Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸੁਖਬੀਰ ਸਿੰਘ ਬਾਦਲ ਦਾ ਗੁਪਤ ਜਥਾ ਮੋਦੀ ਦੀ ਉਂਗਲ ਫੜ ਕੇ ਆਖਰੀ ਮੌਕੇ ਪਾਕਿ ਕਿਵੇਂ ਗਿਆ

November 12, 2019 07:47 AM

* ਸਰਕਾਰੀ ਸੂਚੀ ਵਿੱਚੋਂ 150 ਨਾਂਅ ਕੱਟ ਕੇ ਬਾਦਲਾਂ ਦਾ ਜਥਾ ਭੇਜਿਆ 

ਚੰਡੀਗੜ੍ਹ, 11 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਵਿਚਲੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਲਾਂਘੇ ਦਾ ਖੁੱਲ੍ਹਣਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸਭ ਤੋਂ ਸ਼ਾਨਦਾਰ ਪੱਖ ਸਮਜਿਆ ਜਾਂਦਾ ਹੈ ਤੇ ਦੂਜੇ ਸਾਰੇ ਸਮਾਗਮ ਉਸ ਦੇ ਸਾਹਮਣੇ ਛੋਟੇ ਪੈ ਜਾਂਦੇ ਹਨ। ਇਸ ਵੱਡੇ ਸਮਾਗਮ ਦਾ ਪ੍ਰਬੰਧ ਕਰਨ ਵਿੱਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੀਆਂ ਦੋਵਾਂ ਸਰਕਾਰਾਂ ਨੇ ਸਾਰੀ ਵਾਹ ਲਾਈ ਸੀ। ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੇ ਮਾਮਲੇ ਵਿੱਚ ਭਾਰਤੀ ਪੰਜਾਬ ਦੀ ਸਰਕਾਰ ਨੇ ਬੜੀਆਂ ਔਕੜਾਂ ਦੇ ਬਾਵਜੂਦ ਸ਼ਾਨਦਾਰ ਕੰਮ ਕੀਤਾ ਕਿਹਾ ਜਾਂਦਾ ਹੈ।
ਇਸ ਸੰਬੰਧ ਵਿੱਚ ਖਾਸ ਗੱਲ ਇਹ ਕਿ ਇਮੀਗਰੇਸ਼ਨ ਸੈਂਟਰ ਮੂਹਰੇ ਪੰਜਾਬ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਸਾਰੇ ਯਾਤਰੀਆਂ ਦੇ ਸਵਾਗਤ ਲਈ ਖੜ੍ਹੇ ਸਨ ਤੇ ਇਹ ਨਹੀਂ ਵੇਖਿਆ ਜਾ ਰਿਹਾ ਸੀ ਕਿ ਕੌਣ ਕਿਹੜੀ ਸਿਆਸੀ ਸਟੇਜ ਤੋਂ ਆਇਆ ਸੀ। ਹਰ ਕੋਈ ਬਰਾਬਰ ਦੇ ਸਵਾਗਤ ਤੇ ਸਤਿਕਾਰ ਦਾ ਪਾਤਰ ਸਮਝਿਆ ਜਾਣ ਕਰ ਕੇ ਵਾਰ-ਵਾਰ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਸਾਂਝਾ ਸਮਾਗਮ ਕਰਨ ਦੀ ਬੇਨਤੀ ਕਰਦੇ ਰਹੇ ਸਨ, ਪਰ ਸਿਆਸਤ ਪਰਦੇ ਪਿੱਛੇ ਖੇਡ ਖੇਡਦੀ ਰਹੀ ਤੇ ਆਖਰੀ ਮੌਕੇ ਤੇਕ ਪੰਜਾਬ ਸਰਕਾਰ ਦੇ ਪ੍ਰਬੰਧਕਾਂ ਨੂੰ ਇਹ ਵੀ ਨਹੀਂ ਪਤਾ ਲੱਗਾ ਕਿ ਪ੍ਰਧਾਨ ਮੰਤਰੀ ਨਾਲ ਇੱਕ ਹੋਰ ਜਥਾ ਆ ਰਿਹਾ ਹੈ। ਸਟੇਜ 'ਤੇ ਪੰਜਾਬ ਸਰਕਾਰ ਨੂੰ ਨੀਵਾਂ ਦਿਖਾਉਣ ਲਈ ਇੱਕ ਹੋਰ ਜਥਾ ਬਿਠਾਉਣ ਦੀ ਤਿਆਰੀ ਕੀਤੀ ਗਈ, ਪਰ ਅਖੀਰ ਉੱਤੇ ਪਹਿਲਾ ਕਦਮ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇ ਦੀ ਅਗਵਾਈ ਸੌਂਪ ਕੇ ਚੁੱਕਿਆ ਗਿਆ ਤੇ ਪੰਜਾਬ ਸਰਕਾਰ ਵੱਲੋਂ ਭੇਜੇ 550 ਨਾਵਾਂ ਵਿੱਚੋਂ 150 ਨਾਂਅ ਕੱਟ ਕੇ ਸੁਖਬੀਰ ਸਿੰਘ ਬਾਦਲ ਦੇ ਗੁਪਤ ਜਥੇ ਨੂੰ ਆਖਰੀ ਵੇਲੇ ਪ੍ਰਧਾਨ ਮੰਤਰੀ ਮੋਦੀ ਨਾਲ ਡੇਰਾ ਬਾਬਾ ਨਾਨਕ ਭੇਜ ਦਿੱਤਾ ਗਿਆ। ਪੰਜਾਬ ਸਰਕਾਰ ਇਸ ਗੁਪਤ ਅਕਾਲੀ-ਭਾਜਪਾ ਯੋਜਨਾ ਤੋਂ ਬੇਖਬਰ ਸੀ, ਪਰ ਇਸ ਚੱਕਰ ਵਿੱਚ ਆਮ ਲੋਕ ਦੁਖੀ ਹੋਏ। ਉਸ ਖਾਸ ਜਥੇ ਵਿੱਚ ਉਹ ਸਾਰੇ ਲੋਕ ਸਨ, ਜੋ ਖਾਸ ਦੇ ਖਾਤੇ ਵਿੱਚ ਨਹੀਂ ਆ ਸਕਦੇ। ਇੱਕ ਪਲ ਗੇਟ 'ਤੇ ਖੜ੍ਹੇ ਲੋਕਾਂ ਵਿੱਚ ਡਰ ਦਾ ਮਾਹੌਲ ਵੀ ਬਣਿਆ, ਜੇ ਕੁਝ ਹੋਰ ਸ਼ਰਧਾਲੂ ਹੁੰਦੇ ਤਾਂ ਡਰ ਸੱਚਾ ਵੀ ਸਾਬਤ ਹੋ ਸਕਦਾ ਸੀ, ਜਿਸ ਤੋਂ ਆਖਰ ਨੂੰ ਬਚਾਅ ਹੋ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ