Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਅਮਰਿੰਦਰ ਸਿੰਘ ਵੱਲੋਂ ਐਲਾਨ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਉੱਤੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਤ ਹੋਣਗੀਆਂ

November 12, 2019 07:50 AM

ਜਲੰਧਰ, 11 ਨਵੰਬਰ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਈਰਾਨ ਸਮੇਤ 11 ਯੂਨੀਵਰਸਿਟੀਆਂ ਵਿੱਚ ਪਹਿਲੇ ਸਿੱਖ ਗੁਰੂ ਦੇ ਨਾਂਅ ਉਤੇ ਚੇਅਰਾਂ ਚਲਾਉਣ ਦਾ ਐਲਾਨ ਕੀਤਾ ਹੈ।
ਕੱਲ੍ਹ ਏਥੇ ਪੰਜਾਬ ਤਕਨੀਕੀ ਯੂਨੀਵਰਸਿਟੀ 'ਚ ਹੋਏ ਸਮਾਰੋਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 11 ਯੂਨੀਵਰਸਿਟੀਆਂ ਦੇ ਪ੍ਰਤੀਨਿਧਾਂ ਦੀ ਹਾਜ਼ਰੀ ਵਿੱਚ ਇਹ ਵੱਡਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚੋਂ ਸੱਤ ਯੂਨੀਵਰਸਿਟੀਆਂ ਪੰਜਾਬ ਵਿੱਚ ਹਨ, ਤਿੰਨ ਯੂਨੀਵਰਸਿਟੀਆਂ ਦੇਸ਼ ਦੇ ਹੋਰ ਹਿੱਸਿਆਂ 'ਚ ਹਨ। ਇਨ੍ਹਾਂ ਯੂਨੀਵਰਸਿਟੀਆਂ ਵਿੱਚ ਸਥਾਪਤ ਹੋਣ ਵਾਲੀਆਂ ਚੇਅਰਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿਖਿਆਵਾਂ 'ਤੇ ਖੋਜ ਹੋ ਸਕੇਗੀ। ਇਸ ਮੌਕੇ ਵਿਸ਼ਵ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਦਾ ਪ੍ਰਸਾਰ ਕਰਨ ਵਾਲੇ 400 ਪੰਜਾਬੀ ਵਿਦਵਾਨਾਂ ਨੂੰ ਐਵਾਰਡ ਦੇ ਕੇ ਸਨਮਾਨਤ ਕੀਤਾ ਗਿਆ। ਮੁੱਖ ਮੰਤਰੀ ਨੇ ਇਸ ਗੱਲ ਉਤੇ ਖੁਸ਼ੀ ਜ਼ਾਹਿਰ ਕੀਤੀ ਕਿ ਪੰਜਾਬੀਆਂ ਨੇ ਸੂਬੇ ਤੇ ਦੇਸ਼ ਦਾ ਨਾਂਅ ਵਿਸ਼ਵ ਭਰ 'ਚ ਮਸ਼ਹੂਰ ਕੀਤਾ ਹੈ। ਉਨ੍ਹਾ ਨੇ ਪ੍ਰਵਾਸੀ ਪੰਜਾਬੀਆਂ ਨੂੰ ਕਿਹਾ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਪੰਜਾਬ ਸਰਕਾਰ ਵੱਲੋਂ ਏਥੇ ਆਰਥਿਕ ਤੌਰ 'ਤੇ ਵਿਕਾਸ ਅਤੇ ਨੌਜਵਾਨਾਂ ਨੂੰ ਨਵੇਂ ਮੌਕੇ ਪੇਸ਼ ਕਰਨ ਦੇ ਕੰਮ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਕੱਠੇ ਅੱਗੇ ਵਧਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਵਾਤਾਵਰਣ ਪ੍ਰਦੂਸ਼ਣ ਬਾਰੇ ਕਿਹਾ ਕਿ ਪਰਾਲੀ ਸਾੜਨ ਕਰ ਕੇ ਅਜਿਹਾ ਹੋ ਰਿਹਾ ਹੈ। ਉਨ੍ਹਾਂ ਨੇ ਪਹਿਲੇ ਸਿੱਖ ਗੁਰੂ ਦੇ ਸੰਦੇਸ਼ ‘ਪਾਵਨ ਗੁਰੂ, ਪਾਣੀ ਪਿਤਾ, ਮਾਤਾ ਧਰਤ’ ਨੂੰ ਆਮ ਲੋਕਾਂ ਤੱਕ ਪੁਚਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਪਸਾਰ ਬਾਰੇ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਦਿਨਾਂ ਵਿੱਚ 72 ਪ੍ਰੋਗਰਾਮ ਕੀਤੇ ਹਨ। ਉਨ੍ਹਾਂ ਨੇ ਇਸ ਮੌਕੇ ਦਲਬੀਰ ਸਿੰਘ ਪੰਨੂ ਵੱਲੋਂ ਲਿਖੀ ਗਈ ‘ਦਿ ਸਿੱਖ ਹੈਰੀਟੇਜ ਬਿਓਂਡ ਬਾਰਡਰਸ’ ਨਾਂਅ ਦੀ ਕਿਤਾਬ ਬਾਰੇ ਵੀ ਵਿਚਾਰ ਪੇਸ਼ ਕੀਤੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ