ ਘਰ ਵਿੱਚ ਰਹਿਣ ਵਾਲੀ ਔਰਤ ਤੇ ਉਸ ਦੇ ਟੀਨੇਜਰ ਲੜਕਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਤੇ ਝੁਲਸ ਗਏ। ਦੋ ਹੋਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ।
ਫਾਇਰ ਮਾਰਸ਼ਲ ਆਫਿਸ ਦੇ ਸੁਪਰਵਾਈਜ਼ਰ ਮੈਨੀ ਗਾਰਸ਼ੀਆ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਅੱਗ ਘਰ ਦੀ ਬੇਸਮੈਂਟ ਤੋਂ ਹੀ ਸ਼ੁਰੂ ਹੋਈ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਆਖਿਆ ਕਿ ਹਾਲ ਦੀ ਘੜੀ ਅਸੀਂ ਇਹੋ ਮੰਨ ਕੇ ਚੱਲ ਰਹੇ ਹਾਂ ਕਿ ਇਹ ਅੱਗ ਹਾਦਸੇ ਕਾਰਨ ਲੱਗੀ। ਉਨ੍ਹਾਂ ਆਖਿਆ ਕਿ ਅਜੇ ਜਾਂਚ ਆਪਣੇ ਮੁੱਢਲੇ ਪੜਾਅ ਵਿੱਚ ਹੈ ਤੇ ਇਸ ਪ੍ਰਕਿਰਿਆ ਵਿੱਚ ਕਾਫੀ ਸਮਾਂ ਲੱਗ ਸਕਦਾ ਹੈ।
ਗਾਰਸ਼ੀਆ ਨੇ ਇਹ ਵੀ ਨੋਟ ਕੀਤਾ ਕਿ ਘਰ ਵਿੱਚ ਸਮੋਕ ਡਿਟੈਕਟਰਜ਼ ਵੀ ਮੌਜੂਦ ਸਨ। ਉਨ੍ਹਾਂ ਆਖਿਆ ਕਿ ਇਸ ਸਮੇਂ ਲੋਕ ਹਸਪਤਾਲ ਵਿੱਚ ਹਨ ਪਰ ਉਹ ਇਹ ਗਾਰੰਟੀ ਨਾਲ ਆਖ ਸਕਦੇ ਹਨ ਕਿ ਜੇ ਫਾਇਰ ਅਲਾਰਮ ਨਾ ਚੱਲ ਰਹੇ ਹੁੰਦੇ ਤਾਂ ਹਾਲਾਤ ਹੋਰ ਵੀ ਬਦਤਰ ਹੁੰਦੇ। ਉਨ੍ਹਾਂ ਆਖਿਆ ਕਿ ਇੰਜ ਲੱਗਦਾ ਹੈ ਕਿ ਜਾਂਚਕਾਰ ਅੱਜ ਆਪਣੀ ਜਾਂਚ ਦਾ ਕੰਮ ਮੁਕੰਮਲ ਕਰ ਲੈਣਗੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ