Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਇਮੀਗ੍ਰੇਸ਼ਨ ਫਰਾਡ ਲਈ 8 ਵਿੱਚੋਂ 6 ਭਾਰਤੀਆਂ ਨੂੰ ਜੇਲ

November 12, 2019 07:43 AM

ਵਾਸ਼ਿੰਗਟਨ, 11 ਨਵੰਬਰ, (ਪੋਸਟ ਬਿਊਰੋ)- ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈ ਸੀ ਈ) ਦੇ ਮੁਤਾਬਕ ਇਸ ਸਾਲ ਜਨਵਰੀ ਵਿਚ ਅਮਰੀਕਾ ਵਿਚ ਫਾਰਮਿੰਗਟਨ ਯੂਨੀਵਰਸਿਟੀ ਦੀ ਕਾਰਵਾਈ ਪਿੱਛੋਂ ਇਮੀਗ੍ਰੇਸ਼ਨ ਫਰਾਡ ਦੇ ਕੇਸ ਵਿਚ ਗ੍ਰਿਫਤਾਰ ਕੀਤੇ ਗਏ 8 ਭਾਰਤੀਆਂ ਵਿਚੋਂ 6 ਨੂੰ ਜੇਲ ਦੀ ਸਜ਼ਾ ਹੋਈ ਹੈ। ਦੋ ਹੋਰ ਨੂੰ ਜਲਦੀ ਸਜ਼ਾ ਸੁਣਾਈ ਜਾਵੇਗੀ। ਇਹ ਸਾਰੇ ਭਾਰਤੀ ਲੋਕ ਮੂਲ ਰੂਪ ਨਾਲ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਹਨ।
ਵਰਨਣ ਯੋਗ ਹੈ ਕਿ ਫਾਰਮਿੰਗਟਨ ਯੂਨੀਵਰਸਿਟੀ ਦੀ ਸਥਾਪਨਾ ਮਿਸ਼ੀਗਨ ਵਿਚ ਆਈ ਸੀ ਈ ਨੇ 2015 ਵਿਚ ਕੀਤੀ ਸੀ। ਇਸ ਦਾ ਉਦੇਸ਼ ਇਮੀਗ੍ਰੇਸ਼ਨ ਫਰਾਡ ਦਾ ਪਰਦਾ ਫਾਸ਼ ਕਰਨ ਲਈ ਅੰਡਰਕਵਰ ਆਪਰੇਸ਼ਨ ਦਾ ਹਿੱਸਾ ਬਣਨਾ ਸੀ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿਣ ਲਈ ਭਰਤੀ ਕਰਨ ਵਾਲਿਆਂ ਦੇ ਰਾਹੀਂ ਯੂਨੀਵਰਸਿਟੀ ਵਿੱਚ ਦਾਖਲਾ ਲਿਆ ਸੀ। ਫ੍ਰੀਮੌਂਟ ਦੇ ਰਹਿਣ ਵਾਲੇ ਸੰਤੋਸ਼ ਸਾਮਾ ਨੂੰ 24 ਮਹੀਨੇ ਜੇਲ ਦੀ ਸਜ਼ਾ ਹੋਈ ਹੈ, ਲੇਕ ਮੈਰੀ ਦੇ ਬੈਰਾਥ ਕਾਕੀਰੈਡੀ ਅਤੇ ਕੁਲਪੇਪਰ ਦੇ ਸੁਰੇਸ਼ ਕਾਂਡਲਾ ਦੋਵਾਂ ਨੂੰ 18 ਮਹੀਨੇ ਸਜ਼ਾ ਹੋਈ ਹੈ। ਹੈਰਿਸਬਰਗ ਦੇ ਅਵਿਨਾਸ਼ ਠੱਕਲਾਪੱਲੀ ਨੂੰ 15 ਮਹੀਨੇ ਅਤੇ ਅਟਲਾਂਟਾ ਦੇ ਅਸਵਾਨਾਥ ਨੁਨੇ ਅਤੇ ਡਲਾਸ ਦੇ ਨਵੀਨ ਪ੍ਰਥੀਪਤੀ ਦੋਵਾਂ ਨੂੰ 12 ਮਹੀਨੇ ਦੀ ਸਜ਼ਾ ਹੋਈ ਹੈ।
ਇਕ ਸਮਾਚਾਰ ਏਜੰਸੀ ਨਾਲ ਗੱਲਬਾਤ ਵਿਚ ਆਈ ਸੀ ਈ ਦੇ ਪੂਰਬੀ ਉੱਤਰੀ ਪਸਾਰ ਦੇ ਡਾਇਰੈਕਟਰ ਖਲੀਲ ਵਾਲਜ਼ ਨੇ ਲਿਖਿਆ, ‘ਬਚਾਅ ਪੱਖ ਦੇ ਸਾਰੇ 8 ਨੌਜਵਾਨਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।` ਵਾਲਜ਼ ਦੇ ਮੁਤਾਬਕ ‘7ਵੇਂ ਦੋਸ਼ੀ ਸ਼ਾਰਲੋਟ ਦੇ ਪ੍ਰੇਮ ਰਾਮਪੀਸਾ ਨੂੰ ਇਸ ਸਾਲ 19 ਨਵੰਬਰ ਤੇ ਆਖਰੀ ਦੋਸ਼ੀ ਲੁਇਸਵਿਲੇ ਦੇ ਫਨੀਦੀਪ ਕਰਨਤੀ ਨੂੰ ਜਨਵਰੀ 2020 ਵਿਚ ਸਜ਼ਾ ਦੱਸੀ ਜਾਵੇਗੀ। ਇਨ੍ਹਾਂ ਸਭ ਨੂੰ ਜੇਲ ਦੀ ਸਜ਼ਾ ਮੁੱਕਦੇ ਸਾਰ ਭਾਰਤ ਭੇਜ ਦਿੱਤਾ ਜਾਵੇਗਾ।` ਇਸ ਸਾਲ ਦੇ ਸ਼ੁਰੂ ਵਿਚ ਫਾਰਮਿੰਗਟਨ ਯੂਨੀਵਰਸਿਟੀ ਦੇ ਤਕਰੀਬਨ 145 ਭਾਰਤੀ ਵਿਦਿਆਰਥੀਆਂ ਨੂੰ ਗੈਰ ਪ੍ਰਵਾਸੀ ਰੁਤਬਾ ਕਾਇਮ ਰੱਖਣ ਵਿਚ ਅਸਫਲ ਰਹਿਣ ਕਾਰਨ ਗ੍ਰਿਫਤਾਰ ਕੀਤਾ ਗਿਆ ਅਤੇ ਬਾਹਰ ਕੱਢ ਦਿੱਤਾ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ