Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਇਮੀਗ੍ਰੈਂਟਸ ਬਾਰੇ ਟਿੱਪਣੀਆਂ ਕਰਨ ਕਾਰਨ ਡੌਨ ਚੈਰੀ ਨੂੰ ਨੌਕਰੀ ਤੋਂ ਕੱਢਿਆ ਗਿਆ

November 12, 2019 07:29 AM

ਟੋਰਾਂਟੋ, 11 ਨਵੰਬਰ (ਪੋਸਟ ਬਿਊਰੋ) : ਲੰਮਾਂ ਸਮਾਂ ਐਨਐਚਐਲ ਬ੍ਰਾਡਕਾਸਟਰ ਰਹੇ ਡੌਨ ਚੈਰੀ ਨੂੰ ਇਮੀਗ੍ਰੈੈਂਟਸ ਬਾਰੇ ਗਲਤ ਟਿੱਪਣੀਆਂ ਕਰਨ ਕਾਰਨ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।
“ਕੋਚਜ਼ ਕਾਰਨਰ” ਦੇ ਹੋਸਟ ਵੱਲੋਂ ਵੀਕੈਂਡ ਉੱਤੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਕਾਰਨ ਹੀ ਉਨ੍ਹਾਂ ਨੂੰ ਇਹ ਸਜ਼ਾ ਮਿਲੀ। ਵੀਕੈਂਡ ਉੱਤੇ ਡੌਨ ਚੈਰੀ ਨੇ ਆਖਿਆ ਕਿ ਇਮੀਗ੍ਰੈਂਟਸ ਪੌਪੀਜ਼ ਦੇ ਬੈਜ ਨਹੀਂ ਲਾਉਂਦੇ ਕਿਉਂਕਿ ਉਹ ਸਾਡੇ ਸੈਨਿਕਾਂ ਦਾ ਸਨਮਾਨ ਨਹੀਂ ਕਰਦੇ। ਸ਼ਨਿੱਚਰਵਾਰ ਦੀ ਰਾਤ ਨੂੰ ਸਪੋਰਟਸਨੈੱਟ ਉੱਤੇ ਬ੍ਰੌਡਕਾਸਟ ਦੌਰਾਨ ਚੈਰੀ ਨੇ ਆਖਿਆ ਕਿ ਤੁਸੀਂ ਲੋਕ ਜਿਹੜੇ ਇੱਥੇ ਆਉਂਦੇ ਹੋਂ ਸਾਡੇ ਕੰਮ ਕਰਨ ਦਾ ਢੰਗ ਤੁਹਾਨੂੰ ਬਹੁਤ ਪਸੰਦ ਆਉਂਦਾ ਹੈ, ਤੁਹਾਨੂੰ ਸਾਡਾ ਦੁੱਧ ਤੇ ਸ਼ਹਿਦ ਪਸੰਦ ਹੈ ਤੇ ਘੱਟੋ ਘੱਟ ਤੁਸੀਂ ਕੁੱਝ ਪੈਸੇ ਦੇ ਕੇ ਪੌਪੀ ਤੇ ਅਜਿਹਾ ਹੀ ਕੁੱਝ ਖਰੀਦ ਸਕਦੇ ਹੋਂ। ਜਿਸ ਖੂਬਸੂਰਤ ਜਿ਼ੰਦਗੀ ਦਾ ਤੁਸੀਂ ਕੈਨੇਡਾ ਆ ਕੇ ਆਨੰਦ ਮਾਣਦੇ ਹੋਂ ਉਸ ਲਈ ਸਾਡੇ ਸੈਨਿਕਾਂ ਨੇ ਬਹੁਤ ਵੱਡੀ ਕੀਮਤ ਅਦਾ ਕੀਤੀ ਹੈ।
ਐਤਵਾਰ ਨੂੰ ਸਪੋਰਟਸਨੈੱਟ ਨੈੱਟਵਰਕ ਦੇ ਪ੍ਰੈਜ਼ੀਡੈਂਟ ਬਾਰਟ ਯੇਬਸਲੇਅ ਨੇ ਚੈਰੀ ਦੀਆਂ ਟਿੱਪਣੀਆਂ ਨੂੰ ਪੱਖਪਾਤੀ ਦੱਸਿਆ ਤੇ ਸੋਮਵਾਰ ਨੂੰ ਐਲਾਨ ਕੀਤਾ ਕਿ ਹੁਣ ਚੈਰੀ ਨੂੰ ਆਨ ਏਅਰ ਨਹੀਂ ਹੋਣ ਦਿੱਤਾ ਜਾਵੇਗਾ। ਇੱਕ ਬਿਆਨ ਵਿੱਚ ਯੇਬਸਲੇਅ ਨੇ ਆਖਿਆ ਕਿ ਇਨ੍ਹਾਂ ਟਿੱਪਣੀਆਂ ਬਾਰੇ ਚੈਰੀ ਨਾਲ ਤਫਸੀਲ ਵਿੱਚ ਗੱਲਬਾਤ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਨੌਕਰੀ ਵਿੱਚੋਂ ਕੱਢੇ ਜਾਣ ਦਾ ਇਹ ਸਹੀ ਸਮਾਂ ਹੈ।
ਬ੍ਰੌਡਕਾਸਟ ਦੌਰਾਨ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਸਾਡੀਆਂ ਕਦਰਾਂ ਕੀਮਤਾਂ ਨੂੰ ਨਹੀਂ ਦਰਸਾਉਂਦੀਆਂ। ਯੇਬਸਲੇਅ ਨੇ 85 ਸਾਲਾ ਚੈਰੀ ਵੱਲੋਂ ਹਾਕੀ ਤੇ ਕੈਨੇਡਾ ਵਿੱਚ ਸਪੋਰਟਸ ਬ੍ਰਾਡਕਾਸਟਿੰਗ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ